21 Dec 2024

ਧੋਖਾਧੜੀ ਮਾਮਲਾ: ਅਦਾਲਤ ਨੇ ਪੂਜਾ ਖੇੜਕਰ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਧੋਖਾਧੜੀ ਕਰਨ ਅਤੇ ਹੋਰ ਪਛੜਾ ਵਰਗ ਤੇ ਅੰਗਹੀਣਤਾ ਦੇ ਰਾਖਵੇਂਕਰਨ ਦਾ ਗਲਤ ਤਰੀਕੇ ਨਾਲ ਲਾਭ ਉਠਾਉਣ ਦੇ ਦੋਸ਼ ਹੇਠ ਸਾਬਕਾ ਪ੍ਰੋਬੇਸ਼ਨਰ ਆਈਏਐੱਸ ਅਧਿਕਾਰੀ ਪੂਜਾ ਖੇੜਕਰ ਨੂੰ ਅੱਜ ਗ੍ਰਿਫ਼ਤਾਰੀ ਤੋਂ 21 ਅਗਸਤ ਤੱਕ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ। ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਖੇੜਕਰ ਦੀ ਪੇਸ਼ਗੀ ਜ਼ਮਾਨਤ ਦੀ ਪਟੀਸ਼ਨ ’ਤੇ ਕੇਂਦਰੀ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੇ ਨਾਲ ਹੀ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਜਵਾਬ ਦੇਣ ਲਈ ਕਿਹਾ। ਜਸਟਿਸ ਪ੍ਰਸਾਦ ਨੇ ਕਿਹਾ, ‘‘ਮੌਜੂਦਾ ਮਾਮਲਿਆਂ ਵਿੱਚ ਤੱਥਾਂ ’ਤੇ ਗੌਰ ਕਰਦੇ ਹੋਏ ਅਦਾਲਤ ਦਾ ਇਹ ਮੰਨਣਾ ਹੈ ਕਿ ਪਟੀਸ਼ਨਰ ਨੂੰ ਸੁਣਵਾਈ ਦੀ ਅਗਲੀ ਤਰੀਕ ਤੱਕ ਗ੍ਰਿਫਤਾਰ ਨਾ ਕੀਤਾ ਜਾਵੇ।’’ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 21 ਅਗਸਤ ਦੀ ਤਰੀਕ ਤੈਅ ਕੀਤੀ ਹੈ।
ਖੇੜਕਰ ’ਤੇ ਰਾਖਵੇਂਕਰਨ ਦਾ ਲਾਭ ਲੈਣ ਲਈ ਯੂਪੀਐੱਸਸੀ ਸਿਵਲ ਸੇਵਾ ਪ੍ਰੀਖਿਆ 2022 ਵਾਸਤੇ ਆਪਣੀ ਅਰਜ਼ੀ ਵਿੱਚ ਗਲਤ ਜਾਣਕਾਰੀ ਪੇਸ਼ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਯੂਪੀਐੱਸਸੀ ਨੇ 31 ਜੁਲਾਈ ਨੂੰ ਖੇੜਕਰ ਦੀ ਉਮੀਦਵਾਰੀ ਰੱਦ ਕਰ ਦਿੱਤੀ ਸੀ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter