21 Dec 2024

ਮੁਹੰਮਦ ਯੂਨਸ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ

ਢਾਕਾ- ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ (84) ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਕਮਾਨ ਸੰਭਾਲ ਲਈ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਰਾਸ਼ਟਰਪਤੀ ਪੈਲੇਸ ‘ਬੰਗਭਵਨ’ ਵਿਚ ਰੱਖੇ ਸਮਾਗਮ ਦੌਰਾਨ ਯੂਨਸ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਇਸ ਤੋਂ ਪਹਿਲਾਂ ਅੱਜ ਦਿਨੇਂ ਪੈਰਿਸ ਤੋਂ ਦੁਬਈ ਰਸਤੇ ਢਾਕਾ ਪੁੱਜੇ ਯੂਨਸ ਨੇ ਹਵਾਈ ਅੱਡੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਵਾਮ ਨਾਲ ਵਾਅਦਾ ਕੀਤਾ ਕਿ ਉਹ ਅਜਿਹੀ ਸਰਕਾਰ ਦੇਣਗੇ, ਜੋ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਏਗੀ। ਉਨ੍ਹਾਂ ਬੰਗਲਾਦੇਸ਼ੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਮੁਲਕ ਦੇ ਮੁੜ ਨਿਰਮਾਣ ਵਿਚ ਉਨ੍ਹਾਂ ਦੀ ਮਦਦ ਕਰਨ। ਅਰਥਸ਼ਾਸਤਰੀ ਤੋਂ ਸਿਆਸਤਦਾਨ ਬਣੇ ਯੂਨਸ ਨੂੰ ਮਾਈਕਰੋਲੈਂਡਿੰਗ ਲਈ ਕੀਤੇ ਕੰਮ ਵਾਸਤੇ 2006 ਵਿਚ ਨੋਬੇਲ ਸ਼ਾਂਤੀ ਪੁਰਸਕਾਰ ਦਿੱਤਾ ਗਿਆ ਸੀ। ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਮੰਗਲਵਾਰ ਨੂੰ ਸੰਸਦ ਭੰਗ ਕੀਤੇ ਜਾਣ ਮਗਰੋਂ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਥਾਪਿਆ ਸੀ। ਹਸੀਨਾ ਦੇ ਅਸਤੀਫ਼ਾ ਦੇਣ ਤੇ ਦੇਸ਼ ਛੱਡ ਕੇ ਭੱਜਣ ਮੌਕੇ ਯੂਨਸ ਓਲੰਪਿਕ ਖੇਡਾਂ ਲਈ ਪੈਰਿਸ ਵਿਚ ਸਨ। ਇਸ ਦੌਰਾਨ ਸ਼ੇਖ਼ ਹਸੀਨਾ ਸਰਕਾਰ ਦੇ ਰਾਜ ਪਲਟੇ ਮਗਰੋਂ ਪੂਰੇ ਦੇਸ਼ ਵਿਚ ਭੜਕੀ ਹਿੰਸਾ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 232 ਹੋ ਗਈ ਹੈ। ਮੱਧ ਜੁਲਾਈ ਤੋਂ ਸ਼ੁਰੂ ਹੋਏ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਵਿਚ ਹੁਣ ਤੱਕ 560 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਹੈ। ਯੂਨਸ ਮੁਕਾਮੀ ਸਮੇਂ ਮੁਤਾਬਕ ਅੱਜ ਬਾਅਦ ਦੁਪਹਿਰ 2:10 ਵਜੇ ਅਮੀਰਾਤ ਦੀ ਉਡਾਣ (ਈਕੇ-582) ਰਾਹੀਂ ਹਜ਼ਰਤ ਸ਼ਾਹਜਲਾਲ ਕੌਮਾਂਤਰੀ ਹਵਾਈ ਅੱਡੇ ’ਤੇ ਪੁੱਜੇ। ਥਲ ਸੈਨਾ ਮੁਖੀ ਜਨਰਲ ਵਕਾਰ-ਉਜ਼-ਜ਼ਮਾਨ, ਸੀਨੀਅਰ ਅਧਿਕਾਰੀਆਂ ਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਹਵਾਈ ਅੱਡੇ ’ਤੇ ਯੂਨਸ ਦਾ ਸਵਾਗਤ ਕੀਤਾ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter