21 Dec 2024

ਉਤਰ ਪ੍ਰਦੇਸ਼ ਦੇ ਉਨਾਓ ਵਿੱਚ ਬੱਸ ਤੇ ਟੈਂਕਰ ਦੀ ਟੱਕਰ; 18 ਮੌਤਾਂ; 19 ਜ਼ਖ਼ਮੀ

ਉਨਾਓ-ਇਥੇ ਅੱਜ ਸਵੇਰੇ ਪੰਜ ਵਜੇ ਡਬਲ ਡੈਕਰ ਬੱਸ ਦੀ ਟੈਂਕਰ ਨਾਲ ਟੱਕਰ ਹੋ ਗਈ ਜਿਸ ਕਾਰਨ 18 ਸਵਾਰੀਆਂ ਦੀ ਮੌਤ ਹੋ ਗਈ ਤੇ 19 ਜ਼ਖ਼ਮੀ ਹੋ ਗਏ। ਇਹ ਹਾਦਸਾ ਲਖਨਊ-ਆਗਰਾ ਐਕਸਪ੍ਰੇਸਵੇਅ ’ਤੇ ਬਾਂਗਰਮਉ ਕੋਤਵਾਲੀ ਨੇੜੇ ਹੋਇਆ। ਇਸ ਟੱਕਰ ਵਿਚ ਬੱਸ ਦੀ ਡਰਾਈਵਰ ਸਾਈਡ ਦੀ ਬਾਡੀ ਵੱਖ ਹੋ ਗਈ। ਪੁਲੀਸ ਅਨੁਸਾਰ ਇਹ ਬੱਸ ਟੈਂਕਰ ਨੂੰ ਓਵਰਟੇਕ ਕਰ ਰਹੀ ਸੀ। ਇਸ ਦੌਰਾਨ ਬੇਕਾਬੂ ਹੋ ਕੇ ਟੈਂਕਰ ਨਾਲ ਟਕਰਾ ਕੇ ਪਲਟ ਗਈ। ਬੱਸ ਵਿਚ 59 ਯਾਤਰੀ ਸਵਾਰ ਸਨ ਜਿਨ੍ਹਾਂ ਵਿਚੋਂ 22 ਸੁਰੱਖਿਅਤ ਹਨ। ਹਾਦਸੇ ਤੋਂ ਬਾਅਦ ਐਕਸਪ੍ਰੈਸਵੇਅ ’ਤੇ ਲੰਬਾ ਜਾਮ ਲੱਗ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੌਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਵਾਰਿਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਐਕਸ ਗੇ੍ਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈੇ। ਉਧਰ ਇਸ ਘਟਨਾ ਨੂੰ ਲੈ ਕੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਆਨਾਥ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter