07 Sep 2024

ਉਪ ਰਾਜਪਾਲ ਨੂੰ ਵਧੇਰੇ ਤਾਕਤਾਂ ਨਾਲ ਜੰਮੂ ਕਸ਼ਮੀਰ ਵਿੱਚ ਸੱਤਾ ਦਾ ਤਵਾਜ਼ਨ ਨਹੀਂ ਵਿਗੜੇਗਾ: ਕੇਂਦਰ

ਨਵੀਂ ਦਿੱਲੀ-ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੀਆਂ ਤਾਕਤਾਂ ਦਾ ਘੇਰਾ ਮੋਕਲਾ ਕੀਤੇ ਜਾਣ ਨੂੰ ਲੈ ਕੇ ਪਏ ਸਿਆਸੀ ਰੌਲੇ ਦਰਮਿਆਨ ਕੇਂਦਰ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਇਸ ਮਸਲੇ ਨੂੰ ਲੈ ਕੇ ਜਾਰੀ ਨੋਟੀਫਿਕੇਸ਼ਨ ਨਾਲ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਸੱਤਾ ਦਾ ਤਵਾਜ਼ਨ ਨਹੀਂ ਬਦਲੇਗਾ। ਕੇਂਦਰ ਸਰਕਾਰ ਨੇ ਕਿਹਾ ਕਿ ਉਪ ਰਾਜਪਾਲ ਨੂੰ ਪੁਲੀਸ, ਅਮਨ ਕਾਨੂੰਨ, ਆਲ ਇੰਡੀਆ ਸਰਵਿਸ ਆਫੀਸਰਜ਼ ਤੇ ਐਂਟੀ ਕਰੱਪਸ਼ਨ ਬਿਊਰੋ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਵਧੇਰੇ ਤਾਕਤਾਂ ਦੇਣ ਦਾ ਇਕੋ ਇਕੋ ਮੰਤਵ ਵਿਧਾਨ ਸਭਾ ਲਈ ਨਿਰਧਾਰਿਤ ਸ਼ਕਤੀਆਂ ਅਤੇ ਉਪ ਰਾਜਪਾਲ ਨੂੰ ਮਿਲਣ ਵਾਲੀਆਂ ਤਾਕਤਾਂ ਬਾਰੇ ਭੂਮਿਕਾਵਾਂ ਨੂੰ ਸਪਸ਼ਟ ਕਰਨਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਜੰਮੂ ਕਸ਼ਮੀਰ ਪੁਨਰਗਠਨ ਐਕਟ 2019 ਤਹਿਤ ਕਾਰੋਬਾਰੀ ਨੇਮਾਂ ਵਿਚ ਸੋਧ ਕਰਦਿਆਂ ਉਪ ਰਾਜਪਾਲ ਨੂੰ ਉਪਰੋਕਤ ਮਸਲਿਆਂ ਬਾਬਤ ਫੈਸਲੇ ਲੈਣ ਲਈ ਵਧੇਰੇ ਤਾਕਤਾਂ ਦੇਣ ਦਾ ਫੈਸਲਾ ਕੀਤਾ ਸੀ। ਕੇਂਦਰ ਸਰਕਾਰ ਦੀ ਇਸ ਪੇਸ਼ਕਦਮੀ ਮਗਰੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਇਹ ਕਹਿਣ ਲਈ ਮਜਬੂਰ ਹੋਣਾ ਪਿਆ ਸੀ ਕਿ ਉਪ ਰਾਜਪਾਲ ਨੂੰ ਵਧੇਰੇ ਤਾਕਤਾਂ ਦੇਣ ਦਾ ਮਤਲਬ ਹੈ ਕਿ ਨੇੜ ਭਵਿੱਖ ਵਿਚ ਜੰਮੂ ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਮਿਲਣਾ ਅਜੇ ਦੂਰ ਦੀ ਗੱਲ ਹੈ।

More in ਰਾਜਨੀਤੀ

ਨਵੀਂ ਦਿੱਲੀ- ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਨੇ ਸ਼ੁੱਕਰਵਾਰ ਦੇਰ ਰਾਤ ਹਰਿਆਣਾ ਵਿਧਾਨ...
ਸਿੰਗਾਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਦੇ ਆਪਣੇ ਹਮਰੁਤਬਾ ਲਾਰੈਂਸ ਵੌਂਗ...
ਸਾਂਗਲੀ (ਮਹਾਰਾਸ਼ਟਰ)-ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ...
ਜੰਮੂ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਜੰਮੂ ਕਸ਼ਮੀਰ ਵਿਚ ਆਪਣੀ ਪਾਰਟੀ ਲਈ ਚੋਣ ਪ੍ਰਚਾਰ ਦੀ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਅੱਜ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਛੋਟੇ ਪਲਾਟ ਮਾਲਕਾਂ ਨੂੰ...
ਕੋਲਕਾਤਾ- ਪੱਛਮੀ ਬੰਗਾਲ ਅਸੈਂਬਲੀ ਨੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਅੱਜ ਜਬਰ-ਜਨਾਹ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਸਪੀਕਰ ਕੁਲਤਾਰ ਸਿੰਘ...
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸੇਧਦਿਆਂ...
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਅਦਾਲਤਾਂ ਵਿਚ ਕੇਸ ‘ਅੱਗੇ ਪਾਉਣ...
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮੌਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋਵੇਗਾ ਜਿਸ...
ਅੰਮ੍ਰਿਤਸਰ- ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਅਕਾਲੀ...
Home  |  About Us  |  Contact Us  |  
Follow Us:         web counter