ਸਾਬਕਾ ਰਾਸ਼ਟਰਪਤੀ ਟਰੰਪ ’ਤੇ ਜਾਨਲੇਵਾ ਹਮਲਾ, ਵਾਲ ਵਾਲ ਬਚੇ
ਸ਼ਿਕਾਗੋ/ਵਾਸ਼ਿੰਗਟਨ-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ(78) ਸ਼ਨਿੱਚਰਵਾਰ ਸ਼ਾਮ ਨੂੰ ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ ਇਕ ਨੌਜਵਾਨ ਸ਼ੂਟਰ ਵੱਲੋਂ ਕੀਤੇ ਕਾਤਲਾਨਾ ਹਮਲੇ ਵਿਚ ਵਾਲ ਵਾਲ ਬਚ ਗਏ। ਇਸ ਸ਼ੂਟਰ ਨੇ ਰੈਲੀ ਨੇੜੇ ਹੀ ਇਕ ਉੱਚੀ ਥਾਵੇਂ ਬਣੇ ਸ਼ੈੱਡ ’ਚੋਂ ਟਰੰਪ ’ਤੇ ਗੋਲੀਆਂ ਚਲਾਈਆਂ, ਜਿਨ੍ਹਾਂ ਵਿਚੋਂ ਇਕ ਗੋਲੀ ਸਾਬਕਾ ਰਾਸ਼ਟਰਪਤੀ ਦੇ ਸੱਜੇ ਕੰਨ ਦੇ ਉਪਰਲੇ ਹਿੱਸੇ ਨੂੰ ਪਾੜ ਕੇ ਲੰਘ ਗਈ। ਸੀਕਰੇਟ ਸਰਵਿਸ ਦੇ ਮੈਂਬਰਾਂ ਨੇ ਹਾਲਾਂਕਿ 20 ਸਾਲਾ ਸ਼ੂਟਰ ਨੂੰ ਮਾਰ ਮੁਕਾਇਆ। ਐੱਫਬੀਆਈ ਨੇ ਹਮਲਾਵਰ ਦੀ ਪਛਾਣ ਬੈਥਲ ਪਾਰਕ ਦੇ ਥੌਮਸ ਮੈਥਿਊ ਕਰੂਕਸ ਵਜੋਂ ਦੱਸੀ ਹੈ। ਉਂਜ ਗੋਲੀਬਾਰੀ ਦੌਰਾਨ ਰੈਲੀ ਵਿਚ ਮੌਜੂਦ ਇਕ ਦਰਸ਼ਕ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਗੰਭੀਰ ਜ਼ਖ਼ਮੀ ਦੱਸੇ ਜਾਂਦੇ ਹਨ। ਰਾਸ਼ਟਰਪਤੀ ਜੋਅ ਬਾਇਡਨ, ਉਪ ਰਾਸ਼ਟਰਪਤੀ ਕਮਲਾ ਹੈਰਿਸ, ਸਾਬਕਾ ਅਮਰੀਕੀ ਰਾਸ਼ਟਰਪਤੀ ਬਿੱਲ ਕਲਿੰਟਨ, ਬਰਾਕ ਓਬਾਮਾ ਤੇ ਜੌਰਜ ਬੁਸ਼ ਨੇ ਟਰੰਪ ’ਤੇ ਕੀਤੇ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ ਹੈ। ਟਰੰਪ ’ਤੇ ਹਮਲਾ ਅਜਿਹੇ ਮੌਕੇ ਹੋਇਆ ਹੈ ਜਦੋਂ ਅਗਲੇ ਦਿਨਾਂ ਵਿਚ ਉਨ੍ਹਾਂ ਨੇ ਰਾਸ਼ਟਰਪਤੀ ਚੋਣ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਸਵੀਕਾਰ ਕਰਨੀ ਹੈ। ਐੱਫਬੀਆਈ ਵੱਲੋਂ ਇਸ ਪੂਰੇ ਮਾਮਲੇ ਦੀ ਹੱਤਿਆ ਦੀ ਕੋਸ਼ਿਸ਼ ਵਜੋਂ ਜਾਂਚ ਕੀਤੀ ਜਾ ਰਹੀ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...