ਐੱਨ. ਟੀ. ਏ ਨੇ ਸੀ. ਯੂ. ਈ. ਟੀ-ਯੂਜੀ ਦਾ ਨਤੀਜਾ ਐਲਾਨਿਆ
ਨਵੀਂ ਦਿੱਲੀ:- ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਨੇ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ ਸੀਯੂਈਟੀ-ਯੂਜੀ ਦਾ ਨਤੀਜਾ ਅੱਜ ਐਲਾਨ ਦਿੱਤਾ ਹੈ ਜਿਸ ਨਾਲ ਅੰਡਰਗਰੈਜੂਏਟ ਦਾਖਲਾ ਪ੍ਰਕਿਰਿਆ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਸਾਲ ਨਤੀਜਾ ਐਲਾਨਣ ਵਿਚ ਦੇਰੀ ਕਾਰਨ ਦਾਖਲਾ ਪ੍ਰਕਿਰਿਆ ਸ਼ੁਰੂ ਨਹੀਂ ਹੋਈ ਸੀ। ਐੱਨਟੀਏ ਨੇ 7 ਜੁਲਾਈ ਨੂੰ ਇਸ ਪ੍ਰੀਖਿਆ ਦੀਆਂ ਆਰਜ਼ੀ ਉੱਤਰ ਕੁੰਜੀਆਂ ਜਾਰੀ ਕੀਤੀਆਂ ਸਨ। ਦੱਸਣਾ ਬਣਦਾ ਹੈ ਕਿ ਇਸ ਪ੍ਰੀਖਿਆ ਵਿਚ ਬੇਨੇਮੀਆਂ ਦੀ ਸ਼ਿਕਾਇਤ ਕਰਨ ਵਾਲਿਆਂ ਦੇ ਦੋਸ਼ ਸਹੀ ਸਾਬਤ ਹੋਣ ਤੋਂ ਬਾਅਦ ਇਕ ਹਜ਼ਾਰ ਤੋਂ ਵੱਧ ਉਮੀਦਵਾਰਾਂ ਦੀ 19 ਜੁਲਾਈ ਨੂੰ ਮੁੜ ਪ੍ਰੀਖਿਆ ਲਈ ਗਈ ਸੀ। ਇਹ ਨਤੀਜੇ ਪਹਿਲਾਂ 30 ਜੂਨ ਨੂੰ ਐਲਾਨੇ ਜਾਣੇ ਸਨ ਪਰ ਪੇਪਰ ਲੀਕ ਤੇ ਹੋਰ ਬੇਨੇਮੀਆਂ ਕਾਰਨ ਨਤੀਜਿਆਂ ਵਿਚ ਦੇਰੀ ਹੋ ਗਈ।
More in ਦੇਸ਼
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...