07 Sep 2024

ਇਹ ਜੰਗ ਦਾ ਸਮਾਂ ਨਹੀਂ: ਮੋਦੀ

ਵਿਏਨਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਸਟਰੀਆ ਦੇ ਚਾਂਸਲਰ ਕਾਰਲ ਨੇਹਮਰ ਵਿਚਕਾਰ ‘ਸਾਰਥਕ ਚਰਚਾ’ ਹੋਈ ਹੈ। ਇਸ ਦੌਰਾਨ ਦੋਵੇਂ ਆਗੂਆਂ ਵਿਚਾਲੇ ਯੂਕਰੇਨ ਜੰਗ ਅਤੇ ਪੱਛਮੀ ਏਸ਼ੀਆ ਦੇ ਹਾਲਾਤ ਸਮੇਤ ਦੁਨੀਆ ਦੇ ਹੋਰ ਮਸਲਿਆਂ ਬਾਰੇ ਵੀ ਖੁੱਲ੍ਹ ਕੇ ਗੱਲਬਾਤ ਹੋਈ। ਮੋਦੀ ਨੇ ਦੁਹਰਾਇਆ ਕਿ ‘ਇਹ ਜੰਗ ਦਾ ਸਮਾਂ ਨਹੀਂ ਹੈ।’ ਰੂਸ ਦੇ ਦੌਰੇ ਮਗਰੋਂ ਮੰਗਲਵਾਰ ਰਾਤ ਵਿਏਨਾ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਹਮਰ ਨਾਲ ਮੁਲਾਕਾਤ ਕੀਤੀ। ਪਿਛਲੇ 40 ਸਾਲਾਂ ’ਚ ਕਿਸੇ ਵੀ ਭਾਰਤੀ ਪ੍ਰਧਾਨ ਮੰਤਰੀ ਦਾ ਇਹ ਆਸਟਰੀਆ ਦਾ ਪਹਿਲਾ ਦੌਰਾ ਹੈ। ਸਾਲ 1983 ’ਚ ਇੰਦਰਾ ਗਾਂਧੀ ਨੇ ਆਸਟਰੀਆ ਦਾ ਦੌਰਾ ਕੀਤਾ ਸੀ। ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟਰੀਆ ਨੇ ਆਪਸੀ ਸਹਿਯੋਗ ਹੋਰ ਮਜ਼ਬੂਤ ਕਰਨ ਲਈ ਨਵੀਆਂ ਸੰਭਾਵਨਾਵਾਂ ਦੀ ਪਛਾਣ ਕੀਤੀ ਹੈ ਅਤੇ ਅਗਲੇ ਦਹਾਕੇ ਦਾ ਖਾਕਾ ਤਿਆਰ ਕੀਤਾ ਹੈ। ਗੱਲਬਾਤ ਮਗਰੋਂ ਨੇਹਮਰ ਨਾਲ ਸਾਂਝੇ ਪ੍ਰੈੱਸ ਬਿਆਨ ’ਚ ਮੋਦੀ ਨੇ ਕਿਹਾ, ‘‘ਮੈਂ ਚਾਂਸਲਰ ਨੇਹਮਰ ਨਾਲ ਮਿਲ ਕੇ ਦੁਨੀਆ ’ਚ ਚੱਲ ਰਹੇ ਸੰਘਰਸ਼ਾਂ ਬਾਰੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ ਹੈ। ਇਹ ਭਾਵੇਂ ਯੂਕਰੇਨ ਜੰਗ ਹੋਵੇ ਜਾਂ ਪੱਛਮੀ ਏਸ਼ੀਆ ਦੇ ਹਾਲਾਤ ਹੋਣ। ਮੈਂ ਪਹਿਲਾਂ ਵੀ ਆਖਿਆ ਹੈ ਕਿ ਇਹ ਜੰਗ ਦਾ ਸਮਾਂ ਨਹੀਂ ਹੈ। ਮਸਲਿਆਂ ਦਾ ਹੱਲ ਜੰਗ ਦੇ ਮੈਦਾਨ ’ਚ ਨਹੀਂ ਕੱਢਿਆ ਜਾ ਸਕਦਾ ਹੈ। ਕਿਤੇ ਵੀ ਬੇਕਸੂਰਾਂ ਦੀਆਂ ਜਾਨਾਂ ਜਾਣ, ਇਹ ਮਨਜ਼ੂਰ ਨਹੀਂ ਹੈ।’’

More in ਦੇਸ਼

ਮਲੇਰਕੋਟਲਾ- ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੰਗਾਪੁਰ ਤੇ ਬਰੂਨੇਈ ਦੀ ਆਪਣੀ ਤਿੰਨ ਦਿਨਾਂ ਯਾਤਰਾ...
ਚੰਡੀਗੜ੍ਹ- ਪੰਜਾਬ ਦੀ ‘ਆਪ’ ਸਰਕਾਰ ਨੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਪੈਟਰੋਲ ਤੇ...
ਚੰਡੀਗੜ੍ਹ- ਪੰਜਾਬ ਆਪਣੀ ਵਿੱਤੀ ਮਜ਼ਬੂਤੀ ਦੇ ਰੋਡਮੈਪ ਤੋਂ ਪਿਛਾਂਹ ਹਟਣ ਲੱਗਾ ਹੈ ਅਤੇ ਵਿੱਤ...
ਚੰਡੀਗੜ੍ਹ- ਪੰਜਾਬ ਵਿੱਚ ਕਿਸਾਨ, ਮਜ਼ਦੂਰ ਤੇ ਵਾਤਾਵਰਣ ਪੱਖੀ ਖੇਤੀ ਨੀਤੀ ਬਣਾਉਣ ਸਣੇ ਹੋਰਨਾਂ...
ਮੁੰਬਈ- Stock Market: ਘਰੇਲੂ ਬਾਜ਼ਾਰਾਂ ਵਿਚ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਗਿਰਾਵਟ ਦਰਜ...
ਚੰਡੀਗੜ੍ਹ- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਜ਼ਦੂਰ,...
ਵੈਨਕੂਵਰ/ਵਿਨੀਪੈੱਗ-ਕੈਨੇਡਾ ਸਰਕਾਰ ਨੇ ਸੈਲਾਨੀ/ਵਿਜ਼ਟਰ ਵੀਜ਼ੇ ’ਤੇ ਕੈਨੇਡਾ ਆਏ ਲੋਕਾਂ...
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਗ੍ਰੇਟਰ ਨੌਇਡਾ (ਯੂਪੀ) ਤੇ ਧੋਲੇਰਾ (ਗੁਜਰਾਤ) ਦੀ ਤਰਜ਼ ’ਤੇ...
ਨਵੀਂ ਦਿੱਲੀ - ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਵੀ ਜ਼ਮਾਨਤ...
ਸ਼ਿਮਲਾ-ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਮੰਡੀ ਤੋਂ ਭਾਜਪਾ...
ਕਰਾਚੀ- ਪਾਕਿਸਤਾਨ ਦੇ ਗੜਬੜਜ਼ਦਾ ਬਲੋਚਿਸਤਾਨ ਸੂਬੇ ਵਿਚ ਹਥਿਆਰਬੰਦ ਹਮਲਾਵਰਾਂ ਨੇ ਚਾਰ ਵੱਖ...
Home  |  About Us  |  Contact Us  |  
Follow Us:         web counter