21 Dec 2024

ਬੇਸਮੈਂਟ ਹਾਦਸਾ: ਕੋਚਿੰਗ ਸੈਂਟਰ ਦਾ ਮਾਲਕ ਤੇ ਕੋਆਰਡੀਨੇਟਰ ਗ੍ਰਿਫ਼ਤਾਰ

ਨਵੀਂ ਦਿੱਲੀ- ਦਿੱਲੀ ਦੇ ਪੁਰਾਣੇ ਰਾਜਿੰਦਰ ਨਗਰ ਦੇ ਇੱਕ ਕੋਚਿੰਗ ਸੈਂਟਰ ’ਚ ਲੰਘੀ ਰਾਤ ਮੀਂਹ ਦਾ ਪਾਣੀ ਭਰਨ ਕਾਰਨ ਯੂਪੀਐੱਸਸੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਪ੍ਰੀਖਿਆਰਥੀਆਂ ਦੀ ਮੌਤ ਹੋਣ ਦੇ ਮਾਮਲੇ ’ਚ ਅੱਜ ਕੋਚਿੰਗ ਸੈਂਟਰ ਦੇ ਮਾਲਕ ਤੇ ਕੋਆਰਡੀਨੇਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕਾਂ ’ਚ ਦੋ ਲੜਕੀਆਂ ਵੀ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਸ਼੍ਰੇਆ ਯਾਦਵ ਵਾਸੀ ਅੰਬੇਦਕਰ ਨਗਰ, ਉੱਤਰ ਪ੍ਰਦੇਸ਼, ਤਾਨਿਆ ਸੋਨੀ ਵਾਸੀ ਤਿਲੰਗਾਨਾ ਤੇ ਏਰਨਾਕੁਲਮ (ਕੇਰਲ) ਦੇ ਨਵੀਨ ਦਾਲਵਿਨ ਵਜੋਂ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੋਚਿੰਗ ਸੈਂਟਰ ਨੂੰ ਇਸ ਦੇ ਬੇਸਮੈਂਟ ਦੀ ਵਰਤੋਂ ਸਟੋਰ ਵਜੋਂ ਕਰਨ ਦੀ ਇਜਾਜ਼ਤ ਮਿਲੀ ਹੋਈ ਸੀ ਪਰ ਇਸ ਦੀ ਵਰਤੋਂ ਲਾਇਬਰੇਰੀ ਵਜੋਂ ਕੀਤੀ ਜਾ ਰਹੀ ਸੀ।

ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਨੇ ਐੱਮਸੀਡੀ ਕਮਿਸ਼ਨਰ ਨੂੰ ਨਿਯਮਾਂ ਦੀ ਉਲੰਘਣਾ ਕਰਨ ਵਾਲੀ ਸੰਸਥਾ ਤੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਘਟਨਾ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੋਚਿੰਗ ਸੈਂਟਰ ਦੇ ਮਾਲਕ ਅਭਿਸ਼ੇਕ ਗੁਪਤਾ ਅਤੇ ਸੈਂਟਰ ਦੇ ਕੋਆਰਡੀਨੇਟਰ ਦੇਸ਼ਪਾਲ ਸਿੰਘ ਵਜੋਂ ਹੋਈ ਹੈ। ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਮੁੱਖ ਸਕੱਤਰ ਨੂੰ 24 ਘੰਟਿਆਂ ਅੰਦਰ ਘਟਨਾ ਦੀ ਜਾਂਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter