ਬੁਨਿਆਦੀ ਸਿਹਤ ਢਾਂਚੇ ’ਤੇ ਵੱਧ ਖਰਚ ਕਰਨ ਸੂਬੇ: ਨੱਢਾ
ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਅੱਜ ਸੂਬਾ ਸਰਕਾਰਾਂ ਨੂੰ ਬੁਨਿਆਦੀ ਸਿਹਤ ਢਾਂਚੇ ਵਿੱਚ ਸੁਧਾਰਾਂ ’ਤੇ ਵੱਧ ਫੰਡ ਖ਼ਰਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਰੋਧੀ ਧਿਰ ਦੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ ਕਿ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਹੈਲਥਕੇਅਰ ਇਨਫਰਾਸਟਰੱਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ) ਤਹਿਤ ਅਲਾਟ ਕੀਤੇ ਜਾਣ ਵਾਲੇ ਫੰਡਾਂ ਵਿੱਚ ਕਟੌਤੀ ਕੀਤੀ ਗਈ ਹੈ।
ਲੋਕ ਸਭਾ ਵਿੱਚ ਚਰਚਾ ਵਿੱਚ ਹਿੱਸਾ ਲੈਂਦਿਆਂ ਨੱਢਾ ਨੇ ਮੈਡੀਕਲ ਕਾਲਜਾਂ ਦੀ ਗਿਣਤੀ ਵਿੱਚ ਵਾਧੇ, ਸਿਹਤ ਸਾਂਭ-ਸੰਭਾਲ ਵਿੱਚ ਹੋਣ ਵਾਲੇ ਬਾਹਰੀ ਖਰਚਿਆਂ ਨੂੰ ਘਟਾਉਣ ਲਈ ਚੁੱਕੇ ਕਦਮਾਂ ਅਤੇ ਕੈਂਸਰ ਤੇ ਅਨੀਮੀਆ ਵਰਗੀਆਂ ਬਿਮਾਰੀਆਂ ਦੀ ਫੌਰੀ ਜਾਂਚ ਲਈ ਕੀਤੀਆਂ ਪਹਿਲਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਵਜੋਂ ਗਿਣਾਇਆ। ਬੁਨਿਆਦੀ ਸਿਹਤ ਢਾਂਚੇ ਲਈ ਫੰਡਾਂ ਵਿੱਚ ਕਟੌਤੀ ਕੀਤੇ ਜਾਣ ਦੇ ਵਿਰੋਧੀ ਧਿਰ ਦੇ ਦਾਅਵਿਆਂ ਬਾਰੇ ਸਿਹਤ ਮੰਤਰੀ ਨੇ ਕਿਹਾ ਕਿ ਸੂਬਿਆਂ ਨੇ ਪਿਛਲੇ ਸਾਲ ਕੇਂਦਰੀ ਬਜਟ ਵਿੱਚ ਅਲਾਟ ਕੀਤੇ 4200 ਕਰੋੜ ਵਿੱਚੋਂ ਸਿਰਫ਼ 1806 ਕਰੋੜ ਰੁਪਏ ਹੀ ਖਰਚ ਕੀਤੇ ਹਨ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...