17 Oct 2024

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈਣੀਆਂ ਸ਼ੁਰੂ; ਸ਼ਾਮ ਛੇ ਵਜੇ ਤਕ ਪੈਣਗੀਆਂ ਵੋਟਾਂ

ਜਲੰਧਰ-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਹ ਚੋਣਾਂ ਜਿੱਤਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਵੋਟਾਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਇਹ ਜ਼ਿਮਨੀ ਚੋਣ ਇਸ ਹਲਕੇ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਹੈ। ਸ਼ੀਤਲ ਅੰਗੁਰਾਲ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ ਅਤੇ ਹੁਣ ਇਸ ਹਲਕੇ ਤੋਂ ਭਾਜਪਾ ਉਮੀਦਵਾਰ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕਾ (ਰਾਖਵਾਂ) ਮੁਕੰਮਲ ਤੌਰ ’ਤੇ ਸ਼ਹਿਰੀ ਹਲਕਾ ਹੈ। ਹਲਕੇ ਦੇ ਕੁੱਲ 1,71,963 ਵੋਟਰ ਇਨ੍ਹਾਂ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਕੁੱਲ ਵੋਟਰਾਂ ਵਿੱਚ 89,629 ਪੁਰਸ਼, 82,326 ਮਹਿਲਾ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ।
 

More in ਰਾਜਨੀਤੀ

ਇਸਲਾਮਾਬਾਦ-ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਪਾਕਿਸਤਾਨ ਨੂੰ ਅੱਜ ਦੀ ਉਸ ਦੀ ਧਰਤੀ ਤੋਂ...
ਸ੍ਰੀਨਗਰ-ਨੈਸ਼ਨਲ ਕਾਨਫਰੰਸ (ਐੱਨਸੀ) ਆਗੂ ਉਮਰ ਅਬਦੁੱਲਾ ਨੇ ਅੱਜ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ...
ਨਵੀਂ ਦਿੱਲੀ-ਵਕਫ਼ (ਸੋਧ) ਬਿੱਲ 2024 ’ਤੇ ਚਰਚਾ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੀ ਅੱਜ ਸੱਦੀ...
ਨਵੀਂ ਦਿੱਲੀ: ਹਰਿਆਣਾ ਅਸੈਂਬਲੀ ਚੋਣਾਂ ਵਿਚ ਭਾਜਪਾ ਨੂੰ ਮਿਲੇ ਸਪਸ਼ਟ ਬਹੁਮਤ ਤੋਂ ਇਕ ਦਿਨ ਮਗਰੋਂ...
ਸ੍ਰੀਨਗਰ: ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਅੱਜ ਕਿਹਾ ਕਿ ਨੈਸ਼ਨਲ ਕਾਨਫਰੰਸ-ਕਾਂਗਰਸ...
ਨਵੀਂ ਦਿੱਲੀ-ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਵੋਟਾਂ ਦੀ ਗਿਣਤੀ ਦੌਰਾਨ ਕੁਝ ਇਲੈਕਟ੍ਰਾਨਿਕ...
ਨਵੀਂ ਦਿੱਲੀ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸਿਖ਼ਰ ਸੰਮੇਲਨ...
ਸ਼ਿਮਲਾ/ਬਿਲਾਸਪੁਰ- ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰ ਦੀ ਮਦਦ...
ਚੰਡੀਗੜ੍ਹ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅੱਜ ਸ਼ਾਮੀਂ ਚੋਣ ਪ੍ਰਚਾਰ ਖ਼ਤਮ ਹੋ ਗਿਆ ਹੈ। ਸੂਬੇ...
ਜੈਪੁਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਇੱਥੇ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸਤ ਰਾਸ਼ਟਰ...
ਚੰਡੀਗੜ੍ਹ-ਹਰਿਆਣਾ ਵਿਧਾਨ ਸਭਾ ਚੋਣਾਂ ਲਈ ਹੁਣ ਜਦੋਂ ਤਿੰਨ ਦਿਨ ਬਚੇ ਹਨ ਤਾਂ ਸਾਰੀਆਂ ਸਿਆਸੀ...
Home  |  About Us  |  Contact Us  |  
Follow Us:         web counter