ਬੰਗਲਾਦੇਸ਼: ਹਿੰਸਕ ਅੰਦੋਲਨ ਦੇ ਚਲਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਇਆ
ਢਾਕਾ (ਬੰਗਲਾਦੇਸ਼)-ਬੰਗਲਾਦੇਸ਼ ਵਿਚ ਸਰਕਾਰੀ ਨੌਕਰੀਆਂ ਵਿਚ ਕੋਟੇ ਨੂੰ ਲੈ ਕੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦਿਆਂ ਪੂਰੇ ਦੇਸ਼ ਵਿਚ ਕਰਫਿਊ ਲਾਗੂ ਕਰਦਿਆਂ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਅਤੇ ਕਾਲਜਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਵੀਰਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਢਾਕਾ ਵਿੱਚ ਸਰਕਾਰੀ ਟੈਲੀਵਿਜ਼ਨ ਹੈੱਡਕੁਆਰਟਰ ‘ਤੇ ਹਮਲਾ ਕੀਤਾ ਸੀ ਅਤੇ ਪੁਲੀਸ ਬੂਥਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਸਰਕਾਰ ਨੇ ਫੌਜ ਵੀ ਸੱਦ ਲਈ ਹੈ ਅਤੇ ਉਹ ਥਾਂ ਥਾਂ ’ਤੇ ਗਸ਼ਤ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾ ਰਹੀ ਹੈ।
ਵਾਸ਼ਿੰਗਟਨ ਪੋਸਟ ਨੇ ਬੰਗਲਾਦੇਸ਼ੀ ਮੀਡੀਆ ਦਾ ਹਵਾਲਾ ਦਿੰਦੇ ਹੋਏ, ਸੁਰੱਖਿਆ ਬਲਾਂ ਵੱਲੋਂ ਰਬੜ ਦੀਆਂ ਗੋਲੀਆਂ ਅਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦਾ ਦਾਅਵਾ ਕੀਤਾ ਹੈ। ਕਈ ਇਲਾਕਿਆਂ ਵਿੱਚ ਜਨ-ਜੀਵਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਇਸ ਦੌਰਾਨ ਕਈ ਪ੍ਰਮੁੱਖ ਬੰਗਲਾਦੇਸ਼ੀ ਅਖਬਾਰਾਂ ਦੀਆਂ ਵੈੱਬਸਾਈਟਾਂ ਵੀਰਵਾਰ ਤੋਂ ਅਪਡੇਟ ਨਹੀਂ ਕੀਤੀਆਂ ਗਈਆਂ ਹਨ ਜਾਂ ਪੂਰੀ ਤਰ੍ਹਾਂ ਪਹੁੰਚ ਤੋਂ ਬਾਹਰ ਹਨ। ਇਸ ਦੇ ਨਾਲ ਹੀ ਟੀਵੀ ਚੈੱਨਲਾਂ ਨੇ ਵੀ ਪ੍ਰਸਾਰਣ ਬੰਦ ਕਰ ਦਿੱਤਾ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...