'ਰਿਪਬਲਿਕ ਡੇ' ਅਮਰੀਕਾ ਦੇ ਡੀ. ਸੀ. ਏਰੀਏ ਵਿੱਚ ਨੈਸ਼ਨਲ ਕੌਂਸਲ ਆਫ ਇੰਡੀਅਨ-ਏਸ਼ੀਅਨ 28 ਜਨਵਰੀ ਨੂੰ ਮਨਾਏਗੀ
ਮੈਰੀਲੈਂਡ (ਗਿੱਲ) - ਹਰ ਸਾਲ ਦੀ ਤਰ•ਾਂ ਇਸ ਵਾਰ ਵੀ ਨੈਸ਼ਨਲ ਕੌਂਸਲ ਆਫ ਇੰਡੀਅਨ ਏਸ਼ੀਅਨ ਵਲੋਂ ਗਣਤੰਤਰ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿੱਥੇ ਇਹ ਦਿਨ ਅਠਾਈ ਜਨਵਰੀ ਨੂੰ ਮਨਾਇਆ ਜਾਵੇਗਾ, ਉੱਥੇ ਇਸ ਪ੍ਰੋਗਰਾਮ ਦੀ ਰੂਪ ਰੇਖਾ ਉਲੀਕਣ ਲਈ ਡਾ. ਸੁਰਿੰਦਰ ਗਿੱਲ ਦੀ ਅਗਵਾਈ ਵਿੱਚ ਪੰਜ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ ਜਿਸ ਵਿੱਚ ਅਲਕਾ ਬਤਰਾ, ਡਾ. ਸੁਰੇਸ਼ ਕੁਮਾਰ, ਪਵਨ ਬੈਜ਼ਵਾੜਾ, ਨਰਿੰਦਰ ਅਤੇ ਸਕੱਤਰ ਜਨਰਲ ਮੁਕੰਦ ਅਗਾਮੀ ਦੇ ਨਾਮ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਹਰੇਕ ਹਾਜ਼ਰੀਨ ਨੂੰ ਸੁਝਾਵਾਂ ਦੇ ਨਾਲ-ਨਾਲ ਇਸ ਨੂੰ ਦੂਸਰੀਆਂ ਕਮਿਊਨਿਟੀਆਂ ਦੇ ਸਹਿਯੋਗ ਅਤੇ ਹਮਾਇਤ ਨਾਲ ਮਜ਼ਬੂਤ ਕਰਨ ਦੇ ਨਾਲ-ਨਾਲ ਵਰਾਇਟੀ ਪ੍ਰੋਗਰਾਮਾਂ ਜਿਸ ਵਿੱਚ ਵੱਖ ਵੱਖ ਪ੍ਰਾਂਤਾਂ ਦੇ ਨਾਚ ਅਤੇ ਸੱਭਿਆਚਾਰ ਨੂੰ ਸ਼ਾਮਲ ਕਰਨ ਦੀ ਸਿਫਾਰਸ਼ ਕੀਤੀ ਗਈ। ਜਿੱਥੇ ਸਮੁੱਚੀ ਟੀਮ ਵਲੋਂ ਪੂਰੇ ਸਾਲ ਦੇ ਪ੍ਰੋਗਰਾਮਾਂ, ਬਜਟ ਅਤੇ ਇਸ ਦੇ ਵਾਧੇ ਬਾਰੇ ਵਿਚਾਰ ਵਟਾਂਦਰਾ ਕੀਤਾ ਉੱਥੇ ਇਸ ਕੌਂਸਲ ਦੀ ਮੀਟਿੰਗ ਹਰ ਮਹੀਨੇ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਆਸ ਹੈ ਕਿ ਇਹ ਸਭ ਤੋਂ ਪੁਰਾਣੀ ਸੰਸਥਾ ਮੈਟਰੋਪੁਲਿਟਨ ਕਮਿਊਨਿਟੀ ਲਈ ਵਰਦਾਨ ਸਾਬਤ ਹੋਵੇਗੀ। ਡਾ. ਸੁਰੇਸ਼ ਗੁਪਤਾ ਅਤੇ ਬੈਜਵਾੜਾ ਦੀ ਅਣਥੱਕ ਮਿਹਨਤ ਖੂਬ ਰੰਗ ਲਿਆਵੇਗੀ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...