ਸਿੱਖਸ ਆਫ ਯੂ. ਐੱਸ. ਏ. ਇੰਮੀਗ੍ਰੇਸ਼ਨ ਸੇਵਾਵਾਂ ਲਈ ਲੋੜਵੰਦਾਂ ਨੂੰ ਮੁਫਤ ਸਲਾਹ ਦੇਵੇਗਾ
ਮੈਰੀਲੈਂਡ (ਗਿੱਲ) - ਸਿੱਖਸ ਆਫ ਯੂ. ਐੱਸ. ਏ. ਅਮਰੀਕਾ ਦੀਆਂ ਵੱਖ-ਵੱਖ ਸਟੇਟਾਂ ਵਿੱਚ ਇੰਮੀਗ੍ਰੇਸ਼ਨ ਸੇਵਾਵਾਂ ਲੋੜਵੰਦਾਂ ਨੂੰ ਮੁਫਤ ਮੁਹੱਈਆ ਕਰਵਾਏਗਾ। ਜਿਸ ਦਾ ਪਹਿਲਾ ਦਫਤਰ ਮੈਰੀਲੈਂਡ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਦੇ ਮੁਢਲੇ ਪ੍ਰਬੰਧ ਕਰ ਕਰੇ ਗਏ ਹਨ। ਜਿਸ ਦੇ ਉਦਘਾਟਨ ਲਈ ਲੈਰੀ ਹੋਗਨ ਗਵਰਨਰ ਮੈਰੀਲੈਂਡ ਤੱਕ ਪਹੁੰਚ ਕੀਤੀ ਗਈ ਹੈ। ਜਿਸ ਦੀ ਜ਼ਿੰਮੇਵਾਰੀ ਬਰੁਕ ਲੀਅਰਮੈਨ ਨੂੰ ਸੌਂਪੀ ਗਈ ਹੈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਵਕੀਲਾਂ ਦਾ ਇੱਕ ਪੈਨਲ ਤਿਆਰ ਕੀਤਾ ਜਾਵੇਗਾ। ਜੋ ਵੰਨ ਏਟ ਹਡਰਡ ਨੰਬਰ ਜਾਰੀ ਕਰੇਗਾ। ਜਿਸ ਰਾਹੀਂ ਇੰਮੀਗ੍ਰੇਸ਼ਨ ਜਾਣਕਾਰੀ ਦਿੱਤੀ ਜਾਵੇਗੀ।
ਪਹਿਲਾ ਦਫਤਰ ਮੈਰੀਲੈਂਡ ਦੀ ਕੈਪੀਟਲ ਤੇ ਹੋਵੇਗਾ। ਜਿਸ ਲਈ ਸਟੇਟ ਗਵਰਨਰ ਸਪੇਸ ਮੁਹੱਈਆ ਕਰਵਾਏਗਾ। ਜਿੱਥੇ ਸਵੇਰੇ ਦਸ ਵਜੇ ਤੋਂ ਚਾਰ ਵਜੇ ਇੱਕ ਮਾਹਿਰ ਬੈਠੇਗਾ। ਇਸ ਲਈ ਸਾਰੀਆਂ ਪਾਰਟੀਆਂ ਸਹਿਮਤ ਹਨ। ਪਰ ਸਮੁੱਚੀ ਜ਼ਿੰਮੇਵਾਰੀ ਸਿੱਖਸ ਆਫ ਯੂ. ਐੱਸ. ਏ. ਦੀ ਹੋਵੇਗੀ। ਇਸ ਸਬੰਧੀ ਸਕੱਤਰ ਜਨਰਲ ਨੇ ਇੱਕ ਹੰਗਾਮੀ ਮੀਟਿੰਗ ਆਪਣੇ ਦਫਤਰ ਪੁਲਾਸਕੀ ਹਾਈਵੇ ਵਿਖੇ ਅਠਾਰਾਂ ਮਈ ਬਾਅਦ ਦੁਪਿਹਰ ਤਿੰਨ ਵਜੇ ਸੱਦ ਲਈ ਹੈ। ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਤੇ ਕਮਿਊਨਿਟੀ ਦੇ ਨੇਤਾ ਆਪਣੇ ਸੁਝਾਅ ਦੇਣਗੇ। ਆਸ ਹੈ ਕਿ ਇਹਨਾਂ ਸੇਵਾਵਾਂ ਤੋਂ ਇਲਾਵਾ ਚੈਰਿਟੀ ਦੇ ਕਾਰਜ ਵੀ ਕੀਤੇ ਜਾਣਗੇ। ਜਿਸ ਲਈ ਸਿੱਖਸ ਆਫ ਯੂ. ਐੱਸ. ਏ. ਦੇ ਅਹੁਦੇਦਾਰਾਂ ਨੇ ਦਾਨ ਰਾਸ਼ੀ ਇਕੱਠੀ ਕਰਕੇ ਕੰਮ ਸ਼ੁਰੂ ਕਰ ਦਿੱਤਾ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...