21 Dec 2024

ਮੁਰਮੂ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ

ਸੁਵਾ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਅੱਜ ਫਿਜੀ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ‘ਕੰਪੈਨੀਅਨ ਆਫ਼ ਦਿ ਆਰਡਰ ਆਫ਼ ਫਿਜੀ’ ਨਾਲ ਸਨਮਾਨਿਤ ਕੀਤਾ ਗਿਆ। ਮੁਰਮੂ ਨੇ ਦੋਵੇਂ ਮੁਲਕਾਂ ਦੇ ਸਬੰਧਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਭਾਰਤ ਇਕ ਮਜ਼ਬੂਤ, ਲਚਕੀਲਾ ਅਤੇ ਵਧੇਰੇ ਖੁਸ਼ਹਾਲ ਮੁਲਕ ਬਣਾਉਣ ਲਈ ਫਿਜੀ ਨਾਲ ਭਾਈਵਾਲੀ ਕਰਨ ਵਾਸਤੇ ਤਿਆਰ ਹੈ।

ਰਾਸ਼ਟਰਪਤੀ ਦਫ਼ਤਰ ਨੇ ‘ਐਕਸ’ ’ਤੇ ਪੋਸਟ ’ਚ ਕਿਹਾ ਕਿ ਫਿਜੀ ਦੇ ਰਾਸ਼ਟਰਪਤੀ ਰਾਤੂ ਵਿਲੀਅਮ ਮੈਵਾਲਿਲੀ ਕਟੋਨੀਵੇਰੇ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਫਿਜੀ ਦੇ ਦੋ ਰੋਜ਼ਾ ਦੌਰੇ ’ਤੇ ਆਈ ਮੁਰਮੂ ਨੇ ਇਸ ਸਨਮਾਨ ਨੂੰ ਭਾਰਤ ਅਤੇ ਫਿਜੀ ਵਿਚਕਾਰ ਦੋਸਤੀ ਦੇ ਗੂੜ੍ਹੇ ਸਬੰਧਾਂ ਦਾ ਆਧਾਰ ਦੱਸਿਆ ਹੈ। ਇਹ ਕਿਸੇ ਭਾਰਤੀ ਰਾਸ਼ਟਰਪਤੀ ਦੀ ਇਸ ਟਾਪੂ ਮੁਲਕ ਦੀ ਪਹਿਲੀ ਯਾਤਰਾ ਹੈ।

ਰਾਸ਼ਟਰਪਤੀ ਮੁਰਮੂ ਨੇ ਫਿਜੀ ਦੀ ਸੰਸਦ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਜਿਵੇਂ ਜਿਵੇਂ ਭਾਰਤ ਆਲਮੀ ਮੰਚ ’ਤੇ ਮਜ਼ਬੂਤੀ ਨਾਲ ਉਭਰ ਰਿਹਾ ਹੈ, ਅਸੀਂ ਇਕ ਮਜ਼ਬੂਤ, ਲਚਕੀਲਾ ਅਤੇ ਵਧੇਰੇ ਖੁਸ਼ਹਾਲ ਮੁਲਕ ਬਣਾਉਣ ਲਈ ਤੁਹਾਡੀਆਂ ਤਰਜੀਹਾਂ ਮੁਤਾਬਕ ਫਿਜੀ ਨਾਲ ਭਾਈਵਾਲੀ ਕਰਨ ਲਈ ਤਿਆਰ ਹਾਂ। ਸਾਨੂੰ ਆਪਣੇ ਮੁਲਕਾਂ ਦੇ ਲੋਕਾਂ ਦੇ ਫਾਇਦੇ ਲਈ ਭਾਈਵਾਲੀ ਦੀ ਪੂਰੀ ਸਮਰੱਥਾ ਵਰਤ ਕੇ ਅੱਗੇ ਵਧਣ ਦੀ ਲੋੜ ਹੈ।’’ ਉਨ੍ਹਾਂ ਕਿਹਾ ਕਿ ਆਕਾਰ ’ਚ ਬਹੁਤ ਫ਼ਰਕ ਹੋਣ ਦੇ ਬਾਵਜੂਦ ਭਾਰਤ ਅਤੇ ਫਿਜੀ ’ਚ ਲੋਕਤੰਤਰ ਸਮੇਤ ਕਾਫੀ ਕੁਝ ਇਕੋ ਜਿਹਾ ਹੈ। ਉਨ੍ਹਾਂ ਯਾਦ ਕੀਤਾ ਕਿ ਕਰੀਬ 10 ਸਾਲ ਪਹਿਲਾਂ ਇਸੇ ਹਾਲ ’ਚ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਕਦਰਾਂ-ਕੀਮਤਾਂ ਦਾ ਜ਼ਿਕਰ ਕੀਤਾ ਸੀ ਜੋ ਭਾਰਤ ਅਤੇ ਫਿਜੀ ਨੂੰ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਬਾਕੀ ਦੁਨੀਆ ਨੂੰ ਫਿਜੀ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ।

ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਰਮੂ ਦਾ ਸਟੇਟ ਹਾਊਸ ’ਚ ਰਾਸ਼ਟਰਪਤੀ ਕਟੋਨੀਵੇਰੇ ਨੇ ਸਵਾਗਤ ਕੀਤਾ ਜਿਥੇ ਦੋਵੇਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੁੱਦਿਆਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਸਿਟੀਵੇਨੀ ਰਾਬੂਕਾ ਨੇ ਵੀ ਮੁਰਮੂ ਨਾਲ ਮੁਲਾਕਾਤ ਕੀਤੀ। ਮੁਰਮੂ ਨੇ ਭਾਰਤੀ ਭਾਈਚਾਰੇ ਨੂੰ ਵੀ ਸੰਬੋਧਨ ਕੀਤਾ।
 

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter