21 Dec 2024

ਡਾ. ਸੁਰਿੰਦਰ ਸਿੰਘ ਗਿੱਲ ਬ੍ਰਹਮ ਸਰੂਪ ਸਵਾਮੀ ਮੰਦਰ ਵਿਖੇ ਸਨਮਾਨਿਤ

ਮੈਰੀਲੈਂਡ (ਫਲੋਰਾ) – ਡਾ. ਸੁਰਿੰਦਰ ਸਿੰਘ ਗਿੱਲ ਬਹੁਪੱਖੀ ਸਖਸ਼ੀਅਤ ਦੇ ਮਾਲਕ ਹਨ। ਜਿਨ੍ਹਾਂ ਦੀ ਸਖਸ਼ੀਅਤ ਤੋਂ ਹਰ ਕੋਈ ਵਾਕਫ ਹੈ। ਉਨ੍ਹਾਂ ਵਲੋਂ ਕਮਿਊਨਿਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਵਿੱਚ ਲੋਕ ਭਲਾਈ, ਹੈਲਥ ਸੇਵਾਵਾਂ, ਇੰਮੀਗ੍ਰੇਸ਼ਨ ਦੀ ਜਾਣਕਾਰੀ, ਮੁਫਤ ਪੰਜਾਬੀ ਪੜ੍ਹਾਉਣੀ, ਲੋਕਹਿਤ ਦਾ ਪ੍ਰਚਾਰ ਤੋਂ ਇਲਾਵਾ ਹਰੇਕ ਦੀ ਮਦਦ ਕਰਨਾ ਹੈ। ਜਿੱਥੇ ਉਹ ਦਰਜਨਾ ਸੰਸਥਾਵਾਂ ਵਿੱਚ ਵੱਖ-ਵੱਖ ਅਹੁਦਿਆਂ ਤੇ ਸੇਵਾਵਾਂ ਨਿਭਾਅ ਰਹੇ ਹਨ। ਉੱਥੇ ਭਾਰਤ ਅਤੇ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਮਹਿਮਾਨ ਦੀ ਸਾਂਭ ਸੰਭਾਲ ਅਤੇ ਕਮਿਊਨਿਟੀ ਪ੍ਰਤੀ ਆਪਣੀ ਸੁਹਿਰਦਤਾ ਨੂੰ ਸਾਂਝਿਆ ਕਰ ਰਹੇ ਹਨ। ਉਨ੍ਹਾਂ ਦਾ ਲੋਕ ਸਮਾਗਮਾਂ ਅਤੇ ਰਾਜਨੀਤਿਕ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਰੋਲ ਹਰ ਕੋਈ ਜਾਣਦਾ ਹੈ। ਜਿੱਥੇ ਉਹ ਨਿਰਸੰਦੇਹ ਆਪਣੀ ਚਾਲ ਵਿੱਚ ਨਿਰੰਤਰ ਤੁਰੇ ਜਾ ਰਹੇ ਹਨ, ਭਾਵੇਂ ਉਨ੍ਹਾਂ ਨੂੰ ਕੋਈ ਹੀਣਭਾਵਨਾ ਨਾਲ ਦੇਖਦਾ ਹੈ ਜਾਂ ਉੱਚਾ ਨੀਵਾਂ ਬੋਲਦਾ ਹੈ ਪਰ ਉਹ ਆਪਣੇ ਨਿਸ਼ਾਨੇ ਤੋਂ ਕਦੇ ਨਹੀਂ ਭਟਕਦੇ। ਉਨ੍ਹਾਂ ਦੀਆਂ ਲਿਖਤਾਂ ਸਮਾਜ ਨੂੰ ਸੇਧ ਦੇਣ ਵਾਲੀਆਂ ਹੁੰਦੀਆਂ ਹਨ। ਜਿਸ ਕਰਕੇ ਉਨ੍ਹਾਂ ਨੂੰ ਹਰ ਕਮਿਊਨਿਟੀ ਪਿਆਰ ਬਖਸ਼ਦੀ ਹੈ।
> ਡਾ. ਸੁਰਿੰਦਰ ਸਿੰਘ ਗਿੱਲ ਦੀਆਂ ਕਾਰਗੁਜ਼ਾਰੀਆਂ ਅਤੇ ਕਮਿਊਨਿਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਬੜੇ ਨੇੜੇ ਤੋਂ ਰਾਜ ਰਠੌਰ ਨੇ ਭਾਂਪਿਆ ਅਤੇ ਉਨ੍ਹਾਂ ਨੂੰ ਸਨਮਾਨਤ ਕਰਨ ਦਾ ਦਾਅਵਾ ਬਾ ਪ ਸ ਸਵਾਮੀ ਨਰਾਇਣ ਮੰਦਰ ਕੋਲ ਰੱਕਿਆ, ਜਿਨ੍ਹਾਂ ਨੇ ਭਾਰੀ ਇਕੱਠ ਵਿੱਚ ਡਾ. ਸੁਰਿੰਦਰ ਸਿੰਘ ਗਿੱਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਡਾ. ਗਿੱਲ ਨੇ ਕਿਹਾ ਕਿ ਉਨ੍ਹਾਂ ਕਦੇ ਫਲ ਦੀ ਇੱਛਾ ਨਹੀਂ ਕੀਤੀ। ਉਨ੍ਹਾਂ ਦਾ ਨਿਸ਼ਾਨਾ ਕਮਿਊਨਿਟੀ ਨੂੰ ਮਜ਼ਬੂਤ ਅਤੇ ਵਿਦੇਸ਼ਾਂ ਵਿੱਚ ਹਰ ਪੱਖੋਂ ਪ੍ਰਫੁੱਲਤ ਵੇਖਣ ਨੂੰ ਹਮੇਸ਼ਾ ਤਰਜੀਹ ਦਿੰਦੇ ਹਨ। ਜਿਸ ਸਦਕਾ ਹਰੇਕ ਵਿਅਕਤੀ ਉਨ੍ਹਾਂ ਨਾਲ ਨੇੜਤਾ ਪੈਦਾ ਕਰਦਾ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਦਾ ਲਾਹਾ ਲੈਂਦਾ ਹੈ, ਇਸੇ ਮਿਲੇ ਸਨਮਾਨ ਲਈ ਕਈ ਸੰਸਥਾਵਾਂ ਅਤੇ ਸਖਸ਼ੀਅਤਾਂ ਨੇ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਹੈ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter