21 Dec 2024

ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕੂਚ ਕਰਨਗੇ ਕਿਸਾਨ

ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਹਰਿਆਣਾ ਸਰਕਾਰ ਵੱਲੋਂ ਰਾਹ ਖੋਲ੍ਹੇ ਜਾਣ ’ਤੇ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨੀ ਮੰਗਾਂ ਦੇ ਹੱਲ ਲਈ ਦਿੱਲੀ ਵਿਖੇ ਹੀ ਕੇਂਦਰ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਅਮਰਜੀਤ ਮੋਹਰੀ, ਅਭਿਮਨਿਊ ਕੋਹਾੜ, ਤੇਜਵੀਰ ਸਿੰਘ, ਮਲਕੀਤ ਸਿੰਘ, ਗੁਰਅਮਨੀਤ ਸਿੰਘ ਮਾਂਗਟ, ਗੁਰਿੰਦਰ ਭੰਗੂ, ਗੁਰਦਾਸ ਲੱਕੜਵਾਲੀ ਨੇ ਅੱਜ ਇਥੇ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸੜਕ ਖਾਲੀ ਕਰਨ ਸਬੰਧੀ ਦਿੱਤੇ ਹੁਕਮਾਂ ਤੋਂ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਤੇ ਹਰਿਆਣਾ ਦੀ ਸ਼ੰਭੂ ਤੇ ਖਨੌਰੀ ਹੱਦ ’ਤੇ ਸੜਕਾਂ ਕਿਸਾਨਾਂ ਨੇ ਨਹੀਂ ਸਗੋਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਜਾਮ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸੜਕਾਂ ਖੋਲ੍ਹਣੀਆਂ ਚਾਹੀਦੀਆਂ ਹਨ, ਜੇ ਹੁਣ ਵੀ ਹਰਿਆਣਾ ਸਰਕਾਰ ਇਹ ਸੜਕ ਨਹੀਂ ਖੋਲ੍ਹਦੀ ਤਾਂ ਵਪਾਰੀ ਵਰਗ ਵੀ ਭਾਜਪਾ ਖ਼ਿਲਾਫ਼ ਸੰਘਰਸ਼ ਦਾ ਰਾਹ ਅਖਤਿਆਰ ਕਰੇਗਾ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter