21 Dec 2024

ਐਮਰਜੈਂਸੀ ਸੰਵਿਧਾਨ ’ਤੇ ਹਮਲੇ ਦਾ ‘ਸਭ ਤੋਂ ਵੱਡਾ ਤੇ ਕਾਲਾ ਅਧਿਆਏ’: ਮੁਰਮੂ

ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਐਮਰਜੈਂਸੀ ਨੂੰ ਸੰਵਿਧਾਨ ’ਤੇ ‘ਸਿੱਧੇ ਹਮਲੇ ਦਾ ਸਭ ਤੋਂ ਵੱਡਾ ਤੇ ਸਿਆਹ ਅਧਿਆਏ’ ਦੱਸਿਆ ਹੈ। ਉਨ੍ਹਾਂ ਸੰਵਿਧਾਨ ਵਿੱਚ ਸਰਕਾਰ ਦੇ ਅਟੁੱਟ ਵਿਸ਼ਵਾਸ ਅਤੇ ਇਸ ਨੂੰ ‘ਜਨਤਕ ਸੋਝੀ’ ਦਾ ਹਿੱਸਾ ਬਣਾਉਣ ਦੀਆਂ ਕੋਸ਼ਿਸ਼ਾਂ ’ਤੇ ਜ਼ੋਰ ਦਿੱਤਾ। ਦੂਜੇ ਪਾਸੇ ਵਿਰੋਧੀ ਧਿਰਾਂ ਨੂੰ ਰਾਸ਼ਟਰਪਤੀ ਦੇ ਭਾਸ਼ਨ ਨੂੰ ‘ਸਰਕਾਰ ਵੱਲੋਂ ਦਿੱਤੀ ਪਟਕਥਾ’ ਦੱਸ ਕੇ ਖਾਰਜ ਕਰ ਦਿੱਤਾ। ਵਿਰੋਧੀ ਪਾਰਟੀਆਂ ਨੇ 1975 ਦੀ ਐਮਰਜੈਂਸੀ ਦੇ ਜ਼ਿਕਰ ਲਈ ਵੀ ਸਰਕਾਰ ਨੂੰ ਭੰਡਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣਾ ਤੀਜਾ ਕਾਰਜਕਾਲ ਸ਼ੁਰੂ ਕਰਨ ਮਗਰੋਂ ਸੰਸਦ (ਲੋਕ ਸਭਾ ਤੇ ਰਾਜ ਸਭਾ ਦੀ ਸਾਂਝੀ ਬੈਠਕ) ਨੂੰ ਆਪਣੇ ਪਲੇਠੇ ਸੰਬੋਧਨ ਵਿਚ ਰਾਸ਼ਟਰਪਤੀ ਮੁਰਮੂ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੋਕਾਂ ਵੱਲੋਂ ਆਪਣੀ ਸਰਕਾਰ ਦੀਆਂ ਨੀਤੀਆਂ ’ਤੇ ਲਾਈ ਮੋਹਰ ਦੱਸਿਆ। ਆਪਣੇ ਸੰਬੋਧਨ ਵਿਚ ਵਿਰੋਧੀ ਧਿਰ ’ਤੇ ਤਨਜ਼ ਕਸਦਿਆਂ ਮੁਰਮੂ ਨੇ ਕਿਹਾ ਕਿ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਬਾਰੇ ਸ਼ੰਕੇ ਖੜ੍ਹੇ ਕਰਕੇ ਚੋਣ ਅਮਲ ਵਿਚ ਲੋਕਾਂ ਦੇ ਵਿਸ਼ਵਾਸ ਨੂੰ ਸੱਟ ਮਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾ ਕਿਹਾ ਕਿ ਇਹ ਉਸ ਟਾਹਣੀ ਜਾਣ ਦਰਮਿਆਨ ਮੁਰਮੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਤੇ ਦੋਸ਼ੀਆਂ ਲਈ ਸਜ਼ਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, ‘‘ਮੇਰੀ ਸਰਕਾਰ ਪ੍ਰੀਖਿਆ ਨਾਲ ਸਬੰਧਤ ਸੰਸਥਾਵਾਂ ਵਿਚ ਪ੍ਰਮੁੱਖ ਸੁਧਾਰਾਂ ਦੀ ਦਿਸ਼ਾ ਵਿਚ ਕੰਮ ਕਰ ਰਹੀ ਹੈ। ਇਸ ਅਮਲ ਲਈ ਮੁਕੰਮਲ ਪਾਰਦਰਸ਼ਤਾ ਤੇ ਜਾਂਚ ਲੋੜੀਂਦੀ ਹੈ।’’
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter