ਅਲਵਿਦਾ ਪੈਰਿਸ, ਲਾਸ ਏਂਜਲਸ ’ਚ ਮਿਲਾਂਗੇ
ਪੈਰਿਸ- ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ। ਇਸ ਦੌਰਾਨ ਪੈਰਿਸ ਨੇ ਓਲੰਪਿਕ ਦੀ ਬੈਟਨ ਲਾਸ ਏਂਜਲਸ (ਅਮਰੀਕਾ) ਨੂੰ ਸੌਂਪ ਦਿੱਤੀ ਜਿਥੇ 2028 ’ਚ ਅਗਲੀਆਂ ਓਲੰਪਿਕ ਖੇਡਾਂ ਹੋਣਗੀਆਂ। ਸਟੇਡ ਡੀ ਫਰਾਂਸ ਸਟੇਡੀਅਮ ’ਚ ਹੋਏ ਸਮਾਪਤੀ ਸਮਾਗਮ ਦੌਰਾਨ ਬਿਲੀ ਐਲਿਸ਼, ਸਨੂਪ ਡੌਗ ਅਤੇ ਰੈੱਡ ਹੌਟ ਚਿਲੀ ਪੈਪਰਜ਼ ਨੇ ਦਿਲ ਖਿੱਚਵੀਆਂ ਪੇਸ਼ਕਾਰੀਆਂ ਦਿੱਤੀਆਂ। ਸਟੇਡੀਅਮ ’ਚ ਮੌਜੂਦ 75 ਹਜ਼ਾਰ ਦਰਸ਼ਕਾਂ ਅੱਗੇ ਝੰਡਾਬਰਦਾਰ ਪੀਆਰ ਸ੍ਰੀਜੇਸ਼ ਅਤੇ ਮਨੂ ਭਾਕਰ ਦੀ ਅਗਵਾਈ ਹੇਠ ਭਾਰਤੀ ਦਲ ਪਹੁੰਚਿਆ ਤਾਂ ਦਰਸ਼ਕਾਂ ਨੇ ਉਨ੍ਹਾਂ ਦੀ ਹੌਸਲਾਅਫ਼ਜ਼ਾਈ ਕੀਤੀ। ਇਸ ਮੌਕੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਅਤੇ ਹੋਰ ਹਸਤੀਆਂ ਹਾਜ਼ਰ ਸਨ। ਫਰਾਂਸ ਦਾ ਤੈਰਾਕ ਲਿਓਨ ਮਰਚੈਂਡ ਓਲੰਪਿਕ ਮਸ਼ਾਲ ਲੈ ਕੇ ਸਟੇਡੀਅਮ ’ਚ ਪਹੁੰਚਿਆ। ਅਮਰੀਕਾ ਅਤੇ ਚੀਨ ਨੇ ਸੋਨੇ ਦੇ 40-40 ਤਗ਼ਮੇ ਜਿੱਤੇ ਹਨ। ਭਾਰਤ ਨੇ ਚਾਂਦੀ ਦਾ ਇਕ ਅਤੇ ਕਾਂਸੇ ਦੇ 5 ਤਗ਼ਮੇ ਜਿੱਤੇ।
More in ਖੇਡਾਂ
ਤਲਾਕਸਕਾਲਾ (ਮੈਕਸੀਕੋ)-ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਤੀਰਅੰਦਾਜ਼ੀ ਵਿਸ਼ਵ ਕੱਪ...
ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ...
ਹੁਲੁਨਬੂਈਰ (ਚੀਨ)- ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ...
ਚੈਟੋਰੌਕਸ- ਨਿਸ਼ਾਨੇਬਾਜ਼ ਅਵਨੀ ਲੇਖਰਾ ਪੈਰਾਲੰਪਿਕ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ...
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਭਾਰਤੀ ਮਹਿਲਾ ਪਹਿਲਵਾਨ...
ਪੈਰਿਸ- ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗ਼ਮੇ ਦੀ ਆਸ ਲਾਈ ਬੈਠੇ 140 ਕਰੋੜ ਭਾਰਤੀਆਂ...
ਪੈਰਿਸ-ਭਾਰਤ ਦੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਅੱਜ ਗ੍ਰੇਟ ਬ੍ਰਿਟੇਨ...
ਚੈਟੋਰੌਕਸ- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅੱਜ ਇੱਥੇ ਮਹਿਲਾ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ...
ਚੈਟੋਰੌਕਸ - ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ...
ਹਰਾਰੇ-ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨੀਮ ਸੈਂਕੜੇ (58 ਦੌੜਾਂ) ਅਤੇ ਫਿਰ ਮੁਕੇਸ਼ ਕੁਮਾਰ...