ਨੀਟ-ਯੂਜੀ ਨਾਲ ਸਬੰਧਤ ਅਰਜ਼ੀਆਂ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
ਨਵੀਂ ਦਿੱਲੀ-ਮੈਡੀਕਲ ਦਾਖ਼ਲਾ ਪ੍ਰੀਖਿਆ ਨੀਟ-ਯੂਜੀ 2024 ’ਚ ਕਥਿਤ ਗੜਬੜਾਂ ਨਾਲ ਸਬੰਧਤ ਅਰਜ਼ੀਆਂ ’ਤੇ ਸੁਪਰੀਮ ਕੋਰਟ ’ਚ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਅਰਜ਼ੀਆਂ ’ਚ ਮੰਗ ਕੀਤੀ ਗਈ ਹੈ ਕਿ ਨੀਟ-ਯੂਜੀ ’ਚ ਕਥਿਤ ਬੇਨੇਮੀਆਂ ਕਾਰਨ ਇਹ ਪ੍ਰੀਖਿਆ ਮੁੜ ਤੋਂ ਕਰਾਉਣ ਦੇ ਨਿਰਦੇਸ਼ ਦਿੱਤੇ ਜਾਣ। ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ 8 ਜੁਲਾਈ ਦੇ ਕੇਸਾਂ ਦੀ ਸੂਚੀ ਮੁਤਾਬਕ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਵੱਲੋਂ 38 ਪਟੀਸ਼ਨਾਂ ’ਤੇ ਇਕੱਠਿਆਂ ਸੁਣਵਾਈ ਕੀਤੀ ਜਾਵੇਗੀ। ਕੇਂਦਰ ਅਤੇ ਨੈਸ਼ਨਲ ਟੈਸਟਿੰਗ ਏਜੰਸੀ ਨੇ ਹੁਣੇ ਜਿਹੇ ਸੁਪਰੀਮ ਕੋਰਟ ’ਚ ਵੱਖੋ ਵੱਖਰੇ ਹਲਫ਼ਨਾਮੇ ਦਾਖ਼ਲ ਕਰਕੇ ਪ੍ਰੀਖਿਆ ਰੱਦ ਕਰਨ ਵਾਲੀਆਂ ਅਰਜ਼ੀਆਂ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਇਸ ਨਾਲ ਲੱਖਾਂ ਇਮਾਨਦਾਰ ਉਮੀਦਵਾਰਾਂ ਦੇ ਭਵਿੱਖ ਨੂੰ ਨੁਕਸਾਨ ਪਹੁੰਚ ਸਕਦਾ ਹੈ। ਆਪਣੇ ਜਵਾਬ ’ਚ ਉਨ੍ਹਾਂ ਕਿਹਾ ਕਿ ਸੀਬੀਆਈ ਨੇ ਵੱਖ ਵੱਖ ਸੂਬਿਆਂ ’ਚ ਦਰਜ ਕੇਸਾਂ ਨੂੰ ਆਪਣੇ ਹੱਥਾਂ ’ਚ ਲੈ ਲਿਆ ਹੈ ਅਤੇ ਉਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਹੈ ਕਿ ਦੇਸ਼ ’ਚ ਹੋਈ ਪ੍ਰੀਖਿਆ ਦੌਰਾਨ ਵੱਡੇ ਪੱਧਰ ’ਤੇ ਗੜਬੜੀ ਦੇ ਕੋਈ ਸਬੂਤ ਨਹੀਂ ਮਿਲੇ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...