21 Dec 2024

ਹੇਮੰਤ ਸੋਰੇਨ ਜੇਲ੍ਹ ’ਚੋਂ ਰਿਹਾਅ

ਰਾਂਚੀ-ਝਾਰਖੰਡ ਹਾਈ ਕੋਰਟ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਸੂਬੇ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਜ਼ਮਾਨਤ ਦੇ ਦਿੱਤੀ ਜਿਸ ਮਗਰੋਂ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਅਦਾਲਤ ਨੇ 13 ਜੂਨ ਨੂੰ ਸੋਰੇਨ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਝਾਰਖੰਡ ਦੇ ਮੁੱਖ ਮੰਤਰੀ ਚੰਪਈ ਸੋਰੇਨ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਦਾਲਤ ਦੇ ਫ਼ੈਸਲੇ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਜਸਟਿਸ ਰੰਗਨ ਮੁਖੋਪਾਧਿਆਏ ਦੇ ਬੈਂਚ ਵੱਲੋਂ ਪਾਸ ਹੁਕਮਾਂ ’ਚ ਕਿਹਾ ਗਿਆ, ‘ਪਟੀਸ਼ਨਰ ਨੂੰ 50 ਹਜ਼ਾਰ ਰੁਪਏ ਦੇ ਜ਼ਮਾਨਤੀ ਮੁਚਲਕੇ ਤੇ ਇੰਨੀ ਹੀ ਰਕਮ ਦੀਆਂ ਦੋ ਜ਼ਾਮਨੀਆਂ ’ਤੇ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ।’ ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਸੋਰੇਨ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ’ਚ 13 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਸੋਰੇਨ (48) ਬਿਰਸਾ ਮੁੰਡਾ ਜੇਲ੍ਹ ’ਚ ਕੈਦ ਸਨ ਅਤੇ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਚਾਰ ਵਜੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਸੋਰੇਨ ਦੇ ਵਕੀਲ ਅਰੁਨਭ ਚੌਧਰੀ ਨੇ ਦੱਸਿਆ, ‘ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਮੁੱਢਲੀ ਨਜ਼ਰੇ ਉਹ ਦੋਸ਼ੀ ਨਹੀਂ ਹਨ ਅਤੇ ਜ਼ਮਾਨਤ ’ਤੇ ਰਿਹਾਈ ਦੌਰਾਨ ਪਟੀਸ਼ਨਰ ਵੱਲੋਂ ਕੋਈ ਵੀ ਅਪਰਾਧ ਕੀਤੇ ਜਾਣ ਦਾ ਕੋਈ ਖਦਸ਼ਾ ਨਹੀਂ ਹੈ।’ ਝਾਰਖੰਡ ਦੇ ਮੁੱਖ ਮੰਤਰੀ ਚੰਪਈ ਸੋਰੇਨ ਨੇ ਜ਼ਮਾਨਤ ਦਿੱਤੇ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਹਾਈ ਕੋਰਟ ਦੇ ਹੁਕਮਾਂ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ‘ਐਕਸ’ ’ਤੇ ਲਿਖਿਆ, ‘ਸੱਚ ਪ੍ਰੇਸ਼ਾਨ ਹੋ ਸਕਦਾ ਹੈ, ਹਾਰ ਨਹੀਂ ਸਕਦਾ।’ ਚੰਪਈ ਨੇ ਸਾਬਕਾ ਮੁੱਖ ਮੰਤਰੀ ਨਾਲ ਇੱਕ ਤਸਵੀਰ ਵੀ ਪੋਸਟ ਕੀਤੀ ਜਿਸ ਵਿੱਚ ‘ਸੱਤਿਆਮੇਵ ਜੈਯਤੇ’ ਲਿਖਿਆ ਹੋਇਆ ਹੈ। ਸੋਰੇਨ ਜਦੋਂ ਜੇਲ੍ਹ ਤੋਂ ਬਾਹਰ ਨਿਕਲੇ ਤਾਂ ਉੱਥੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ ਤੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਦਾ ਸਵਾਗਤ ਕੀਤਾ। ਸੋਰੇਨ ਦੀ ਪਤਨੀ ਤੇ ਪਾਰਟੀ ਵਿਧਾਇਕ ਕਲਪਨਾ ਸੋਰੇਨ ਨੇ ਨਿਆਂਪਾਲਿਕਾ ਤੇ ਜਨਤਾ ਦਾ ਧੰਨਵਾਦ ਕੀਤਾ। ਝਾਰੰਖਡ ਕਾਂਗਰਸ ਦੇ ਆਗੂਆਂ ਨੇ ਵੀ ਫ਼ੈਸਲੇ ਦਾ ਸਵਾਗਤ ਕੀਤਾ ਹੈ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter