21 Dec 2024

ਪਾਕਿਸਤਾਨ ਦੇ ਕੇਂਦਰੀ ਮੰਤਰੀ ਅਹਿਸਨ ਇਕਬਾਲ ਅਤੇ ਪੰਜਾਬ ਅਸੈਂਬਲੀ ਦੇ ਵਿਧਾਇਕ ਵਸੀਮ ਭੱਟ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਏ ਨਤਮਸਤਕ

* ਗੁਰਦੁਆਰਾ ਸਾਹਿਬ ਪੁੱਜਣ ਤੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਨੇ ਕੀਤਾ ਸਨਮਾਨਿਤ

* ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਅਮਨ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦਾ ਦਿੰਦੀ ਹੈ ਸੁਨੇਹਾ : ਅਹਿਸਨ ਇਕਬਾਲ

ਸ੍ਰੀ ਕਰਤਾਰਪੁਰ ਸਾਹਿਬ (ਸੁਰਿੰਦਰ ਗਿੱਲ)  ਪਾਕਿਸਤਾਨ ਦੇ ਕੇਂਦਰੀ ਮੰਤਰੀ ਜਨਾਬ ਅਹਿਸਨ ਇਕਬਾਲ ਅਤੇ ਪੰਜਾਬ ਅਸੈਂਬਲੀ ਦੇ ਵਿਧਾਇਕ ਖਵਾਜ਼ਾ ਵਸੀਮ ਭੱਟ ਨੇ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਸ੍ਰੀ ਦਰਬਾਰ ਸਾਹਿਬ ਪੁੱਜਣ ਤੇ ਪੰਜਾਬ ਅਸੈਂਬਲੀ ਦੇ ਵਿਧਾਇਕ ਸ. ਰਮੇਸ਼ ਸਿੰਘ ਅਰੋੜਾ ਨੇ ਜਨਾਬ ਅਹਿਸਨ ਇਕਾਬਲ ਅਤੇ ਜਨਵਾਬ ਖਵਾਜ਼ਾ ਵਸੀਮ ਭੱਟ ਨੂੰ ਜੀ ਆਇਆਂ ਕਿਹਾ।
ਸ. ਅਰੋੜਾ ਨੇ ਦੋਹਾਂ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸ, ਸਿੱਖ ਧਰਮ ਤੇ ਗੁਰੂ ਨਾਨਕ ਪਾਤਸ਼ਾਹ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਜਨਾਬ ਅਹਿਸਨ ਇਕਬਾਲ ਅਤੇ ਜਨਾਬ ਖਵਾਜ਼ਾ ਵਸੀਮ ਭੱਟ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਉਪਰੰਤ ਲੰਗਰ ਛਕਿਆ। 
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਨੇ ਜਵਾਬ ਅਹਿਸਨ ਇਕਾਬਲ ਅਤੇ ਜਨਾਬ ਖਵਾਜਾ ਵਸੀਮ ਭੱਟ ਨੂੰ ਗੁਰੂਘਰ ਦੀ ਬਖਸ਼ਿਸ਼ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਨਾਬ ਅਹਿਸਨ ਇਕਬਾਲ ਨੇ ਕਿਹਾ ਕਿ ਬਾਬੇ ਨਾਨਕ ਦੀ ਇਹ ਧਰਤੀ ਅਮਨ, ਸ਼ਾਂਤੀ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੀ ਹੈ। ਇਸ ਧਰਤੀ ਤੋਂ ਇਸ ਖਿੱਤੇ ’ਤੇ ਪੂਰੀ ਦੁਨੀਆਂ ਨੂੰ ਅਮਨ ਦਾ ਪੈਗਾਮ ਮਿਲਦਾ ਹੈ। ਅਸੀਂ ਭਾਰਤ ਸਮੇਤ ਪੂਰੀ ਦੁਨੀਆਂ ਤੋਂ ਆਏ ਸਿੱਖਾਂ ਦੀ ਮੇਜ਼ਬਾਨੀ ਕਰਨ ਵਿੱਚ ਖੁਸ਼ੀ ਮਹਿਸੂਸ ਕਰਦੇ ਹਾਂ।    

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter