ਸਵਾਤੀ ਮਾਲੀਵਾਲ ਮਾਮਲਾ: ਸੁਪਰੀਮ ਕੋਰਟ ਨੇ ਵਿਭਵ ਕੁਮਾਰ ਦੇ ਵਤੀਰੇ ’ਤੇ ਚੁੱਕੇ ਸਵਾਲ
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਵਿਭਵ ਕੁਮਾਰ ਨੂੰ ਤਾੜਨਾ ਕਰਦਿਆਂ ਸਵਾਲ ਕੀਤਾ, ‘‘ਕੀ ਇਸ ਤਰ੍ਹਾਂ ਦੇ ਗੁੰਡੇ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵਿੱਚ ਕੰਮ ਕਰਨਾ ਚਾਹੀਦਾ ਹੈ।’’ ਵਿਭਵ ਕੁਮਾਰ ਨੇ ਲੰਘੇ ਮਈ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਕਥਿਤ ਤੌਰ ’ਤੇ ਹਮਲਾ ਕੀਤਾ ਸੀ। ਜਸਟਿਸ ਸੂਰਿਆਕਾਂਤ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਉੱਜਲ ਭੂਇਆਂ ਦੇ ਬੈਂਚ ਨੇ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅਗਲੇ ਬੁੱਧਵਾਰ ਲਈ ਸੂਚੀਬੱਧ ਕੀਤੀ ਹੈ ।
ਬੈਂਚ ਨੇ ਵਿਭਵ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੂੰ ਕਿਹਾ ਕਿ ਅਦਾਲਤ ਦਿੱਲੀ ਹਾਈ ਕੋਰਟ ਵੱਲੋਂ ਦਰਜ ਕੀਤੀ ਗਈ ਘਟਨਾ ਦੇ ਵੇਰਵਿਆਂ ਤੋਂ ਹੈਰਾਨ ਹੈ। ਵਿਭਵ ਕੁਮਾਰ ਨੇ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਦਿੱਲੀ ਹਾਈ ਕੋਰਟ ਦੇ 12 ਜੁਲਾਈ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਉਸ ਖਿਲਾਫ ਦੋਸ਼ ਝੂਠੇ ਹਨ। ਉਸ ਨੇ ਇਹ ਵੀ ਕਿਹਾ ਹੈ ਕਿ ਜਾਂਚ ਪੂਰੀ ਹੋਣ ਕਰ ਕੇ ਹੁਣ ਉਸ ਦੀ ਹਿਰਾਸਤ ਦੀ ਲੋੜ ਨਹੀਂ ਹੈ। ਸਿਖਰਲੀ ਅਦਾਲਤ ਨੇ ਵਿਭਵ ਕੁਮਾਰ ਦੀ ਪਟੀਸ਼ਨ ’ਤੇ ਦਿੱਲੀ ਸਰਕਾਰ ਨੂੰ ਇਕ ਨੋਟਿਸ ਜਾਰੀ ਕੀਤਾ। ਬੈਂਚ ਨੇ ਕਿਹਾ, ‘‘ਵਿਭਵ ਕੁਮਾਰ ਨੇ ਅਜਿਹਾ ਵਿਹਾਰ ਕੀਤਾ ਜਿਵੇਂ ਕੋਈ ‘ਗੁੰਡਾ’ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿੱਚ ਦਾਖ਼ਲ ਹੋ ਗਿਆ ਹੋਵੇ।’’
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...