ਅਮਰੀਕਨ ਕੌਂਸਲ ਜਨਰਲ ਕਰਾਚੀ ਵਲੋਂ ਸਭ ਧਰਮਾਂ ਦੇ ਅਸਥਾਨਾਂ ਵਿੱਚ ਹਾਜ਼ਰ ਹੋ ਕੇ ਸਾਂਝੀਵਾਲਤਾ ਨੂੰ ਕੀਤਾ ਮਜ਼ਬੂਤ
ਕਰਾਚੀ (ਗਿੱਲ) – ਅਮਰੀਕਾ ਦੀ ਕੌਂਸਲ ਜਨਰਲ ਮਿਸ ਗਰੇਸ ਡਬਲਿਊ ਸ਼ੈਲਟਨ ਨੇ ਪਾਕਿਸਤਾਨ ਸਿੱਖ ਕੌਂਸਲ ਦੇ ਚੇਅਰਮੈਨ ਨਾਲ ਸਭ ਧਰਮਾਂ ਦੇ ਫੇਥ ਲੀਡਰਾਂ ਨੂੰ ਨਾਲ ਲੈ ਕੇ ਵੱਖ-ਵੱਖ ਧਰਮ ਅਸਥਾਨਾਂ ਵਿੱਚ ਹਾਜ਼ਰੀ ਲਗਵਾਈ। ਜਿੱਥੇ ਉਨ੍ਹਾਂ ਵੱਖ-ਵੱਖ ਧਰਮਾਂ ਦੀਆਂ ਇਬਾਦਤਾਂ, ਸਿੱਖਿਆਵਾਂ ਅਤੇ ਧਾਰਮਿਕ ਰੁਹਰੀਤਾ ਦਾ ਅਨੰਦ ਮਾਣਿਆ। ਜਿੱਥੇ ਉਨ੍ਹਾਂ ਹਰ ਧਾਰਮਿਕ ਸਥਾਨ ਤੇ ਸੰਗਤਾਂ ਨੂੰ ਸੰਬੋਧਨ ਕੀਤਾ ਅਤੇ ਏਕੇ ਦੇ ਪਾਠ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਅਸੀਂ ਪਹਿਲਾਂ ਮਨੁੱਖਤਾ ਦੇ ਰਖਵਾਲੇ ਹਾਂ ਉਸ ਤੋਂ ਬਾਅਦ ਵੱਖ-ਵੱਖ ਮੁਲਕਾਂ ਦੇ ਬਸ਼ਿੰਦੇ ਹਾਂ ।
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦਰਬਾਰ ਕਰਾਚੀ ਗੁਰਦੁਆਰੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।ਜਿੱਥੇ ਉਨ੍ਹਾਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਮਿਸਜ ਗਰੇਸ ਕੌਂਸਲ ਜਨਰਲ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਰਮੇਸ਼ ਸਿੰਘ ਖਾਲਸਾ ਚੇਅਰਮੈਨ ਪਾਕਿਸਤਾਨ ਕੌਂਸਲ ਨੇ ਸਿਰੀ ਸਾਹਿਬ ਭੇਂਟ ਕਰਕੇ ਸਨਮਾਨਤ ਕੀਤਾ ਅਤੇ ਇੱਕ ਸ਼ਾਲ ਵੀ ਦਿੱਤਾ ਗਿਆ ਜੋ ਗੁਰੂਘਰ ਦੀ ਯਾਦਗਾਰੀ ਵਜੋਂ ਉਨ੍ਹਾਂ ਦੀ ਇਸ ਫੇਰੀ ਨੂੰ ਸਮਰਪਿਤ ਕੀਤੇ ਸਨ।
ਮਿਸਜ ਗਰੇਸ ਦੀ ਇਸ ਫੇਰੀ ਨਾਲ ਇੰਟਰਫੇਥ ਕਾਰਗੁਜ਼ਾਰੀ ਨੂੰ ਹੁਲਾਰਾ ਵੀ ਮਿਲਿਆ ਹੈ ਅਤੇ ਏਕੇ ਦੀ ਪ੍ਰਤੀਕ ਧਾਰਮਿਕ ਰਹੁਰੀਤਾਂ ਸੰਗਤਾਂ ਲਈ ਹਮੇਸ਼ਾ ਪ੍ਰੇਰਨਾ ਸ੍ਰੋਤ ਵੀ ਸਾਬਤ ਹੋਈ ਹੈ। ਜਿਸ ਦੀ ਚਰਚਾ ਸੰਗਤਾਂ ਵਿੱਚ ਆਮ ਵੇਖਣ ਨੂੰ ਮਿਲ ਰਹੀ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...