ਸਰ੍ਹੀ ਵਿੱਚ ਬਲਦੇਵ ਗਰੇਵਾਲ ਦਾ ਕਹਾਣੀ ਸੰਗ੍ਰਹਿ ‘ਸੀਤੇ ਬੁੱਲ੍ਹਾਂ ਦਾ ਸੁਨੇਹਾ’ ਲੋਕ ਅਰਪਣ
ਸਰ੍ਹੀ (ਗਗਨ ਦਮਾਮਾ ਬਿਓਰੋ) - ਅਮਰੀਕਾ ਵਸਦੇ ਪ੍ਰਸਿੱਧ ਪੱਤਰਕਾਰ, ਕਹਾਣੀਕਾਰ, ਨਾਵਲਕਾਰ ਬਲਦੇਵ ਗਰੇਵਾਲ ਦਾ ਕਹਾਣੀ ਸੰਗ੍ਰਹਿ ‘ਸੀਤੇ ਬੁੱਲ੍ਹਾਂ ਦਾ ਸੁਨੇਹਾ’ ਸਰ੍ਹੀ ਵਿਖੇ ਗੁਲਾਟੀ ਪਬਲਿਸ਼ਰਜ਼ ਵੱਲੋਂ ਵੈਨਕੂਵਰ ਵਿਚਾਰ ਮੰਚ ਦੇ ਸਹਿਯੋਗ ਨਾਲ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਬਲਦੇਵ ਗਰੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸ਼ੁਰੂਆਤ ਵਿੱਚ ਗੁਲਾਟੀ ਪਬਲਿਸ਼ਰਜ਼ ਸਰੀ ਵੱਲੋਂ ਸਤੀਸ਼ ਗੁਲਾਟੀ ਨੇ ਸਭਨਾਂ ਦਾ ਸਵਾਗਤ ਕੀਤਾ।
ਬਲਦੇਵ ਗਰੇਵਾਲ ਦੇ ਪਰਮ ਮਿੱਤਰ ਪ੍ਰੋ. ਕਿਰਪਾਲ ਬੈਂਸ ਨੇ ਬਲਦੇਵ ਗਰੇਵਾਲ ਦੀ ਜਾਣ ਪਛਾਣ ਕਰਵਾਈ ਅਤੇ ਉਨ੍ਹਾਂ ਨਾਲ ਆਪਣੀ ਕਾਲਜ ਵੇਲੇ ਦੀ ਸਾਂਝ ਬਾਰੇ ਦੱਸਿਆ। ਨਾਮਵਰ ਵਿਦਵਾਨ ਡਾ. ਸਾਧੂ ਸਿੰਘ ਨੇ ਬਲਦੇਵ ਗਰੇਵਾਲ ਨੂੰ ਇਸ ਕਹਾਣੀ ਸੰਗ੍ਰਹਿ ਦੀ ਮੁਬਾਰਕਬਾਦ ਦਿੰਦਿਆਂ ਟਾਈਟਲ ਕਹਾਣੀ ‘ਸੀਤੇ ਬੁੱਲ੍ਹਾਂ ਦਾ ਸੁਨੇਹਾ’ ਬਾਰੇ ਵਿਸਥਾਰ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਉੱਘੇ ਵਿਦਵਾਨ ਡਾ. ਰਘਬੀਰ ਸਿੰਘ ਸਿਰਜਣਾ ਨੇ ਪੁਸਤਕ ਵਿਚਲੀਆਂ ਕੁਝ ਕਹਾਣੀਆਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਬਲਦੇਵ ਗਰੇਵਾਲ ਨੇ ਇਸ ਪੁਸਤਕ ਬਾਰੇ ਗੱਲਬਾਤ ਕਰਨ ਦੇ ਨਾਲ ਨਾਲ ਪੰਜਾਬੀ ਦੇ ਪ੍ਰਸਿੱਧ ਅਖਬਾਰ ‘ਰੋਜ਼ਾਨਾ ਅਜੀਤ’ ਵਿਚ ਬਤੌਰ ਮੈਗਜ਼ੀਨ ਐਡੀਟਰ ਹੁੰਦਿਆਂ ਕੁਝ ਯਾਦਾਂ ਸਾਂਝੀਆਂ ਕੀਤੀਆਂ। ਬਚਪਨ ਸਮੇਂ ਦੁਸਹਿਰਾ ਦੇਖਣ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਹ ਬੇਹੱਦ ਭਾਵੁਕ ਹੋ ਗਏ ਅਤੇ ਕਿਹਾ ਕਿ ਉਸ ਸਮੇਂ ਦਾ ਬੱਚਾ ਅਜੇ ਵੀ ਮੇਰੇ ਮਨ ਵਿਚ ਵਸਦਾ ਹੈ ਅਤੇ ਮੇਰੀਆਂ ਬਹੁਤ ਸਾਰੀਆਂ ਕਹਾਣੀਆਂ ਵੀ ਉਸ ਬੱਚੇ ਤੋਂ ਪ੍ਰਭਾਵਿਤ ਹਨ।
ਬਲਦੇਵ ਗਰੇਵਾਲ ਨੂੰ ਲੰਮੇਂ ਸਮੇਂ ਬਾਅਦ ਮਿਲੇ ਉਨ੍ਹਾਂ ਦੇ ਮਿੱਤਰ ਰਾਜਵੰਤ ਗਰੇਵਾਲ ਨੇ ਆਪਣੀਆਂ ਯਾਦਾਂ ਤਾਜ਼ਾ ਕੀਤੀਆਂ। ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਹਰਦਮ ਮਾਨ, ਕਾਮਰੇਡ ਨਵਰੂਪ ਸਿੰਘ, ਇਕਬਾਲ ਪੁਰੇਵਾਲ ਅਤੇ ਮਿਸਟਰ ਭੱਟੀ ਨੇ ਵੀ ਬਲਦੇਵ ਗਰੇਵਾਲ ਨੁੰ ਕਹਾਣੀਆਂ ਦੀ ਚੰਗੀ ਸੁਗਾਤ ਲਈ ਵਧਾਈ ਦਿੱਤੀ।
More in ਜੀਵਨ ਮੰਤਰ
ਅੰਮ੍ਰਿਤਸਰ-ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ...
ਅੰਮ੍ਰਿਤਸਰ- ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੁਆਫ਼ੀ ਦੇਣ ਦੇ...
ਚੰਡੀਗੜ੍ਹ-ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਸਤਕ ਦੇ ਦਿੱਤੀ ਹੈ। ਸਰਹੱਦੀ ਪਿੰਡਾਂ...
ਜਲੰਧਰ-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ।...
ਚੰਡੀਗੜ੍ਹ- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ...
ਬਠਿੰਡਾ (ਗਿੱਲ) - ਡਾ. ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਅਮਰੀਕਾ ਜੋ ਅੱਜ...
* ਅਮਰੀਕਾ ਦੀ ਅਜ਼ਾਦੀ ਦਿਵਸ ਤੇ ਚਾਰ ਜਰਨਲਿਸਟ ਸਨਮਾਨਿਤ
ਵਾਸ਼ਿੰਗਟਨ ਡੀ....
* ਰਾਸ਼ਟਰੀ ਪ੍ਰੇਡ ਦੀ ਸਮੀਖਿਆ ਮੀਟਿੰਗ 30 ਜੂਨ 6.30 ਵਜੇ ਫਲੇਅਰ ਆਫ ਇੰਡੀਆ ਰੈਸਟੋਰੈਂਟ...
* ਡਾ. ਐੱਸ. ਪੀ. ਸਿੰਘ ਉਬਰਾਏ ਫਾਊਂਡਰ ਸਰਬੱਤ ਦਾ ਭਲਾ ਤੇ ਡਾ. ਸੁਰਿੰਦਰ ਸਿੰਘ ਗਿੱਲ ਸਕੱਤਰ...
ਸ੍ਰੀ ਨਨਕਾਣਾ ਸਾਹਿਬ (ਸੁਰਿੰਦਰ ਗਿੱਲ) - ਦਮਦਮੀ ਟਕਸਾਲ ਦੇ 14ਵੇਂ ਮੁਖੀ ਸ਼ਹੀਦ ਸੰਤ...
ਮੈਰੀਲੈਂਡ (ਗਗਨ ਦਮਾਮਾ ਬਿਓਰੋ) – ਹਿੰਦੂ ਮੰਦਰ ਕੋਲੰਬੀਆ ਦੀ ਬਿਹਤਰੀ ਲਈ ਕ੍ਰਿਸ਼ਨਾ...
ਐਡਮਿੰਟਨ (ਗਗਨ ਦਮਾਮਾ ਬਿਓਰੋ) - ਸਵੇਂਟ ਹਨਸੇਨ ਪਬਲਿਕ ਸਕੂਲ ਐਡਮਿੰਟਨ ਕੈਨੇਡਾ...