ਐੱਮ. ਸੀ. ਡੀ. ਵਿੱਚ ਐਲਡਰਮੈਨ ਦੀ ਨਿਯੁਕਤੀ ਖਿਲਾਫ਼ ਸੁਪਰੀਮ ਕੋਰਟ ’ਚ ਫੈਸਲਾ ਅੱਜ
ਨਵੀਂ ਦਿੱਲੀ: ਸੁਪਰੀਮ ਕੋਰਟ ਦਿੱਲੀ ਨਗਰ ਨਿਗਮ ਵਿਚ ਐਲਡਰਮੈੱਨ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਦੀ ਪਟੀਸ਼ਨ ’ਤੇ 5 ਅਗਸਤ ਨੂੰ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਉਪ ਰਾਜਪਾਲ ਨੇ ਮੰਤਰੀ ਮੰਡਲ ਦੇ ਸਲਾਹ ਮਸ਼ਵਰੇ ਤੋਂ ਬਗੈਰ ਹੀ ਐਲਡਰਮੈੱਨਾਂ ਦੀ ਨਿਯੁਕਤੀ ਕੀਤੀ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮ੍ਹਾ ਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਪਿਛਲੇ ਸਾਲ 17 ਮਈ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਜਸਟਿਸ ਪੀਐੱਸ ਨਰਸਿਮ੍ਹਾ ਦੇ ਬੈਂਚ ਵੱਲੋਂ ਫੈਸਲਾ ਸੁਣਾਇਆ ਜਾਵੇਗਾ। ਸੁਪਰੀਮ ਕੋਰਟ ਨੇ ਪਿਛਲੇ ਸਾਲ 17 ਮਈ ਨੂੰ ਕਿਹਾ ਸੀ ਕਿ ਉਪ ਰਾਜਪਾਲ ਨੂੰ ਐੱਮਸੀਡੀ ਲਈ ਐਲਡਰਮੈੱਨ ਨਾਮਜ਼ਦ ਕਰਨ ਦਾ ਅਧਿਕਾਰ ਦੇਣ ਦਾ ਮਤਲਬ ਇਹ ਹੋਵੇਗਾ ਕਿ ਉਹ ਚੁਣੀ ਹੋਈ ਸੰਸਥਾ ਨੂੰ ਅਸਥਿਰ ਕਰ ਸਕਦਾ ਹੈ। ਐੱਮਸੀਡੀ ਵਿਚ 250 ਚੁਣੇ ਹੋਏ ਤੇ 10 ਨਾਮਜ਼ਦ ਮੈਂਬਰ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...