21 Dec 2024

ਸ਼੍ਰੋਮਣੀ ਕਮੇਟੀ ਸੰਗਤਾਂ ਲਈ ਲੰਗਰਾਂ ਤੇ ਰਿਹਾਇਸ਼ ਦਾ ਵਧੀਆ ਪ੍ਰਬੰਧ ਕਰੇ : ਸਿੱਖਸ ਆਫ ਅਮਰੀਕਾ

* ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੀ ਹੋ ਰਹੀ ਹੈ ਖੱਜਲ ਖੁਆਰੀ
* ਸਾਡੀ ਦਿਲੀ ਇੱਛਾ ਹੈ ਕਿ ਰੋਜ਼ਾਨਾ ਪੰਜ ਹਜ਼ਾਰ ਸੰਗਤ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਵੇ : ਜੱਸੀ

ਡੇਰਾ ਬਾਬਾ ਨਾਨਕ (ਕੁਲਦੀਪ ਸਿੰਘ) – ਸਿੱਖਸ ਆਫ ਅਮਰੀਕਾ ਦੇ ਡਾਇਰੈਕਟਰ ਡਾ. ਸੁਰਿੰਦਰ ਸਿੰਘ ਗਿੱਲ ਨੇ ਅੱਜ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਥਾਨਕ ਗੁਰਦੁਆਰਾ ਸਾਹਿਬ ਵਲੋਂ ਕਰਤਾਰਪੁਰ ਕੋਰੀਡੋਰ ਰਾਹੀਂ ਜਾਣ ਵਾਲੀਆਂ ਸੰਗਤਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਕਰਯੋਗ ਹੈ ਕਿ ਸੰਗਤਾਂ ਦਾ ਕਹਿਣਾ ਹੈ ਕਿ ਗੁਰਦੁਆਰਾ ਕਰਮਚਾਰੀਆਂ ਦਾ ਰਵੱਈਆ ਬਹੁਤ ਹੀ ਮਾੜਾ ਹੈ। ਰਿਹਾਇਸ਼ ਆਦਿ ਬਾਰੇ ਵੀ ਆਨਾ-ਕਾਨੀ ਕਰਦੇ ਦਿਖਾਈ ਦਿੱਤੇ। ਸਥਾਨਕ ਪਿੰਡਾਂ ਵਾਲੇ ਤੇ ਛੋਟੇ-ਛੋਟੇ ਗੁਰੂਘਰਾਂ ਵਾਲੇ ਲੰਗਰਾਂ ਦੀ ਸੇਵਾ ਨਿਭਾਅ ਰਹੇ ਹਨ ਤਾਂ ਜੋ ਵਿਦੇਸ਼ ਅਤੇ ਦੂਰ-ਦਾਡੇ ਤੋਂ ਆਈਆਂ ਸੰਗਤਾਂ ਨੂੰ ਕੋਈ ਮੁਸ਼ਕਲ ਨਾ ਆਵੇ।
ਡਾ. ਸੁਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਿਰਫ ਕਾਗਜ਼ਾਂ ਜਾਂ ਬਿਆਨਾਂ ਵਿੱਚ ਬਹੁਤ ਕੁਝ ਕਰ ਰਹੀ ਹੈ, ਗਰਾਊਂਡ ਪੱਧਰ ਤੇ ਕੁਝ ਵੀ ਨਹੀਂ ਹੋ ਰਿਹਾ। ਜਿਸ ਕਰਕੇ ਸੰਗਤਾਂ ਖੱਜਲ ਖੁਆਰ ਹੋ ਰਹੀਆਂ ਹਨ ਤੇ ਉਨ੍ਹਾਂ ਵਿੱਚ ਨਾਮੋਸ਼ੀ ਹੈ। ਡਾ. ਗਿੱਲ ਨੇ ਦੱਸਿਆ ਕਿ ਉਨ੍ਹਾਂ ਦਮਦਮਾ ਸਾਹਿਬ ਵੀ ਸੰਗਤਾਂ ਨੂੰ ਸਹੂਲਤ ਦੇਣ ਦਾ ਜ਼ਿਕਰ ਕੀਤਾ, ਪਰ ਸਥਾਨਕ ਪ੍ਰਬੰਧਕਾਂ ਵਲੋਂ ਸਹਿਯੋਗ ਦੇਣ ਤੋਂ ਆਨਾ-ਕਾਨੀ ਕੀਤੀ ਜਾ ਰਹੀ ਹੈ, ਜਿਸ ਕਰਕੇ ਉਹ ਕਰਤਾਰਪੁਰ ਕੋਰੀਡੋਰ ਰਾਹੀਂ ਕਰਤਾਰਪੁਰ ਸਾਹਿਬ ਸੰਗਤਾਂ ਲਈ ਸੂਚਨਾ ਬੋਰਡ ਬੱਸ ਸਟੈਂਡ ਤੇ ਲਗਾ ਰਹੇ ਹਨ ਅਤੇ ਸੰਗਤਾਂ ਨੂੰ ਜਾਣਕਾਰੀ ਦੇਣ ਲਈ ਸਿੱਖਸ ਆਫ ਅਮਰੀਕਾ ਵਲੋਂ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਉਨ੍ਹਾਂ ਵਲੋਂ ਅਵਤਾਰ ਸਿੰਘ, ਜਨਕ ਸਿੰਘ, ਸਤੇਂਦਰ ਸਿੰਘ ਸਿੱਧੂ ਨੂੰ ਡਿਊਟੀ ਦਿੱਤੀ ਹੈ, ਜੋ ਰੋਜ਼ਾਨਾ ਦਮਦਮਾ ਸਾਹਿਬ ਤੋਂ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਨੂੰ ਸਹਿਯੋਗ ਦੇਣਗੇ।
ਡਾ. ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੋਲ ਏਨਾ ਬਜਟ ਹੈ, ਉਨ੍ਹਾਂ ਨੂੰ ਨਾਨਕ ਨਾਮ ਲੇਵਾ ਸੰਗਤਾਂ ਨੂੰ ਪੂਰਨ ਸਹਿਯੋਗ ਤੇ ਸੁਵਿਧਾਵਾਂ ਦੇਣੀਆਂ ਚਾਹੀਦੀਆਂ ਹਨ। ਡਾ. ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਨ੍ਹਾਂ ਪ੍ਰਬੰਧਾਂ ਨੂੰ ਹੋਰ ਵੀ ਸੁਚੱਜੇ ਬਣਾ ਕੇ ਸੰਗਤਾਂ ਤੋਂ ਵਾਹ ਵਾਹ ਖੱਟਣੀ ਚਾਹੀਦੀ ਹੈ।
ਡਾ. ਸੁਰਿੰਦਰ ਸਿੰਘ ਗਿੱਲ ਡਾਇਰੈਕਟਰ ਸਿੱਖਸ ਆਫ ਅਮਰੀਕਾ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ  ਨੂੰ ਮਿਲਕੇ ਕਰਤਾਰਪੁਰ ਕੋਰੀਡੋਰ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਸਲਾਹ ਮਸ਼ਵਰਾ ਤੇ ਤੇ ਹੱਲ ਵਾਸਤੇ ਬੇਨਤੀ  ਵੀ ਕਰਨਗੇ, ਉੱਥੇ ਉਹ ਸਿੱਖਸ ਆਫ ਅਮਰੀਕਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਬਤ ਵੀ ਚਾਨਣਾ ਪਾਉਣਗੇ।
ਡਾ. ਗਿੱਲ ਨੇ ਕਿਹਾ ਕਿ ਉਹ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਜਥੇ. ਤੋਤਾ ਸਿੰਘ ਨੂੰ ਅਗਲੇ ਦੋ ਦਿਨਾਂ ਵਿੱਚ ਮਿਲਕੇ ਸਿੱਖਸ ਆਫ ਅਮਰੀਕਾ ਵਲੋਂ ਨਿਭਾਈਆਂ ਜਾਣ ਵਾਲੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਏਗੀ। ਸ. ਜਸਦੀਪ ਸਿੰਘ ਜੱਸੀ ਚੇਅਰਮੈਨ ਸਿੱਖਸ ਆਫ ਅਮਰੀਕਾ ਨੇ ਕਿਹਾ ਕਿ ਸਾਡੀ ਦਿਲੀ ਇੱਛਾ ਤੇ ਮੁੱਖ ਮੰਤਵ ਹੈ ਕਿ ਹਰ ਰੋਜ਼ ਪੰਜ ਹਜ਼ਾਰ ਦਾ ਜਥਾ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਜਾਵੇ ਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੇ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter