ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੂਸ ਦੌਰਾ ਅੱਜ
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੁਲਾਈ ਦੀ ਦੁਪਹਿਰ ਨੂੰ ਜਦੋਂ ਰੂਸ ਪੁੱਜਣਗੇ ਤਾਂ ਮਾਸਕੋ ਦੇ ਉਪ ਨਗਰ ਨੋਵੋ ਓਗਾਰੇਵੋ ਸਥਿਤ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ ਡਾਚੇ ’ਤੇ ਉਨ੍ਹਾਂ ਨਾਲ ਭੋਜਨ ਕਰਨਗੇ। ਇਹ ਪੂਤਿਨ ਵੱਲੋਂ ਇੱਕ ‘ਅਸਾਧਾਰਨ ਤੇ ਅਹਿਮ’ ਇਸ਼ਾਰਾ ਹੈ ਜੋ ਦੋਵਾਂ ਆਗੂਆਂ ਨੂੰ ਕਰੈਮਲਿਨ ’ਚ ਸਿਖਰ ਵਾਰਤਾ ਤੋਂ ਇੱਕ ਦਿਨ ਪਹਿਲਾਂ ਨਿੱਜੀ ਮੁਲਾਕਾਤ ਦਾ ਮੌਕਾ ਦੇਵੇਗਾ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੋਦੀ ਦੀ ਯਾਤਰਾ ਤੋਂ ਦੁਵੱਲੇ ਸਬੰਧਾਂ ਦੇ ਮੁੜ ਤੋਂ ਸਥਾਪਤ ਹੋਣ ਦੀ ਉਮੀਦ ਹੈ ਜੋ ਦੋ ਸਾਲ ਪਹਿਲਾਂ ਯੂਕਰੇਨ ’ਤੇ ਰੂਸ ਦੇ ਹਮਲੇ ਕਾਰਨ ਸੰਕਟ ’ਚੋਂ ਲੰਘ ਰਹੇ ਹਨ। ‘ਦਿ ਟ੍ਰਿਬਿਊਨ’ ਨੇ ਪ੍ਰਧਾਨ ਮੰਤਰੀ ਮੋਦੀ ਦੀ ਰੂਸ ਯਾਤਰਾ ਸਬੰਧੀ ਖ਼ਬਰ ਪ੍ਰਕਾਸ਼ਤ ਕੀਤੀ ਸੀ।ਰੂਸ ’ਚ ਭਾਰਤ ਦੇ ਸਾਬਕਾ ਸਫ਼ੀਰ ਵੈਂਕਟੇਸ਼ ਵਰਮਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਯਾਤਰਾ ਕੂਟਨੀਤਕ ਹੈ ਕਿਉਂਕਿ ਇਸ ਰਣਨੀਤਕ ਭਾਈਵਾਲੀ ’ਚ ਕੁਝ ਸਥਾਈ ਚੀਜ਼ਾਂ ਵੀ ਹਨ। ਆਲਮੀ ਤਬਦੀਲੀਆਂ ਦੇ ਬਾਵਜੂਦ ਰਣਨੀਤਕ ਭਾਈਵਾਲੀ ਦੇ ਲੋੜੀਂਦੇ ਸਰੋਤ ਸਥਿਰ ਤੇ ਠੋਸ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਜਾਣਦੇ ਹਨ ਕਿ ਭੂ-ਰਾਜਨੀਤਿਕ ਦ੍ਰਿਸ਼ਟੀਕੋਣਾਂ ਨੂੰ ਦੇਖਦਿਆਂ ਉਨ੍ਹਾਂ ਦੇ ਹਿੱਤ ਇੱਕ ਸਮਾਨ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...