07 Sep 2024

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੂਸੀ ਰਾਸ਼ਟਰਪਤੀ ਪੂਤਿਨ ਨੂੰ ਸਪੱਸ਼ਟ ਸੁਨੇਹਾ

ਮਾਸਕੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਯੂਕਰੇਨ ਵਿਵਾਦ ਦਾ ਹੱਲ ਜੰਗ ਦੇ ਮੈਦਾਨ ਵਿੱਚ ਸੰਭਵ ਨਹੀਂ ਹੈ ਅਤੇ ਬੰਬਾਂ, ਬੰਦੂਕਾਂ ਤੇ ਗੋਲੀਆਂ ਦਰਮਿਆਨ ਸ਼ਾਂਤੀ ਵਾਰਤਾ ਨਹੀਂ ਹੋ ਸਕਦੀ। ਰੂਸੀ ਰਾਸ਼ਟਰਪਤੀ ਦੇ ਦਫ਼ਤਰ ‘ਕਰੈਮਲਿਨ’ ਵਿੱਚ ਪੂਤਿਨ ਨਾਲ ਸਿਖਰ ਵਾਰਤਾ ਤੋਂ ਪਹਿਲਾਂ ਆਪਣੀ ਮੁੱਢਲੀ ਵਾਰਤਾ ’ਚ ਮੋਦੀ ਨੇ ਯੂਕਰੇਨ ’ਚ ਬੱਚਿਆਂ ਦੇ ਇੱਕ ਹਸਪਤਾਲ ’ਤੇ ਬੰਬ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੇਗੁਨਾਹ ਬੱਚਿਆਂ ਦੀ ਮੌਤ ਦਿਲ ਦੁਖਾਉਣ ਵਾਲੀ ਤੇ ਬਹੁਤ ਹੀ ਤਕਲੀਫ ਦੇਣ ਵਾਲੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਭਾਰਤ ਸ਼ਾਂਤੀ ਦੇ ਪੱਖ ਵਿੱਚ ਹੈ ਅਤੇ ਸੰਘਰਸ਼ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਉੱਧਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ’ਚ ਮਦਦ ਦੀਆਂ ਕੋਸ਼ਿਸ਼ਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

More in ਰਾਜਨੀਤੀ

ਨਵੀਂ ਦਿੱਲੀ- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਸ਼ੁੱਕਰਵਾਰ ਦੇਰ ਰਾਤ ਹਰਿਆਣਾ ਵਿਧਾਨ...
ਸਿੰਗਾਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਦੇ ਆਪਣੇ ਹਮਰੁਤਬਾ ਲਾਰੈਂਸ ਵੌਂਗ...
ਸਾਂਗਲੀ (ਮਹਾਰਾਸ਼ਟਰ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ...
ਜੰਮੂ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਜੰਮੂ ਕਸ਼ਮੀਰ ਵਿਚ ਆਪਣੀ ਪਾਰਟੀ ਲਈ ਚੋਣ ਪ੍ਰਚਾਰ ਦੀ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਛੋਟੇ ਪਲਾਟ ਮਾਲਕਾਂ ਨੂੰ...
ਕੋਲਕਾਤਾ- ਪੱਛਮੀ ਬੰਗਾਲ ਅਸੈਂਬਲੀ ਨੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਅੱਜ ਜਬਰ-ਜਨਾਹ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਸਪੀਕਰ ਕੁਲਤਾਰ ਸਿੰਘ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ...
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਅਦਾਲਤਾਂ ਵਿਚ ਕੇਸ ‘ਅੱਗੇ ਪਾਉਣ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਵੇਗਾ ਜਿਸ...
ਅੰਮ੍ਰਿਤਸਰ- ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ...
Home  |  About Us  |  Contact Us  |  
Follow Us:         web counter