ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੇਂਦਰੀ ਬਜਟ ਵਿਚ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿਕਾਸ, ਰੁਜ਼ਗਾਰ ਤੇ ਵਿੱਤੀ ਏਕੀਕਰਨ ਵਿਚਾਲੇ ਉੱਤਮ ਤਵਾਜ਼ਨ ਬਿਠਾਉਂਦਾ ਹੈ ਤੇ ਸਹਿਕਾਰੀ ਸੰਘਵਾਦ ਦਾ ਪ੍ਰਚਾਰ ਪਾਸਾਰ ਕਰਦਾ ਹੈ। ਸੀਤਾਰਮਨ ਰਾਜ ਸਭਾ ਵਿਚ ਕੇਂਦਰੀ ਬਜਟ 2024-25 ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਲਈ ਪੇਸ਼ ਬਜਟ ’ਤੇ ਹੋਈ ਬਹਿਸ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਵਿੱਤੀ ਸਾਲ 2025-26 ਤੱਕ ਵਿੱਤੀ ਘਾਟੇ ਨੂੰ 4.5 ਫੀਸਦ ਤੱਕ ਰੱਖਣ ਦੇ ਟੀਚੇ ਨੂੰ ਪੂਰਾ ਕਰਨ ਲਈ ਸਹੀ ਦਿਸ਼ਾ ਵਿਚ ਅੱਗੇ ਵਧ ਰਹੀ ਹੈ। ਇਸ ਦੌਰਾਨ ਲੋਕ ਸਭਾ ਵਿਚ ਅੱਜ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਦੇਸ਼ ਵਿਚ ਰੇਲ ਹਾਦਸਿਆਂ ਦੀ ਗਿਣਤੀ ਵਧਣ ਬਾਰੇ ਫ਼ਿਕਰ ਜਤਾਇਆ ਜਦੋਂਕਿ ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਸਰਕਾਰ ਵੱਲੋਂ ਰੇਲਵੇ ਨੈੱਟਵਰਕ ਦੇ ਵਿਸਤਾਰ ਨੂੰ ਲੈ ਕੇ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਮੈਂ ਤੁਹਾਨੂੰ ਅਪੀਲ ਕਰਦਾ ਹਾਂ ਮੇਰੇ ਮਤੇ ਨੂੰ ਸਵੀਕਾਰ ਕਰਕੇ ਤੇ ਇਸ ਨੂੰ ਅੱਗੇ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ।’’ ਉਧਰ ਕਾਂਗਰਸ ਪਾਰਟੀ ਨੇ ਠਾਕੁਰ ਵੱਲੋਂ ਬਜਟ ’ਤੇ ਬਹਿਸ ਦੌਰਾਨ ਕੀਤੀਆਂ ਟਿੱਪਣੀਆਂ ਨੂੰ ‘ਬਹੁਤ ਹੀ ਅਪਮਾਨਜਨਕ ਤੇ ਗੈਰਸੰਵਿਧਾਨਕ ਭਾਸ਼ਣ’ ਦੱਸਿਆ ਹੈ। ਪਾਰਟੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਐਕਸ ’ਤੇ (ਵੀਡੀਓ) ਸਾਂਝੀ ਕਰ ਕੇ ‘ਸੰਸਦੀ ਮਰਿਆਦਾ ਦੀ ਗੰਭੀਰ ਅਵੱਗਿਆ’ ਕੀਤੀ ਹੈ। ਠਾਕੁਰ ਦੀਆਂ ਵਿਵਾਦਿਤ ਟਿੱਪਣੀਆਂ ਨੂੰ ਲੈ ਕੇ ਅੱਜ ਵੀ ਲੋਕ ਸਭਾ ਵਿਚ ਹੰਗਾਮਾ ਹੋਇਆ, ਜਿਸ ਕਰਕੇ ਸਦਨ ਦੀ ਕਾਰਵਾਈ ਨੂੰ ਮੁਲਤਵੀ ਕਰਨਾ ਪਿਆ ।