07 Sep 2024

ਜਲੰਧਰ ਪੱਛਮੀ ਹਲਕੇ ’ਚ ਅੱਜ ਪੈਣਗੀਆਂ ਵੋਟਾਂ

ਜਲੰਧਰ-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ। ਚੋਣ ਅਮਲ ਨੂੰ ਨੇਪਰੇ ਚੜ੍ਹਾਉਣ ਲਈ ਅੱਜ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਤੋਂ ਪੋਲਿੰਗ ਟੀਮਾਂ ਵੋਟਿੰਗ ਮਸ਼ੀਨਾਂ ਸਮੇਤ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 181 ਪੋਲਿੰਗ ਬੂਥਾਂ ਲਈ ਰਵਾਨਾ ਹੋਈਆਂ, ਜਿਹੜੀਆਂ ਸ਼ਾਮ ਤੱਕ ਆਪੋ ਆਪਣੇ ਟਿਕਾਣਿਆਂ ’ਤੇ ਪਹੁੰਚ ਗਈਆਂ ਸਨ। ਵੋਟਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ। ਇਹ ਜ਼ਿਮਨੀ ਚੋਣ ਇਸ ਹਲਕੇ ਤੋਂ ‘ਆਪ’ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੱਲੋਂ ਅਸਤੀਫ਼ਾ ਦੇਣ ਕਾਰਨ ਹੋ ਰਹੀ ਹੈ। ਸ਼ੀਤਲ ਅੰਗੁਰਾਲ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ ਅਤੇ ਹੁਣ ਇਸ ਹਲਕੇ ਤੋਂ ਭਾਜਪਾ ਉਮੀਦਵਾਰ ਹਨ। ਜਲੰਧਰ ਪੱਛਮੀ ਵਿਧਾਨ ਸਭਾ ਹਲਕਾ (ਰਾਖਵਾਂ) ਮੁਕੰਮਲ ਤੌਰ ’ਤੇ ਸ਼ਹਿਰੀ ਹਲਕਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਮਨੀ ਚੋਣ ਆਜ਼ਾਦਾਨਾ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਹਲਕੇ ਦੇ ਕੁੱਲ 1,71,963 ਵੋਟਰ ਇਨ੍ਹਾਂ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਕੁੱਲ ਵੋਟਰਾਂ ਵਿੱਚ 89,629 ਪੁਰਸ਼, 82,326 ਮਹਿਲਾ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਲਕੇ ’ਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ ਅਤੇ ਇਨ੍ਹਾਂ ਤੋਂ ਇਲਾਵਾ ਇੱਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ। ਨਿਰਵਿਘਨ ਪੋਲਿੰਗ ਪ੍ਰਕਿਰਿਆ ਯਕੀਨੀ ਬਣਾਉਣ ਲਈ 872 ਪੋਲਿੰਗ ਸਟਾਫ਼ ਮੈਂਬਰ (ਰਿਜ਼ਰਵ ਸਮੇਤ) ਨਿਯੁਕਤ ਕੀਤੇ ਗਏ। ਇਸ ਤੋਂ ਇਲਾਵਾ 96 ਮਾਈਕਰੋ ਆਬਜ਼ਰਵਰ (ਰਿਜ਼ਰਵ ਸਮੇਤ) ਵੀ ਪੋਲਿੰਗ ਬੂਥਾਂ ’ਤੇ ਤਾਇਨਾਤ ਕੀਤੇ ਜਾਣਗੇ। ਅਗਰਵਾਲ ਮੁਤਾਬਕ ਵੋਟਰਾਂ ਦੀ ਸੁਵਿਧਾ ਲਈ ਸਮੁੱਚੇ ਪੋਲਿੰਗ ਬੂਥਾਂ ’ਤੇ ਸਾਰੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਤੋਂ ਇਲਾਵਾ ਗਰਮੀ ਦੇ ਮੱਦੇਨਜ਼ਰ ਪੀਣ ਵਾਲੇ ਪਾਣੀ, ਸ਼ਾਮਿਆਨੇ ਤੇ ਛਬੀਲ ਆਦਿ ਦਾ ਪ੍ਰਬੰਧ ਹੋਵੇਗਾ। ਉਨ੍ਹਾਂ ਦੱਸਿਆ ਕਿ ਪੀਡਬਲਯੂਡੀ ਅਤੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਪੋਲਿੰਗ ਬੂਥਾਂ ’ਤੇ ਵੀਲ੍ਹਚੇਅਰਾਂ, ਰੈਂਪ, ਵਲੰਟੀਅਰ ਸਮੇਤ ਪਿੱਕ ਐਂਡ ਡਰਾਪ ਦੀ ਸਹੂਲਤ ਦਾ ਇੰਤਜ਼ਾਮ ਵੀ ਕੀਤਾ ਗਿਆ ਹੈ।

More in ਜੀਵਨ ਮੰਤਰ

ਚੰਡੀਗੜ੍ਹ-ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਸਤਕ ਦੇ ਦਿੱਤੀ ਹੈ। ਸਰਹੱਦੀ ਪਿੰਡਾਂ...
ਚੰਡੀਗੜ੍ਹ- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਬਾਅਦ ਅੱਜ ਪ੍ਰੀ-ਮੌਨਸੂਨ ਨੇ ਪੰਜਾਬ...
ਬਠਿੰਡਾ (ਗਿੱਲ) - ਡਾ. ਸੁਰਿੰਦਰ ਸਿੰਘ ਗਿੱਲ ਅੰਬੈਸਡਰ ਫਾਰ ਪੀਸ ਅਮਰੀਕਾ ਜੋ ਅੱਜ...
* ਅਮਰੀਕਾ ਦੀ ਅਜ਼ਾਦੀ ਦਿਵਸ ਤੇ ਚਾਰ ਜਰਨਲਿਸਟ ਸਨਮਾਨਿਤ ਵਾਸ਼ਿੰਗਟਨ ਡੀ....
* ਰਾਸ਼ਟਰੀ ਪ੍ਰੇਡ ਦੀ ਸਮੀਖਿਆ ਮੀਟਿੰਗ 30 ਜੂਨ 6.30 ਵਜੇ ਫਲੇਅਰ ਆਫ ਇੰਡੀਆ ਰੈਸਟੋਰੈਂਟ...
* ਡਾ. ਐੱਸ. ਪੀ. ਸਿੰਘ ਉਬਰਾਏ ਫਾਊਂਡਰ ਸਰਬੱਤ ਦਾ ਭਲਾ ਤੇ ਡਾ. ਸੁਰਿੰਦਰ ਸਿੰਘ ਗਿੱਲ ਸਕੱਤਰ...
ਸ੍ਰੀ ਨਨਕਾਣਾ ਸਾਹਿਬ (ਸੁਰਿੰਦਰ ਗਿੱਲ) - ਦਮਦਮੀ ਟਕਸਾਲ ਦੇ 14ਵੇਂ ਮੁਖੀ ਸ਼ਹੀਦ ਸੰਤ...
ਸਰ੍ਹੀ (ਗਗਨ ਦਮਾਮਾ ਬਿਓਰੋ) - ਅਮਰੀਕਾ ਵਸਦੇ ਪ੍ਰਸਿੱਧ ਪੱਤਰਕਾਰ, ਕਹਾਣੀਕਾਰ, ਨਾਵਲਕਾਰ ਬਲਦੇਵ...
ਮੈਰੀਲੈਂਡ (ਗਗਨ ਦਮਾਮਾ ਬਿਓਰੋ) – ਹਿੰਦੂ ਮੰਦਰ ਕੋਲੰਬੀਆ ਦੀ ਬਿਹਤਰੀ ਲਈ ਕ੍ਰਿਸ਼ਨਾ...
ਐਡਮਿੰਟਨ (ਗਗਨ ਦਮਾਮਾ ਬਿਓਰੋ) - ਸਵੇਂਟ ਹਨਸੇਨ ਪਬਲਿਕ ਸਕੂਲ ਐਡਮਿੰਟਨ ਕੈਨੇਡਾ...
*ਉੱਘੇ ਵਪਾਰੀਆਂ ਨੇ ਕੀਤੇ ਆਪਣੀ ਕਾਮਯਾਬੀ ਦੇ ਨੁਕਤੇ ਸਾਂਝੇ ਮੈਰੀਲੈਂਡ...
ਮੈਰੀਲੈਂਡ (ਗਗਨ ਦਮਾਮਾ ਬਿਓਰੋ) – ਸਿੱਖਸ ਆਫ ਅਮਰੀਕਾ ਸੰਸਥਾ ਦੀ ਭਰਵੀਂ ਮੀਟਿੰਗ...
Home  |  About Us  |  Contact Us  |  
Follow Us:         web counter