ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਅਕਾਲ ਤਖਤ ਵਿਖੇ ਪੇਸ਼ ਹੋਵਾਂਗਾ: ਸੁਖਬੀਰ ਬਾਦਲ
ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਦੇ ਆਗੂਆਂ ਦੀ ਸ਼ਿਕਾਇਤ ’ਤੇ ਪੰਜ ਸਿੰਘ ਸਾਹਿਬਾਨ ਵੱਲੋਂ ਤਲਬ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਨਿਮਰਤਾ ਸਹਿਤ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ। ਉਨ੍ਹਾਂ ਇਹ ਖੁਲਾਸਾ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਰਾਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਵਾਨ ਤੇ ਨਿਮਾਣੇ ਸਿੱਖ ਵਜੋਂ ਉਨ੍ਹਾਂ ਦਾ ਰੋਮ ਰੋਮ ਤੇ ਹਰ ਸੁਆਸ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਮੀਰੀ ਪੀਰੀ ਦੇ ਸਰਬਉਚ ਅਸਥਾਨ ਸ੍ਰੀ ਅਕਾਲ ਤਖ਼ਤ ਨੂੰ ਸਮਰਪਿਤ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕੀਤੇ ਗਏ ਹੁਕਮ ਅਨੁਸਾਰ ਉਹ ਸ਼ਰਧਾ ਅਤੇ ਨਿਮਰਤਾ ਸਹਿਤ ਪੇਸ਼ ਹੋਣਗੇ। ਇਸ ਸੁਨੇਹੇ ਦੇ ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖਤ ਦੀ ਤਸਵੀਰ ਵੀ ਜੋੜੀ ਹੋਈ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...