21 Dec 2024

ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਪੀ. ਟੀ. ਸੀ. ਚੈਨਲ ਤੇ ਖਫਾ

ਮਿਲਵਾਕੀ (ਵਿਸ਼ੇਸ਼ ਪ੍ਰਤੀਨਿਧ) – ਸ਼੍ਰੋਮਣੀ ਅਕਾਲੀ ਦਲ ਅਮਰੀਕਾ ਜਿੱਥੇ ਆਪਣਾ ਪਸਾਰਾ ਮਜ਼ਬੂਤੀ ਨਾਲ ਕਰਨਾ ਚਾਹੁੰਦਾ ਹੈ, ਉੱਥੇ ਉਨ੍ਹਾਂ ਦਾ ਆਪਣਾ ਚੈਨਲ ਹੀ ਢਾਹ ਲਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਸੀਨੀਅਰ ਨੇਤਾ ਸ਼੍ਰੋਮਣੀ ਅਕਾਲੀ ਦਲ ਹਰਜੀਤ ਸਿੰਘ ਹੁੰਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਦੇ ਧਿਆਨ ਵਿੱਚ ਲਿਆਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਚੈਨਲ ਮੈਟਰੋਪੁਲਿਟਨ ਵਿੱਚ ਗਲਤ ਨੁਮਾਇੰਦਗੀ ਦੇ ਹੱਥਾਂ ਵਿੱਚ ਦੇ ਦਿੱਤਾ ਹੈ। ਜੋ ਹਿੱਕ ਤਾਣ ਕੇ ਕਹਿੰਦਾ ਹੈ ਕਿ ਉਹ ਕਾਂਗਰਸੀ ਪਿਛੋਕੜ ਤੇ ਰਿਸ਼ਤੇਦਾਰੀਆਂ ਰੱਖਣ ਵਾਲਾ ਹੈ। ਉਹ ਪੀ ਟੀ ਸੀ ਦਾ ਨੁਮਾਇੰਦਾ ਹੈ ਨਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਾਂ ਦਾ ਮੁਥਾਜੀ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਨੇਤਾਵਾਂ ਨੇ ਨੋਟਿਸ ਲੈਂਦਿਆਂ ਕਿਹਾ ਕਿ ਇਸ ਚੈਨਲ ਵਿੱਚ ਉਨ੍ਹਾਂ ਦੀ ਪਾਰਟੀ ਦੀ ਵਿਸ਼ੇਸ਼ ਭਾਗੀਦਾਰੀ ਹੈ ਜੇਕਰ ਅਜਿਹਾ ਕੁਝ ਹੋ ਰਿਹਾ ਹੈ ਜਿਸ ਤਹਿਤ ਅਕਾਲੀ ਦਲ ਤੇ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਤਾਂ ਇਸ ਦਾ ਬਦਲ ਛੇਤੀ ਕਰਨਾ ਸਮੇਂ ਦੀ ਲੋੜ ਹੈ। ਅਰਵਿੰਦ ਖੰਨਾ ਸੀਨੀਅਰ ਨੇਤਾ ਨੇ ਕਿਹਾ ਕਿ ਇਸ ਸਬੰਧੀ ਹਾਈ ਕਮਾਂਡ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਸ ਦੀ ਪੂਰੀ ਤਫਸੀਰ ਤਥਾ ਸਹਿਤ ਪੇਸ਼ ਕੀਤੀ ਜਾਵੇਗੀ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
ਸੀਨੀਅਰ ਨੇਤਾਵਾਂ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਓ. ਐੱਸ. ਡੀ. ਚਰਨਜੀਤ ਸਿੰਘ ਬਰਾੜ  ਜਦੋਂ ਵਾਸ਼ਿੰਗਟਨ ਡੀ. ਸੀ. ਆਏ ਸਨ ।ਉਸ ਸਮੇਂ ਵੀ ਪੀ. ਟੀ. ਸੀ. ਦੇ ਨੁਮਾਇੰਦੇ ਨੇ ਉਨ੍ਹਾਂ ਨੂੰ ਟਿੱਚ ਜਾਣਿਆ ਜਿਸ ਕਰਕੇ ਵਰਕਰਾਂ ਵਿੱਚ ਡੂੰਘੀ ਨਮੋਸ਼ੀ ਸੀ।
ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੇ ਸਮੂਹ ਵਲੋਂ ਲਿਖਤੀ ਰੂਪ ਵਿੱਚ ਵੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਭੇਜਿਆ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਸ਼੍ਰੋਮਣੀ ਅਕਾਲੀ ਦਲ ਜੇਕਰ ਮਜ਼ਬੂਤ ਕਰਨਾ ਹੈ ਤਾਂ ਮੌਕੇ ਦੇ ਨੁਮਾਇੰਦੇ ਨੂੰ ਚਲਦਾ ਕਰਨਾ ਜ਼ਰੂਰੀ ਹੈ। ਜੋ ਖੁਦ ਮੰਨਦਾ ਹੈ ਕਿ ਉਹ ਕਾਂਗਰਸੀ ਰਿਸ਼ਤੇਦਾਰੀਆਂ ਅਤੇ ਉਨ੍ਹਾਂ ਦੀ ਪਾਰਟੀ ਦਾ ਪੱਖ ਪੂਰਦਾ ਹੈ। ਉਹ ਅਕਾਲੀ ਦਲ ਨੂੰ ਜਵਾਬਦੇਹੀ ਨਹੀਂ ਹੈ।
ਆਸ ਹੈ ਕਿ ਇਸ ਨੁਮਾਇੰਦੇ ਨੂੰ ਖੁਦ ਹੀ ਇਸ ਚੈਨਲ ਤੋਂ ਮੁਕਤੀ ਲੈ ਲੈਣੀ ਚਾਹੀਦੀ ਹੈ ਕਿਉਂਕਿ ਫਾਰਗ ਕਰਨ ਨਾਲ ਉਸ ਨੂੰ ਕੋਈ ਹੋਰ ਚੈਨਲ ਮੂੰਹ ਨਹੀਂ ਲਾਵੇਗਾ। ਦੂਜੇ ਪਾਸੇ ਚੈਨਲ ਦੇ ਕਰਤਾ-ਧਰਤਾ ਦਾ ਕਹਿਣਾ ਹੈ ਕਿ ਇਸ ਨੇ ਪੀ ਟੀ ਸੀ ਨੂੰ ਕੋਈ ਬਿਜ਼ਨਸ ਨਹੀਂ ਦਿੱਤਾ, ਸਗੋਂ ਆਪਣਾ ਨਿੱਜ ਪਾਲਿਆ ਹੈ ਜਿਸ ਦੇ ਪ੍ਰਮਾਣ ਵੀ ਪ੍ਰਧਾਨ ਜੀ ਨੂੰ ਭੇਜੇ ਜਾ ਰਹੇ ਹਨ। ਹਾਲ ਦੀ ਘੜੀ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਵਿੱਚ ਰੋਸ ਹੋ ਕਿ ਉਨ੍ਹਾਂ ਦਾ ਆਪਣਾ ਚੈਨਲ ਹੀ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਢਾਹ ਲਾ ਰਿਹਾ ਹੈ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter