21 Dec 2024

ਨੀਟ-ਯੂਜੀ ਪੇਪਰ ਲੀਕ ਮਾਮਲੇ ’ਚ ਦੋ ਹੋਰ ਗ੍ਰਿਫ਼ਤਾਰ

ਨਵੀਂ ਦਿੱਲੀ-ਸੀਬੀਆਈ ਨੇ ਅੱਜ ਨੀਟ-ਯੂਜੀ ਪੇਪਰ ਲੀਕ ਮਾਮਲੇ ਵਿੱਚ ਝਾਰਖੰਡ ਦੇ ਹਜ਼ਾਰੀਬਾਗ ’ਚ ਇੱਕ ਸਕੂਲ ਦੇ ਪ੍ਰਿੰਸੀਪਲ ਅਤੇ ਵਾਈਸ ਪ੍ਰਿੰਸੀਪਲ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਓਏਸਿਸ ਸਕੂਲ ਦੇ ਪ੍ਰਿੰਸੀਪਲ ਅਹਿਸਾਨੁਲ ਹੱਕ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਵੱਲੋਂ 5 ਮਈ ਨੂੰ ਕਰਵਾਈ ਗਈ ਮੈਡੀਕਲ ਦਾਖਲਾ ਪ੍ਰੀਖਿਆ ਲਈ ਹਜ਼ਾਰੀਬਾਗ ਦਾ ਸਿਟੀ ਕੋਆਰਡੀਨੇਟਰ ਬਣਾਇਆ ਗਿਆ ਸੀ। ਇਸੇ ਤਰ੍ਹਾਂ ਵਾਈਸ ਪ੍ਰਿੰਸੀਪਲ ਇਮਤਿਆਜ਼ ਆਲਮ ਨੂੰ ਓਏਸਿਸ ਸਕੂਲ ਵਿੱਚ ਐੱਨਟੀਏ ਦਾ ਅਬਜ਼ਰਵਰ ਅਤੇ ਸੈਂਟਰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਸੀ। ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਜ਼ਿਲ੍ਹੇ ਦੇ ਪੰਜ ਹੋਰ ਵਿਅਕਤੀਆਂ ਤੋਂ ਵੀ ਪੁੱਛ-ਪੜਤਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਲੰਮੀ ਪੁੱਛ-ਪੜਤਾਲ ਤੋਂ ਬਾਅਦ ਹੱਕ ਅਤੇ ਆਲਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਦੀ ਆਰਥਿਕ ਅਪਰਾਧ ਇਕਾਈ (ਈਓਯੂ) ਦੀ ਜਾਂਚ ਦੌਰਾਨ ਦੋਵੇਂ ਮੁਲਜ਼ਮ ਸ਼ੱਕ ਦੇ ਘੇਰੇ ਵਿੱਚ ਆਏ ਸਨ। ਅਧਿਕਾਰੀਆਂ ਨੇ ਦੱਸਿਆ ਕਿ ਗਰੋਹ ਦੀ ਛੁਪਣਗਾਹ ’ਤੇ ਮਾਰੇ ਗਏ ਛਾਪੇ ਦੌਰਾਨ ਨੀਟ-ਯੂਜੀ ਦੇ ਸੜੇ ਹੋਏ ਪ੍ਰਸ਼ਨ ਪੱਤਰ ਮਿਲੇ ਸਨ। ਈਓਯੂ ਨੇ ਦਾਅਵਾ ਕੀਤਾ ਸੀ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਜੀਵ ਕੁਮਾਰ ਨੇ ‘ਲੀਕ’ ਹੋਇਆ ਨੀਟ-ਯੂਜੀ ਪ੍ਰਸ਼ਨ ਪੱਤਰ ਹਜ਼ਾਰੀਬਾਗ ਦੇ ਓਏਸਿਸ ਸਕੂਲ ਤੋਂ ਲਿਆ ਸੀ। ਨੀਟ-ਯੂਜੀ ਪ੍ਰੀਖਿਆ ਰੱਦ ਕਰਨ ਨੂੰ ਲੈ ਕੇ ਵਿਦਿਆਰਥੀਆਂ ’ਚ ਰੋਸ ਹੈ।

 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter