‘ਇੰਡੀਆ’ ਗੱਠਜੋੜ ਦੇ ਸੰਸਦ ਮੈਂਬਰਾਂ ਨੇ ਵਿਨੇਸ਼ ਲਈ ਮੰਗਿਆ ਇਨਸਾਫ਼
ਨਵੀਂ ਦਿੱਲੀ- ਪਹਿਲਵਾਨ ਵਿਨੇਸ਼ ਫੋਗਾਟ ਨੂੰ ਓਲੰਪਿਕ ’ਚ ਅਯੋਗ ਠਹਿਰਾਏ ਜਾਣ ਨੂੰ ਸਾਜ਼ਿਸ਼ ਕਰਾਰ ਦਿੰਦਿਆਂ ‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਅੱਜ ਸੰਸਦ ਭਵਨ ਦੇ ਅਹਾਤੇ ’ਚ ਪ੍ਰਦਰਸ਼ਨ ਕੀਤਾ ਅਤੇ ਉਸ ਲਈ ਇਨਸਾਫ਼ ਮੰਗਿਆ। ਕਾਂਗਰਸ, ਟੀਐੱਮਸੀ, ਐੱਨਸੀਪੀ (ਐੱਸਪੀ), ਜੇਐੱਮਐੱਮ, ਆਰਜੇਡੀ ਅਤੇ ਸਮਾਜਵਾਦੀ ਪਾਰਟੀ ਸਮੇਤ ਹੋਰ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਇਸ ਮੁੱਦੇ ’ਤੇ ਲੋਕ ਸਭਾ ਅਤੇ ਰਾਜ ਸਭਾ ’ਚੋਂ ਵਾਕਆਊਟ ਕੀਤਾ।
ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਨੇਸ਼ ਫੋਗਾਟ ਲਈ ਇਨਸਾਫ਼ ਮੰਗਦਿਆਂ ਵਿਰੋਧੀ ਧਿਰ ਨੇ ਸੰਸਦ ਦੇ ਦੋਵੇਂ ਸਦਨਾਂ ’ਚੋਂ ਵਾਕਆਊਟ ਕੀਤਾ। ਉਨ੍ਹਾਂ ਕਿਹਾ,‘‘ਮੋਦੀ ਜੀ ਨੇ ਦਿਲਾਸਾ ਦੇਣ ਵਾਲਾ ਟਵੀਟ ਕੀਤਾ। ਮੋਦੀ ਜੀ, ਦਿਲਾਸੇ ਵਾਲੇ ਟਵੀਟ ਨਾਲ ਕੰਮ ਨਹੀਂ ਬਣੇਗਾ, ਵਿਨੇਸ਼ ਲਈ ਇਨਸਾਫ਼ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ ਕਿ ਸਾਜ਼ਿਸ਼ ਤਹਿਤ ਪਹਿਲਾਂ ਇਸ ਧੀ ਨੂੰ ਦਿੱਲੀ ਦੀਆਂ ਸੜਕਾਂ ’ਤੇ ਘੜੀਸਿਆ ਗਿਆ ਅਤੇ ਹੁਣ ਉਸ ਨੂੰ ਅਯੋਗ ਠਹਿਰਾ ਦਿੱਤਾ ਗਿਆ ਹੈ ਜਦਕਿ ਸਰਕਾਰ ਖਾਮੋਸ਼ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਖੇਡ ਇਤਿਹਾਸ ਦਾ ਕਾਲਾ ਦਿਨ ਹੈ ਅਤੇ 140 ਕਰੋੜ ਭਾਰਤੀ ਸਰਕਾਰ ਨੂੰ ਮੁਆਫ਼ ਨਹੀਂ ਕਰਨਗੇ।
ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ‘ਵਿਨੇਸ਼ ਫੋਗਾਟ ਖ਼ਿਲਾਫ਼ ਸਾਜ਼ਿਸ਼ ਬੰਦ ਕਰੋ’ ਅਤੇ ‘ਵਿਨੇਸ਼ ਲਈ ਅਸੀਂ ਇਨਸਾਫ਼ ਚਾਹੁੰਦੇ ਹਾਂ’ ਜਿਹੇ ਨਾਅਰੇ ਲਗਾਏ। ਜੇਐੱਮਐੱਮ ਆਗੂ ਮਹੂਆ ਮਾਜੀ ਨੇ ਇਸ ਮੁੱਦੇ ਨਾਲ ਸਿੱਝਣ ਲਈ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਦਾ ਵਜ਼ਨ ਕੁਝ ਗ੍ਰਾਮ ਵਧਣ ਕਰਕੇ ਅਯੋਗ ਠਹਿਰਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ ਸਾਜ਼ਿਸ਼ ਦਿਖਾਈ ਦੇ ਰਹੀ ਹੈ ਅਤੇ ਵਿਨੇਸ਼ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਮਹਿਲਾ ਸ਼ਕਤੀਕਰਨ ਦੀ ਗੱਲ ਕਰਦੀ ਹੈ ਪਰ ਇਕ ਮਹਿਲਾ ਨੂੰ ਇਨਸਾਫ਼ ਦਿਵਾਉਣ ’ਚ ਉਹ ਨਾਕਾਮ ਰਹੀ ਹੈ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...