ਵਿਰੋਧ ਦਰਜ ਕਰਾਉਣ ਲਈ ਨੀਤੀ ਆਯੋਗ ਦੀ ਮੀਟਿੰਗ ’ਚ ਹਿੱਸਾ ਲਵੇਗੀ ਮਮਤਾ
ਨਵੀਂ ਦਿੱਲੀ/ਕੋਲਕਾਤਾ-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਨੀਤੀ ਆਯੋਗ ਨੂੰ ਭੰਗ ਕਰ ਕੇ ਯੋਜਨਾ ਕਮਿਸ਼ਨ ਨੂੰ ਬਹਾਲ ਕਰਨਾ ਚਾਹੀਦਾ ਹੈ। ਉਹ ਭਲਕੇ ਹੋਣ ਵਾਲੀ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕੌਮੀ ਰਾਜਧਾਨੀ ਵਿੱਚ ਆਏ ਹਨ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਵੀ ਮੁਲਾਕਾਤ ਕੀਤੀ।
ਬੈਨਰਜੀ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਇਕ ਵੀਡੀਓ ਵਿੱਚ ਮਮਤਾ ਕੇਜਰੀਵਾਲ ਦੇ ਮਾਪਿਆਂ ਦੇ ਪੈਰ ਛੂਹੰਦੀ ਹੋਈ ਨਜ਼ਰ ਆ ਰਹੀ ਹੈ। ਇਸ ਤੋਂ ਪਹਿਲਾਂ, ਦਿੱਲੀ ਲਈ ਰਵਾਨਾ ਹੋਣ ਸਮੇਂ ਕੋਲਕਾਤਾ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ 27 ਜੁਲਾਈ ਨੂੰ ਦਿੱਲੀ ਵਿੱਚ ਨੀਤੀ ਆਯੋਗ ਦੀ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣਗੇ। ਮਮਤਾ ਨੇ ਕਿਹਾ ਕਿ ਉਹ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ ਭੇਦਭਾਵ ਵਾਲੇ ਬਜਟ ਪ੍ਰਸਤਾਵਾਂ ਅਤੇ ਬੰਗਾਲ ਤੇ ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਹੋਰ ਸੂਬਿਆਂ ਵਿੱਚ ਫੁੱਟ ਪਾਉਣ ਦੀ ਸਾਜ਼ਿਸ਼ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਾਉਣਗੇ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...