21 Dec 2024

ਡੋਡਾ: ਅਤਿਵਾਦੀਆਂ ਨਾਲ ਮੁਕਾਬਲੇ ’ਚ ਕੈਪਟਨ ਸਣੇ ਚਾਰ ਜਵਾਨ ਸ਼ਹੀਦ

ਜੰਮੂ-ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਭਾਰੀ ਹਥਿਆਰਾਂ ਨਾਲ ਲੈਸ ਅਤਿਵਾਦੀਆਂ ਨਾਲ ਮੁਕਾਬਲੇ ’ਚ ਇੱਕ ਕੈਪਟਨ ਸਮੇਤ ਸੈਨਾ ਦੇ ਚਾਰ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਦੀ ਭਾਲ ਅਤੇ ਉਨ੍ਹਾਂ ਦੇ ਸਫ਼ਾਏ ਲਈ ਵਾਧੂ ਸੁਰੱਖਿਆ ਫੋਰਸ ਭੇਜੀ ਗਈ ਹੈ। ਮੁਕਾਬਲੇ ’ਚ ਸ਼ਹੀਦ ਹੋਏ ਜਵਾਨਾਂ ਦੀ ਪਛਾਣ ਕੈਪਟਨ ਬ੍ਰਿਜੇਸ਼ ਥਾਪਾ, ਨਾਇਕ ਡੀ ਰਾਜੇਸ਼, ਸਿਪਾਹੀ ਬਿਜੇਂਦਰ ਅਤੇ ਸਿਪਾਹੀ ਅਜੈ ਵਜੋਂ ਹੋਈ ਹੈ। ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਅਤੇ ਸੈਨਾ ਮੁਖੀ ਉਪੇਂਦਰ ਦਿਵੇਦੀ ਸਮੇਤ ਸੈਨਾ ਦੇ ਸਾਰੇ ਰੈਂਕ ਦੇ ਅਧਿਕਾਰੀਆਂ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਪਿਛਲੇ ਤਿੰਨ ਹਫ਼ਤਿਆਂ ’ਚ ਡੋਡਾ ਜ਼ਿਲ੍ਹੇ ਦੇ ਜੰਗਲਾਂ ’ਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਇਹ ਤੀਜਾ ਵੱਡਾ ਮੁਕਾਬਲਾ ਹੈ। ਤਾਜ਼ਾ ਘਟਨਾ ਕਠੂਆ ਜ਼ਿਲ੍ਹੇ ਦੇ ਮਾਚੇੜੀ ਜੰਗਲਾਤ ਖੇਤਰ ’ਚ ਸੈਨਾ ਦੀ ਪੈਟਰੋਲਿੰਗ ਟੀਮ ’ਤੇ ਅਤਿਵਾਦੀਆਂ ਵੱਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ ਤੋਂ ਇੱਕ ਹਫ਼ਤੇ ਬਾਅਦ ਵਾਪਰੀ ਹੈ ਜਿਸ ਵਿਚ ਪੰਜ ਜਵਾਨ ਸ਼ਹੀਦ ਹੋ ਗਏ ਸਨ ਤੇ ਕਈ ਜ਼ਖ਼ਮੀ ਹੋਏ ਸਨ।

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter