ਭਾਰਤੀ ਅੰਬੈਸੀ ਵਲੋਂ ਵਾਸ਼ਿੰਗਟਨ ਡੀ. ਸੀ. ਵਿਖੇ ਵਰਲਡ ਯੋਗਾ ਦਿਵਸ ਮਨਾਇਆ ਗਿਆ
ਵਾਸ਼ਿੰਗਟਨ ਡੀ. ਸੀ. (ਗਿੱਲ) – ਭਾਰਤੀ ਅੰਬੈਸੀ ਵਲੋਂ ਵਰਲਡ ਯੋਗਾ ਦਿਵਸ ਨੂੰ ਹੀ ਅਨੁਸਾਸ਼ਨਕ ਅਤੇ ਵਿਉਂਤਬੰਦੀ ਨਾਲ ਵਾਸ਼ਿੰਗਟਨ ਡੀ. ਸੀ. ਦੇ ਨੈਸ਼ਨਲ ਮਾਲ ਦੀ ਇਤਿਹਾਸਕ ਥਾਂ ਤੇ ਮਨਾਇਆ, ਜਿੱਥੇ ਸੈਂਕੜੇ ਵੱਖ-ਵੱਖ ਕਮਿਊਨਿਟੀ ਦੇ ਪ੍ਰਵਾਸੀ ਪਰਿਵਾਰਾਂ ਅਤੇ ਅਮਰੀਕਨਾ ਨੇ ਹਿੱਸਾ ਲਿਆ। ਵੱਖ-ਵੱਖ ਥਾਵਾਂ ਤੋਂ ਅੰਬੈਸੀ ਵਲੋਂ ਬੱਸਾਂ ਰਾਹੀਂ ਸਹੂਲਤਾਂ ਦੇ ਕੇ ਲੋਕਾਂ ਦੇ ਇਕੱਠ ਨੂੰ ਇਸ ਕੈਂਪ ਵਿੱਚ ਜੁਟਾਇਆ ਗਿਆ।
ਸਭ ਤੋਂ ਪਹਿਲਾਂ ਪ੍ਰਾਰਥਨਾ ਕੀਤੀ ਗਈ, ਉਪਰੰਤ ਇੱਕ-ਇੱਕ ਕਰਕੇ ਉੱਪਰ ਤੋਂ ਲੈ ਕੇ ਹੇਠਾਂ ਤੱਕ ਹਰ ਯੋਗ ਕਿਰਿਆ ਕਰਵਾਈ ਗਈ। ਜਿੱਥੇ ਹਰ ਕੋਈ ਇੱਕ ਡਰੈੱਸ ਵਿੱਚ ਅੰਤਰ-ਰਾਸ਼ਟਰੀ ਯੋਗਾ ਲੋਗੋ ਨਾਲ ਲੈੱਸ ਯੋਗ ਕਿਰਿਆਵਾਂ ਕਰਦੇ ਬਹੁਤ ਹੀ ਸੁੰਦਰ ਅਤੇ ਵਧੀਆ ਲੱਗ ਰਿਹਾ ਸੀ। ਸਮੂਹਿਕ ਤੌਰ ਤੇ ਇਹ ਯੋਗਾ ਦਿਵਸ ਇੱਕ ਵੱਖਰੀ ਛਾਪ ਛੱਡ ਗਿਆ। ਆਏ ਮਹਿਮਾਨਾਂ ਦਾ ਕਹਿਣਾ ਸੀ ਕਿ ਅਜਿਹੀ ਯੋਗਿਕ ਕਿਰਿਆਵਾਂ ਨੂੰ ਰੋਜ ਕਰਨ ਨਾਲ ਅਨੇਕਾਂ ਲਾਭ ਹੁੰਦੇ ਹਨ ਅਤੇ ਸਰੀਰ ਬਿਮਾਰੀਆਂ ਤੋਂ ਮੁਕਤ ਰਹਿੰਦਾ ਹੈ।
ਨਵਤੇਜ ਸਿੰਘ ਸਰਨਾ ਅੰਬੈਸਡਰ ਭਾਰਤੀ ਅੰਬੈਸੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਇਹ ਯੋਗਾ ਅੰਤਰ-ਰਾਸ਼ਟਰੀ ਦਿਵਸ ਮਨਾ ਕੇ ਵੱਖਰਾ ਇਤਿਹਾਸ ਸਿਰਜ ਦਿੱਤਾ ਜਿਸ ਦੀ ਚਰਚਾ ਦੂਰ ਦੂਰ ਤੱਕ ਹੁੰਦੀ ਰਹੀ।
ਸਾਹਮਣੀ ਕਤਾਰ ਵਿੱਚ ਨਵਤੇਜ ਸਿੰਘ ਸਰਨਾ ਭਾਰਤੀ ਅੰਬੈਸਡਰ ਸਮੂਹ ਪ੍ਰਵਾਸੀਆ ਤੇ ਅਮਰੀਕਨਾਂ ਨਾਲ ਯੋਗਾ ਕਰਦੇ ਨਜ਼ਰ ਆ ਰਹੇ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...