30 Jun 2022

ਬੁੱਧੀਜੀਵੀਆਂ ਦੇ ਸੰਗਠਨ 'ਦਿੱਲੀ ਸਟਡੀ ਗਰੁੱਪ' ਨੇ ਸਿਰਸਾ ਨੂੰ ਆਪਣਾ ਸਰਪ੍ਰਸਤ ਐਲਾਨਿਆ

ਨਵੀਂ ਦਿੱਲੀ - ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬ ਸਰਕਾਰ ਵਿਚ ਰਾਜ ਮੰਤਰੀ ਦਾ ਦਰਜਾ ਦਿੱਤੇ ਜਾਣ ਦੀ ਖੁਸ਼ੀ ਵਿਚ ਇਥੋਂ ਦੇ ਬੁੱਧੀਜੀਵੀ ਸੰਗਠਨਾਂ ਅਤੇ ਭਾਜਪਾ ਆਗੂਆਂ ਵੱਲੋਂ ਇਕ ਬੇਹੱਦ ਪ੍ਰਭਾਵਸ਼ਾਲੀ ਪ੍ਰੋਗਰਾਮ ਵਿਚ ਸ੍ਰ: ਸਿਰਸਾ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਆਪਣੇ ਨਵੇਂ ਅਹੁਦੇ ਲਈ ਵਧਾਈ ਦਿੱਤੀ ਗਈ। ਸਮਾਜਕ-ਸਿਆਸੀ-ਸਭਿਆਚਾਰਕ ਸੰਗਠਨ 'ਦਿੱਲੀ ਸਟਡੀ ਗਰੁੱਪ' ਵੱਲੋਂ ਇਥੋਂ ਦੇ ਮੰਨੇ-ਪ੍ਰਮੰਨੇ 'ਇੰਡੀਆ ਇੰਟਰਨੈਸ਼ਨਲ ਸੈਂਟਰ' ਵਿਖੇ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਡਾਕਟਰਾਂ, ਇੰਜੀਨੀਅਰਾਂ ਅਤੇ ਸਮਾਜ ਦੇ ਹਰ ਵਿਦਿਅਕ ਖੇਤਰ ਨਾਲ ਜੁੜੇ ਵਿਦਵਾਨਾਂ ਵਾਲੇ ਇਸ ਗਰੁੱਪ ਦੇ ਅਹੁਦੇਦਾਰਾਂ ਵੱਲੋਂ ਸ੍ਰ: ਸਿਰਸਾ ਨੂੰ ਸਰਬ-ਸੰਮਤੀ ਨਾਲ ਆਪਣੇ ਸੰਗਠਨ ਦਾ 'ਸਰਪ੍ਰਸਤ' ਐਲਾਨ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਗਰੁੱਪ ਦੇ ਮੁਖੀ ਅਤੇ ਦਿੱਲੀ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਵਿਜੈ ਜੌਲੀ ਨੇ ਕਿਹਾ ਕਿ ਸ੍ਰ: ਸਿਰਸਾ ਵਰਗੇ ਮਿਹਨਤੀ ਅਤੇ ਦੂਰਅੰਦੇਸ਼ ਨੌਜਵਾਨ ਆਗੂਆਂ ਦੀ ਅਗਵਾਈ ਵਿਚ ਹੀ ਭਾਰਤ ਦੇਸ਼ ਸਰਬ-ਪੱਖੀ ਤਰੱਕੀ ਕਰ ਸਕਦਾ ਹੈ। ਗਰੁੱਪ ਦੇ ਜਨਰਲ ਸਕੱਤਰ ਸ੍ਰ: ਹਰਤੀਰਥ ਸਿੰਘ ਨੇ ਕਿਹਾ ਕਿ ਦਿੱਲੀ ਨਗਰ ਨਿਗਮ, ਦਿੱਲੀ ਵਿਧਾਨ ਸਭਾ, ਦਿੱਲੀ ਗੁਰਦੁਆਰਾ ਕਮੇਟੀ ਅਤੇ ਹੁਣ ਪੰਜਾਬ ਸਰਕਾਰ ਵਰਗੇ ਵੱਖ-ਵੱਖ ਕਿਸਮ ਦੇ ਅਦਾਰਿਆਂ ਵਿਚ ਅਹਿਮ ਅਹੁਦੇ 'ਤੇ ਜਿੰਮੇਵਾਰੀਆਂ ਨਿਭਾਅ ਕੇ ਸ੍ਰ: ਸਿਰਸਾ ਨੇ ਆਪਣੀ ਸਰਬ-ਪੱਖੀ ਕਾਬਿਲੀਅਤ ਨੂੰ ਸਾਬਿਤ ਕਰ ਦਿੱਤਾ ਹੈ ਅਤੇ ਨੌਜਵਾਨਾਂ ਸਾਹਮਣੇ ਇਕ ਨਵੀਂ ਮਿਸਾਲ ਪੇਸ਼ ਕੀਤੀ ਹੈ। ਸ੍ਰ: ਸਿਰਸਾ ਨੇ ਪ੍ਰੋਗਰਾਮ ਦੇ ਆਯੋਜਕਾਂ ਅਤੇ ਵੱਡੀ ਗਿਣਤੀ ਵਿਚ ਆਏ ਆਪਣੇ ਸਮਰਥਕਾਂ ਪ੍ਰਤੀ ਹਾਰਦਿਕ ਧੰਨਵਾਦ ਪ੍ਰਗਟ ਕਰਦਿਆਂ ਖੁਦ ਨੂੰ ਮਿਲੀਆਂ ਜਿੰਮੇਵਾਰੀਆਂ ਨੂੰ ਵੱਧ ਤੋਂ ਵੱਧ ਸਫਲਤਾ ਨਾਲ ਪੂਰਨ ਕਰਨ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ।
ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿਚ ਹਾ॥ਰ ਬੁੱਧੀਜੀਵੀਆਂ ਦੇ ਇਲਾਵਾ ਭਾਜਪਾ ਦੇ ਸਾਬਕਾ ਵਿਧਾਇਕ ਸ੍ਰੀ ਅਨਿਲ ਸ਼ਰਮਾ, ਸਾਬਕਾ ਮੇਅਰ ਰਵਿੰਦਰ ਗੁਪਤਾ, ਦਿੱਲੀ ਭਾਜਪਾ ਦੇ ਬੁਲਾਰੇ ਹਰੀਸ਼ ਖੁਰਾਣਾ, ਦਿੱਲੀ ਭਾਜਪਾ ਦੇ ਸਕੱਤਰ ਕੁਲਜੀਤ ਚਹਿਲ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਸੀਨੀਅਰ ਮੀਤ ਪ੍ਰਧਾਨ ਐਮ. ਪੀ. ਐਸ. ਚੱਢਾ, ਮੈਂਬਰ ਰਵਿੰਦਰ ਸਿੰਘ ਖੁਰਾਣਾ, ਕੈਪਟਨ ਇੰਦਰਪ੍ਰੀਤ ਸਿੰਘ, ਕੁਲਦੀਪ ਸਿੰਘ ਸਾਹਨੀ, ਕੁਲਵੰਤ ਸਿੰਘ ਬਾਠ, ਪਰਮਜੀਤ ਸਿੰਘ ਚੰਢੋਕ, ਰਵੇਲ ਸਿੰਘ ਆਦਿਕ ਹਾਜਰ ਸਨ।

More in ਸਹਿਤ

ਮੈਲਬਰਨ (ਹਰਪ੍ਰੀਤ ਸਿੰਘ) - ਮਿਤੀ 14 ਜੁਲਾਈ 2019 ਦਿਨ ਐਤਵਾਰ ਦੀ ਸ਼ਾਮ ਨੂੰ ਪੰਜਾਬੀ ਸੱਥ...
* ਖਾਣ ਪੀਣ ਦੇ ਨਾਲ-ਨਾਲ ਮਿਊਜ਼ਿਕ ਨੇ ਖੂਬ ਰੰਗ ਬੰਨ੍ਹਿਆ * ਵਾਲੀਬਾਲ ਤੇ ਵਿਅਕਤੀਗਤ...
*ਖਾਲਸਾ ਪੰਜਾਬੀ ਸਕੂਲ ਦੇ ਬੱਚਿਆਂ ਵਲੋਂ ਧਾਰਮਿਕ ਗੀਤ, ਕਵਿਤਾਵਾਂ, ਗੁਰਬਾਣੀ ਅਤੇ...
ਮੈਰੀਲੈਂਡ (ਗ.ਦ.) – ਪ੍ਰਵਾਸੀਆਂ ਵਲੋਂ ਪੰਜਾਬੀ ਨੂੰ ਮਜ਼ਬੂਤ ਕਰਨ ਲਈ ਉੱਘੇ ਕਵੀਆਂ,...
ਵਰਜੀਨੀਆ (ਐੱਸ ਐੱਸ ਮਣਕੂ/ਫਲੋਰਾ) – 'ਇੱਕ ਪੰਜਾਬੀ ਸੰਸਥਾ' ਵਲੋਂ ਹਰ ਸਾਲ ਦੀ ਤਰ•ਾਂ...
ਵਰਜੀਨੀਆ (ਗ.ਦ.) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਜਵਾਂ 'ਤੀਆਂ ਤੀਜਾ ਦਾ' ਮੇਲਾ...
ਵਸ਼ਿੰਗਟਨ ਡੀ. ਸੀ. (ਗ.ਦ.) - ਪ੍ਰਵਾਸੀ ਪੰਜਾਬੀਆਂ ਵਿੱਚ ਦਿਨੋਂ ਦਿਨ ਨਿਘਾਰ ਆ ਰਿਹਾ...
ਵਾਸ਼ਿੰਗਟਨ ਡੀ. ਸੀ (ਗ.ਦ.) - ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਵਿਦੇਸ਼ੀ ਵਸਨੀਕਾਂ ਵਲੋਂ...
ਹੁਣ, ਜ਼ਮੀਨ ਬਲਨੇ ਲਈ ਤੇ ਆਹਟ ਤਿੰਨ ਪੁਸਤਕਾਂ ਦੀ ਹੋਈ ਘੁੰਢ ਚੁਕਾਈ ਪੈਨਸਿਮਵੈਨੀਆ...
ਵਾਸ਼ਿੰਗਟਨ ਡੀ. ਸੀ. (ਗ.ਦ.) - ਅਮਰੀਕਾ ਦੇ ਅਜ਼ਾਦੀ ਦਿਵਸ ਤੇ ਹਰ ਸਾਲ ਸੰਸਾਰ ਦੀ ਰਾਜਧਾਨੀ...
ਵਾਸ਼ਿੰਗਟਨ ਡੀ. ਸੀ. (ਗ.ਦ.) - ਕੈਲੀਫੋਰਨੀਆ ਦੀ ਸਟੇਟ ਯੁਨਾਈਟਡ ਫਰਿਜ਼ਨੋ ਵਲੋਂ ਅੰਤਰਰਾਸ਼ਟਰੀ...
Home  |  About Us  |  Contact Us  |  
Follow Us:         web counter