07 Jan 2025

ਵੀਅਤਨਾਮ ਨੂੰ 30 ਕਰੋੜ ਅਮਰੀਕੀ ਡਾਲਰ ਦੇ ਕਰਜ਼ੇ ਦੀ ਸਹੂਲਤ ਮੁਹੱਈਆ ਕਰਾਉਣ ਦਾ ਫ਼ੈਸਲਾ

ਨਵੀਂ ਦਿੱਲੀ-ਭਾਰਤ ਅਤੇ ਵੀਅਤਨਾਮ ਨੇ ਆਪਣੇ ਰਣਨੀਤਕ ਸਬੰਧਾਂ ਨੂੰ ਵਿਸਤਾਰ ਦੇਣ ਲਈ ਅੱਜ ਇਕ ਕਾਰਜਯੋਜਨਾ ਨੂੰ ਮਨਜ਼ੂਰੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਯਮ ਆਧਾਰਤ ਹਿੰਦ-ਪ੍ਰਸ਼ਾਂਤ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਵਿਕਾਸ ਦਾ ਸਮਰਥਨ ਕਰਦਾ ਹੈ, ਵਿਸਤਾਰਵਾਦ ਦਾ ਨਹੀਂ। ਇਹ ਟਿੱਪਣੀ ਖੇਤਰ ਵਿੱਚ ਚੀਨ ਦੇ ਫੌਜੀ ਰੁਖ਼ ਪ੍ਰਤੀ ਚਿੰਤਾਵਾਂ ਵਿਚਾਲੇ ਆਈ ਹੈ।
ਮੋਦੀ ਅਤੇ ਵੀਅਤਨਾਮ ਦੇ ਪ੍ਰਧਾਨ ਮੰਤਰੀ ਫਾਮ ਮਿਨ੍ਹ ਚਿਨ੍ਹ ਵਿਚਾਲੇ ਵਿਆਪਕ ਗੱਲਬਾਤ ਤੋਂ ਬਾਅਦ ਦੋਵੇਂ ਧਿਰਾਂ ਨੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਛੇ ਸਮਝੌਤਿਆਂ (ਐੱਮਓਯੂਜ਼) ’ਤੇ ਦਸਤਖ਼ਤ ਕੀਤੇ ਅਤੇ ਤਿੰਨ ਹੋਰ ਦਸਤਾਵੇਜ਼ਾਂ ਨੂੰ ਅੰਤਿਮ ਰੂਪ ਦਿੱਤਾ। ਇਹ ਫ਼ੈਸਲਾ ਵੀ ਲਿਆ ਗਿਆ ਕਿ ਭਾਰਤ ਵੱਲੋਂ ਵੀਅਤਨਾਮ ਨੂੰ 30 ਕਰੋੜ ਅਮਰੀਕੀ ਡਾਲਰ ਦੇ ਕਰਜ਼ੇ ਦੀ ਸਹੂਲਤ ਮੁਹੱਈਆ ਕੀਤੀ ਜਾਵੇਗੀ ਤਾਂ ਜੋ ਦੱਖਣ-ਪੂਰਬੀ ਏਸ਼ਿਆਈ ਦੇਸ਼ ਦੀ ਸਮੁੰਦਰੀ ਸੁਰੱਖਿਆ ਮਜ਼ਬੂਤ ਕੀਤੀ ਜਾ ਸਕੇ। ਇਸ ਦੌਰਾਨ ਡਿਜੀਟਲ ਭੁਗਤਾਨ ਕੁਨੈਕਟੀਵਿਟੀ ਸ਼ੁਰੂ ਕਰਨ ਲਈ ਦੋਵੇਂ ਦੇਸ਼ਾਂ ਦੇ ਕੇਂਦਰੀ ਬੈਂਕਾਂ ਵਿਚਾਲੇ ਇਕ ਸਮਝੌਤੇ ’ਤੇ ਦਸਤਖ਼ਤ ਕੀਤੇ ਗਏ। ਚਿਨ੍ਹ ਮੰਗਲਵਾਰ ਰਾਤ ਨੂੰ ਤਿੰਨ ਦਿਨਾ ਦੌਰੇ ’ਤੇ ਦਿੱਲੀ ਪਹੁੰਚੇ ਸਨ। ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਦੋਵੇਂ ਦੇਸ਼ਾਂ ਵਿਚਾਲੇ ਵਿਆਪਕ ਰਣਨੀਤਕ ਸਬੰਧਾਂ ਨੂੰ ਹੋਰ ਅੱਗੇ ਵਧਾਉਣਾ ਹੈ। ਦੋਵੇਂ ਪ੍ਰਧਾਨ ਮੰਤਰੀਆਂ ਨੇ ਨਾ ਤਰਾਂਗ ਸਥਿਤ ਟੈਲੀਕਮਿਊਨਿਕੇਸ਼ਨ ਯੂਨੀਵਰਸਿਟੀ ਵਿੱਚ ਇਕ ਆਰਮੀ ਸਾਫਟਵੇਅਰ ਪਾਰਕ ਦਾ ਡਿਜੀਟਲ ਤਰੀਕੇ ਨਾਲ ਉਦਘਾਟਨ ਕੀਤਾ। ਇਸ ਨੂੰ ਨਵੀਂ ਦਿੱਲੀ ਦੀ ਵਿਕਾਸ ਸਹਾਇਤਾ ਨਾਲ ਬਣਾਇਆ ਗਿਆ ਹੈ।
 

More in ਰਾਜਨੀਤੀ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ’ਚ ਉੱਚ ਰਫਤਾਰ ਰੇਲ ਗੱਡੀਆਂ ਦੀ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ‘ਆਪ’ ਸਰਕਾਰ ’ਤੇ ਇਕ ਦਹਾਕੇ...
ਨਵੀਂ ਦਿੱਲੀ-ਸੀਨੀਅਰ ਭਾਜਪਾ ਆਗੂ ਤੇ ਕਾਲਕਾਜੀ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਮੇਸ਼...
ਨਵੀਂ ਦਿੱਲੀ-ਸੁਪਰੀਮ ਕੋਰਟ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਸਾਲ ਮੌਕੇ ਆਰਐੱਸਐੱਸ...
ਨਵੀਂ ਦਿੱਲੀ- ਭਾਰਤ ਸਰਕਾਰ ਨੇ ਅੱਜ 2025 ਨੂੰ ਰੱਖਿਆ ਸੁਧਾਰਾਂ ਦਾ ਸਾਲ ਐਲਾਨਿਆ ਅਤੇ ਕਿਹਾ ਕਿ ਇਸ...
ਨਵੀਂ ਦਿੱਲੀ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਅੱਜ ਕੇਂਦਰੀ ਬਜਟ 2025-26 ਦੇ ਸਬੰਧ...
ਨਵੀਂ ਦਿੱਲੀ- ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਟਨਾ ਵਿਚ ਨੌਕਰੀਆਂ ਮੰਗਦੇ ਨੌਜਵਾਨਾਂ...
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਦਾਅਵਾ ਕੀਤਾ ਕਿ ਕੇਂਦਰੀ...
ਨਵੀਂ ਦਿੱਲੀ-ਕਾਂਗਰਸ ਨੇ ਕੁਝ ਇਲੈਕਟ੍ਰਾਨਿਕ ਦਸਤਾਵੇਜ਼ਾਂ ਦੀ ਜਨਤਕ ਜਾਂਚ ਨੂੰ ਰੋਕਣ ਵਾਸਤੇ...
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਣਪਛਾਤੀਆਂ ਲਾਸ਼ਾਂ ਅਤੇ ਲਾਪਤਾ ਪਰ ‘ਲੱਭੇ...
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2025-26 ਦੇ ਆਮ ਬਜਟ ਬਾਰੇ ਵਿਚਾਰ ਤੇ ਸੁਝਾਅ ਜਾਣਨ...
Home  |  About Us  |  Contact Us  |  
Follow Us:         web counter