21 Dec 2024

ਪ੍ਰਤਾਪ ਬਾਜਵਾ ਵੱਲੋਂ ਰਾਸ਼ਟਰਪਤੀ ਨੂੰ ਪੱਤਰ

ਚੰਡੀਗੜ੍ਹ-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਹਰਿਆਣਾ ਦੇ ਡੀਜੀਪੀ ਵੱਲੋਂ ਕਿਸਾਨਾਂ ਨੂੰ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਰੋਕਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀਆਂ ਸਿਫਾਰਸ਼ਾਂ ਰੱਦ ਕਰਨ ਦੀ ਮੰਗ ਕੀਤੀ ਹੈ। ਸ੍ਰੀ ਬਾਜਵਾ ਨੇ ਪੱਤਰ ’ਚ ਲਿਖਿਆ ਕਿ ਇਹ ਪੁਰਸਕਾਰ ਉਨ੍ਹਾਂ ਪੁਲੀਸ ਅਧਿਕਾਰੀਆਂ ਲਈ ਤਜਵੀਜ਼ ਕੀਤੇ ਗਏ ਹਨ, ਜਿਨ੍ਹਾਂ ’ਤੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਹੁਕਮ ਦੇਣ ਦਾ ਦੋਸ਼ ਹੈ। ਇਸ ਲਈ ਹਰਿਆਣਾ ਪੁਲੀਸ ਅਧਿਕਾਰੀਆਂ ਲਈ ਬਹਾਦਰੀ ਪੁਰਸਕਾਰ ਦੀਆਂ ਸਿਫਾਰਸ਼ਾਂ ਨੂੰ ਰੱਦ ਕਰਨ ਕੀਤਾ ਜਾਵੇ। ਸ੍ਰੀ ਬਾਜਵਾ ਨੇ ਕਿਹਾ ਕਿ ਹਰਿਆਣਾ ਪੁਲੀਸ ਨੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਦੀ ਥਾਂ ਉਨ੍ਹਾਂ ਵਿਰੁੱਧ ਤਾਕਤ ਦੀ ਵਰਤੋਂ ਕੀਤੀ, ਜਿਸ ਦੇ ਨਤੀਜੇ ਵਜੋਂ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਅਤੇ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਅੰਦੋਲਨਕਾਰੀ ਕਿਸਾਨ ਵੀ ਜ਼ਖ਼ਮੀ ਹੋ ਗਏ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਪੁਲੀਸ ਨੇ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਅਤੇ ਉਨ੍ਹਾਂ ਵਿਰੱਧ ਝੂਠੇ ਕੇਸ ਦਰਜ ਕੀਤੇ ਸਨ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter