18 Oct 2024

ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਛੇ ਵਿਕਟਾਂ ਨਾਲ ਹਰਾਇਆ



ਬੰਗਲੂਰੂ- ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਸਮ੍ਰਿਤੀ ਮੰਧਾਨਾ ਦੀ ਅਗਵਾਈ ਵਿੱਚ ਸ਼ਾਨਦਾਰ ਬੱਲੇਬਾਜ਼ੀ ਸਦਕਾ ਭਾਰਤੀ ਮਹਿਲਾ ਟੀਮ ਨੇ ਅੱਜ ਇੱਥੇ ਦੱਖਣੀ ਅਫਰੀਕਾ ਨੂੰ ਛੇ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ’ਤੇ ਹੂੰਝਾ ਫੇਰ ਜਿੱਤ ਦਰਜ ਕੀਤੀ।

ਹਾਲਾਂਕਿ ਮੰਧਾਨਾ ਲਗਾਤਾਰ ਤੀਜੇ ਮੈਚ ਵਿੱਚ ਸੈਂਕੜਾ ਲਗਾਉਣ ਤੋਂ ਖੁੰਝ ਗਈ। ਉਸ ਨੇ 83 ਗੇਂਦਾਂ ਵਿੱਚ 11 ਚੌਕਿਆਂ ਦੀ ਮਦਦ ਨਾਲ 90 ਦੌੜਾਂ ਦੀ ਪਾਰੀ ਖੇਡੀ।

ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ’ਤੇ 215 ਦੌੜਾਂ ’ਤੇ ਰੋਕਣ ਮਗਰੋਂ ਭਾਰਤ ਨੇ 40.4 ਓਵਰ ਵਿੱਚ ਚਾਰ ਵਿਕਟਾਂ ’ਤੇ 220 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਕਪਤਾਨ ਹਰਮਨਪ੍ਰੀਤ ਕੌਰ ਨੇ 42 ਦੌੜਾਂ ਦੀ ਪਾਰੀ ਖੇਡੀ।

ਸ਼ੈਫਾਲੀ ਵਰਮਾ ਨੇ 25 ਅਤੇ ਪ੍ਰੀਆ ਪੂਨੀਆ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਦੂਜੇ ਪਾਸੇ ਦੱਖਣੀ ਅਫਰੀਕਾ ਦੀ ਕਪਤਾਨ ਲੌਰਾ ਵੋਲਵਾਰਟ ਨੇ 61 ਦੌੜਾਂ ਬਣਾਈਆਂ ਪਰ ਟੀਮ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ।
 

More in ਖੇਡਾਂ

ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ...
ਹੁਲੁਨਬੂਈਰ (ਚੀਨ)- ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ...
ਚੈਟੋਰੌਕਸ- ਨਿਸ਼ਾਨੇਬਾਜ਼ ਅਵਨੀ ਲੇਖਰਾ ਪੈਰਾਲੰਪਿਕ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ...
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਭਾਰਤੀ ਮਹਿਲਾ ਪਹਿਲਵਾਨ...
ਪੈਰਿਸ- ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ।...
ਪੈਰਿਸ- ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗ਼ਮੇ ਦੀ ਆਸ ਲਾਈ ਬੈਠੇ 140 ਕਰੋੜ ਭਾਰਤੀਆਂ...
ਪੈਰਿਸ-ਭਾਰਤ ਦੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਅੱਜ ਗ੍ਰੇਟ ਬ੍ਰਿਟੇਨ...
ਚੈਟੋਰੌਕਸ- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅੱਜ ਇੱਥੇ ਮਹਿਲਾ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ...
ਚੈਟੋਰੌਕਸ - ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ...
ਹਰਾਰੇ-ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨੀਮ ਸੈਂਕੜੇ (58 ਦੌੜਾਂ) ਅਤੇ ਫਿਰ ਮੁਕੇਸ਼ ਕੁਮਾਰ...
Home  |  About Us  |  Contact Us  |  
Follow Us:         web counter