ਪਾਕਿਸਤਾਨ ਸਿੱਖ ਕੌਂਸਲ ਦਾ ਵਫ਼ਦ ਨੇ ਰੇਲਵੇ ਬੋਰਡ ਦੇ ਮੈਨੇਜਰ ਨਾਲ ਮਸਲੇ ਵਿਚਾਰੇ
ਵਾਸ਼ਿੰਗਟਨ ਡੀ. ਸੀ. (ਗਿੱਲ) – ਪਾਕਿਸਤਾਨ ਸਿੱਖ ਕੌਂਸਲ ਦਾ ਡੈਲੀਗੇਟ ਡਾ. ਰਮੇਸ਼ ਸਿੰਘ ਖਾਲਸਾ ਚੀਫ ਪੈਟਰਨ ਦੀ ਅਗਵਾਈ ਵਿੱਚ ਜਵੇਦ ਅਨਵਰ ਚੀਫ ਅਗਜੈਕਟਿਵ ਅਫਸਰ ਅਤੇ ਸੀਨੀਅਰ ਜਨਰਲ ਮੈਨੇਜਰ ਪਾਕਿਸਤਾਨ ਰੇਲਵੇ ਬੋਰਡ ਨੂੰ ਮਿਲਿਆ। ਜਿੱਥੇ ਸਿੱਖਾਂ, ਹਿੰਦੂਆਂ ਅਤੇ ਖਾਸ ਕਰਕੇ ਘੱਟ ਗਿਣਤੀਆਂ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰਾਂ ਹੋਈਆਂ। ਉਥੇ ਸਪੈਸ਼ਲ ਟਰੇਨ ਸਿੱਖ ਯਾਤਰੂਆਂ ਲਈ ਚਲਾਉਣ ਲਈ ਵੀ ਬੇਨਤੀ ਕੀਤੀ ਗਈ । ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਟੇਸ਼ਨ ਤੇ ਲੋੜੀਂਦੀਆਂ ਸਹੂਲਤਾਂ ਦੇਣ ਦਾ ਵੀ ਜ਼ਿਕਰ ਕੀਤਾ ਗਿਆ।
ਇਸ ਡੈਲੀਗੇਟ ਵਿੱਚ ਅਕਾਸ਼ ਸਿੰਘ, ਰਾਮ ਸਿੰਘ ਤੇ ਪਾਕਿਸਤਾਨ ਸਿੱਖ ਕੌਂਸਲ ਦੇ ਚੀਫ ਰਮੇਸ਼ ਸਿੰਘ ਖਾਲਸਾ ਨੇ ਸ਼ਿਰਕਤ ਕੀਤੀ, ਉੱਥੇ ਵਫਦ ਨੂੰ ਭਰੋਸਾ ਦਿੱਤਾ ਗਿਆ ਕਿ ਇਹ ਸਾਰੀਆਂ ਸੁਵਿਧਾਵਾਂ ਅਤੇ ਸਪੈਸ਼ਲ ਟਰੇਨ ਚਲਾਉਣ ਸਬੰਧੀ ਸਰਕਾਰ ਤੋਂ ਪ੍ਰਵਾਨਗੀ ਲੈ ਕੇ ਸ਼ੁਰੂ ਕੀਤੀਆਂ ਜਾਣਗੀਆਂ। ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ ਮੀਟਿੰਗ ਦੇ ਨਤੀਜੇ ਬਹੁਤ ਸਾਰਥਕ ਨਿਕਲਣ ਦੀ ਉਮੀਦ ਕੀਤੀ ਜਾ ਰਹੀ ਹੈ। ਜਿਸ ਨੂੰ ਸਥਾਨਕ ਸੰਗਤਾਂ ਵਲੋਂ ਬਹੁਤ ਸਲਾਹਿਆ ਗਿਆ। ਰੇਲਵੇ ਮੈਨੇਜਰ ਅਤੇ ਪਾਕਿਸਤਾਨ ਸਿੱਖ ਕੌਂਸਲ ਵਲੋਂ ਜਾਇੰਟ ਤੌਰ ਤੇ ਕੰਮ ਕਰਨ ਨੂੰ ਵੀ ਪਹਿਲ ਕਦਮੀ ਵਜੋਂ ਵਿਚਰਨ ਦੀ ਗੱਲ ਕਹੀ ਗਈ ਮੈਨੇਜਰ ਜਵੇਦ ਅਨਵਰ ਵੱਲੋਂ ਘੱਟ ਗਿਣਤੀਆਂ ਲਈ ਟਰੇਨਾਂ, ਸਟੇਸ਼ਨਾਂ ਵਿੱਚ ਖਾਸ ਸੁਵਿਧਾਵਾਂ ਦੇਣ ਦੀ ਤਸੱਲੀ ਦਿੱਤੀ ਗਈ ਅਤੇ ਜਲਦੀ ਸਪੈਸ਼ਲ ਟਰੇਨ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਆਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਸ਼ਰਧਾਲੂਆਂ ਲਈ ਇਹ ਕਦਮ ਬਹੁਤ ਹੀ ਸਾਰਥਕ ਸਾਬਤ ਹੋਵੇਗਾ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...