21 Dec 2024

ਚੀਨ ਨਾਲ ਸਰਹੱਦੀ ਵਿਵਾਦ ਖ਼ੁਦ ਨਿਬੇੜਾਂਗੇ: ਜੈਸ਼ੰਕਰ

ਟੋਕੀਓ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਚੀਨ ਨਾਲ ਸਰਹੱਦੀ ਵਿਵਾਦ ’ਚ ਕਿਸੇ ਤੀਜੀ ਧਿਰ ਦੀ ਭੂਮਿਕਾ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮੁੱਦਾ ਦੋਵੇਂ ਮੁਲਕਾਂ ਦਾ ਹੈ ਅਤੇ ਉਹ ਇਸ ਦਾ ਰਲ ਕੇ ਕੋਈ ਰਾਹ ਲੱਭਣਗੇ। ਇਥੇ ਪ੍ਰੈੱਸ ਕਾਨਫਰੰਸ ਦੌਰਾਨ ਸਵਾਲਾਂ ਦੇ ਜਵਾਬ ਦਿੰਦਿਆਂ ਜੈਸ਼ੰਕਰ ਨੇ ਕਿਹਾ, ‘‘ਭਾਰਤ ਅਤੇ ਚੀਨ ਵਿਚਕਾਰ ਮਸਲੇ ਦੇ ਹੱਲ ਲਈ ਅਸੀਂ ਹੋਰ ਮੁਲਕਾਂ ਵੱਲ ਨਹੀਂ ਦੇਖ ਰਹੇ ਹਾਂ।’’ ਕੁਆਡ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਆਏ ਜੈਸ਼ੰਕਰ ਨੇ ਇਹ ਵੀ ਕਿਹਾ ਕਿ ਭਾਰਤ ਦੇ ਚੀਨ ਨਾਲ ਰਿਸ਼ਤੇ ਸੁਖਾਵੇਂ ਨਹੀਂ ਹਨ।
ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਇਸ ਮਹੀਨੇ ਦੋ ਵਾਰ ਹੋ ਚੁੱਕੀਆਂ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਜੈਸ਼ੰਕਰ ਨੇ ਕਿਹਾ, ‘‘ਹੋਰ ਮੁਲਕਾਂ ਦਾ ਭਾਰਤ-ਚੀਨ ਸਬੰਧਾਂ ’ਚ ਹਿੱਤ ਹੋ ਸਕਦਾ ਹੈ ਕਿਉਂਕਿ ਅਸੀਂ ਦੋਵੇਂ ਵੱਡੇ ਮੁਲਕ ਹਾਂ ਅਤੇ ਸਾਡੇ ਸਬੰਧਾਂ ਦਾ ਦੁਨੀਆ ਦੇ ਬਾਕੀ ਮੁਲਕਾਂ ’ਤੇ ਵੀ ਅਸਰ ਪੈਂਦਾ ਹੈ। ਪਰ ਅਸੀਂ ਮਸਲੇ ਦੇ ਨਿਬੇੜੇ ਲਈ ਹੋਰ ਮੁਲਕਾਂ ਵੱਲ ਨਹੀਂ ਦੇਖ ਰਹੇ ਹਾਂ।’’ ਜ਼ਿਕਰਯੋਗ ਹੈ ਕਿ ਭਾਰਤ ਅਤੇ ਚੀਨ ਵਿਚਕਾਰ ਮਈ 2020 ਤੋਂ ਰਿਸ਼ਤਿਆਂ ’ਚ ਉਸ ਸਮੇਂ ਤਰੇੜ ਆਈ ਸੀ ਜਦੋਂ ਲੱਦਾਖ਼ ’ਚ ਦੋਵੇਂ ਮੁਲਕਾਂ ਦੀਆਂ ਫੌਜਾਂ ਆਹਮੋ-ਸਾਹਮਣੇ ਆ ਗਈਆਂ ਸਨ। ਇਸ ਮਗਰੋਂ ਸਫ਼ਾਰਤੀ ਅਤੇ ਫੌਜੀ ਪੱਧਰ ’ਤੇ ਸਰਹੱਦੀ ਮਸਲੇ ਦੇ ਨਿਬੇੜੇ ਲਈ ਲਗਾਤਾਰ ਗੱਲਬਾਤ ਜਾਰੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਜੈਸ਼ੰਕਰ ਨੇ ਕਿਹਾ ਕਿ ਕੁਆਡ ਫ਼ੁਰਸਤ ’ਚ ਗੱਲਬਾਤ ਦਾ ਕੋਈ ਜ਼ਰੀਆ ਨਹੀਂ ਹੈ ਸਗੋਂ ਇਹ ਅਮਲੀ ਤੌਰ ’ਤੇ ਹੱਲ ਕੱਢਣ ਦਾ ਢੁੱਕਵਾਂ ਪਲੈਟਫਾਰਮ ਹੈ। ਮੀਟਿੰਗ ਦੌਰਾਨ ਜੈਸ਼ੰਕਰ ਤੋਂ ਇਲਾਵਾ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ, ਜਪਾਨ ਦੇ ਵਿਦੇਸ਼ ਮੰਤਰੀ ਯੋਕੋ ਕਾਮੀਕਾਵਾ ਅਤੇ ਆਸਟਰੇਲੀਆ ਦੇ ਵਿਦੇਸ਼ ਮੰਤਰੀ ਪੈੱਨੀ ਵੋਂਗ ਵੀ ਹਾਜ਼ਰ ਸਨ। ਜੈਸ਼ੰਕਰ ਨੇ ਕਿਹਾ ਕਿ ਸਾਡੀਆਂ ਜਲ ਸੈਨਾਵਾਂ ’ਚ ਮਾਨਵੀ ਸਹਾਇਤਾ ਅਤੇ ਆਫ਼ਤਾਂ ਬਾਰੇ ਰਾਹਤਾਂ ਦੀ ਝਲਕ ਮਿਲਦੀ ਹੈ। ਉਨ੍ਹਾਂ ਕਿਹਾ ਕਿ ਮੌਰੀਸ਼ਸ ’ਚ ਛੇਤੀ ਹੀ ਪੁਲਾੜ ਆਧਾਰਿਤ ਵਾਤਾਵਰਨ ਚਿਤਾਵਨੀ ਪ੍ਰਣਾਲੀ ਲਾਂਚ ਕੀਤੀ ਜਾਵੇਗੀ। ਹਿੰਦ-ਪ੍ਰਸ਼ਾਂਤ ਟਾਪੂਆਂ ’ਤੇ ਆਫ਼-ਗਰਿੱਡ ਸੋਲਰ ਪ੍ਰਾਜੈਕਟ ਲੱਗ ਰਹੇ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਚਾਰੋਂ ਮੁਲਕਾਂ ਦਾ ਸੁਨੇਹਾ ਹੈ ਕਿ ਸਾਰੇ ਜਮਹੂਰੀ, ਬਹੁਲਵਾਦੀ ਸਮਾਜ ਅਤੇ ਅਰਥਚਾਰੇ ਆਜ਼ਾਦ ਤੇ ਖੁੱਲ੍ਹੇ ਹਿੰਦ-ਪ੍ਰਸ਼ਾਤ ਖ਼ਿੱਤੇ ਲਈ ਰਲ ਕੇ ਕੰਮ ਕਰ ਰਹੇ ਹਨ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter