21 Dec 2024

ਸਿੱਖ ਪੈਕ ਦੇ ਚੇਅਰਮੈਨ ਨੇ ਨੌਜਵਾਨਾਂ ਨੂੰ ਰਾਜਨੀਤੀ 'ਚ ਕੁੱਦਣ ਲਈ ਕੀਤਾ ਪ੍ਰੇਰਿਤ - ਭਾਈ ਗੁਰਿੰਦਰ ਸਿੰਘ

ਮੈਰੀਲੈਂਡ (ਗਿੱਲ) - ਭਾਰਤੀ ਪ੍ਰਵਾਸੀ ਭਾਈਚਾਰਾ ਆਪਣੀਆਂ ਮੁਸ਼ਕਲਾਂ ਦੇ ਹੱਲ ਅਤੇ ਸਹੂਲਤਾਂ ਲਈ ਇੱਕ ਮੁਹਿੰਮ ਨੂੰ ਅੰਜ਼ਾਮ ਦੇ ਰਿਹਾ ਹੈ। ਜਿਸ ਦੀ ਜ਼ਿੰਮੇਵਾਰੀ ਭਾਈ ਗੁਰਿੰਦਰ ਸਿੰਘ ਚੇਅਰਮੈਨ ਸਿੱਖ ਪੈਕ ਇੰਡੀਅਨ ਅਨੈਪਲਿਸ ਨੇ ਲਈ ਹੈ। ਜੋ ਪਿਛਲੇ ਦਿਨੀਂ ਮੈਟਰੋਪੁਲਿਟਨ ਦੇ ਦੌਰੇ ਤੇ ਸਨ। ਜਿਨ੍ਹਾਂ ਨੇ ਸਥਾਨਕ ਕਮਿਊਨਿਟੀ ਅਤੇ ਗੁਰੂਘਰਾਂ ਦੀਆਂ ਸੰਗਤਾਂ ਨਾਲ ਮੁਲਾਕਾਤ ਕਰਕੇ ਪੰਜਾਬੀ ਭਾਈਚਾਰੇ ਨੂੰ ਸਿੱਖੀ ਵਿੱਚ ਪ੍ਰਪੱਕ ਰਹਿ ਕੇ ਨੌਜਵਾਨ ਪੀੜ੍ਹੀ ਨੂੰ ਰਾਜਨੀਤੀ ਵਿੱਚ ਵੀ ਹਿੱਸਾ ਲੈਣ ਲਈ ਪ੍ਰੇਰਰਿਆ ਹੈ। ਕਿਉਂਕਿ ਪੰਜਾਬੀ ਹਰ ਖੇਤਰ ਵਿੱਚ ਨਿਪੁੰਨ ਹਨ, ਪਰ ਰਾਜਨੀਤਕ ਖੇਤਰ ਕਾਫੀ ਕਮਜ਼ੋਰ ਹੈ ਜਿਸ ਲਈ ਗੁਰਿੰਦਰ ਸਿੰਘ ਨੇ ਇਹ ਮੁਹਿੰਮ ਚਲਾਈ ਹੋਈ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਿੱਖ ਐਸੋਸੀਏਸ਼ਨ ਆਫ ਬਾਲਟੀਮੋਰ ਗੁਰੂਘਰ ਸੰਗਤਾਂ ਨੂੰ ਸੰਬੋਧਨ ਕਰਕੇ ਉਨ੍ਹਾਂ ਕਿਹਾ ਕਿ ਸਾਨੂੰ ਹਰ ਪਾਰਟੀ ਦੇ ਨਾਲ ਹੱਥ ਵਧਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣੀਆ ਮੁਸ਼ਕਲਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਟਰੰਪ ਪ੍ਰਸਾਸ਼ਨ ਦੇ ਕਾਫੀ ਨੇੜੇ ਹਨ ਅਤੇ ਪੈਨਸ ਉੱਪ ਰਾਸ਼ਟਰਪਤੀ ਦੇ ਖਾਸ ਚਹੇਤੇ ਹਨ। ਉਨ੍ਹਾਂ ਮਹਿਸੂਸ ਕੀਤਾ ਕਿ ਸਾਨੂੰ ਸਿੱਖਿਆ ਅਤੇ ਰਾਜਨੀਤੀ ਪੱਖ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਜਿਸ ਲਈ ਸਿੱਖ ਪੈਕ ਕੰਮ ਕਰ ਰਿਹਾ ਹੈ। ਸੋ ਤੁਸੀਂ ਸਹਿਯੋਗ ਕਰੋ ਤਾਂ ਅਸੀਂ ਨਵਾਂ ਮੀਲ ਪੱਥਰ ਸਥਾਪਤ ਕਰ ਸਕਦੇ ਹਾਂ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter