21 Dec 2024

ਵਿਨੇਸ਼ ਫੋਗਾਟ ਦੀ ਅਪੀਲ ’ਤੇ ਸਾਲਸੀ ਅਦਾਲਤ ਦਾ ਫ਼ੈਸਲਾ ਮੁੜ ਟਲਿਆ

ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਅਪੀਲ ’ਤੇ ਆਪਣਾ ਫ਼ੈਸਲਾ ਇਕ ਵਾਰ ਫਿਰ ਮੁਲਤਵੀ ਕਰ ਦਿੱਤਾ ਹੈ। ਅਦਾਲਤ ਹੁਣ 16 ਅਗਸਤ ਨੂੰ ਭਾਰਤੀ ਸਮੇਂ ਅਨੁਸਾਰ ਰਾਤੀਂ 9:30 ਵਜੇ ਫ਼ੈਸਲਾ ਸੁਣਾਏਗੀ। ਵਿਨੇਸ਼ ਨੇ ਓਲੰਪਿਕ ਫਾਈਨਲਜ਼ ਤੋਂ ਪਹਿਲਾਂ ਅਯੋਗ ਠਹਿਰਾਏ ਜਾਣ ਦੇ ਫ਼ੈਸਲੇ ਨੂੰ ਸਾਲਸੀ ਅਦਾਲਤ ਵਿਚ ਚੁਣੌਤੀ ਦਿੱਤੀ ਹੈ। ਵਿਨੇਸ਼ ਨੂੰ ਪਿਛਲੇ ਹਫ਼ਤੇ ਬੁੱਧਵਾਰ ਨੂੰ ਵਜ਼ਨ ਤੋਲਣ ਮੌਕੇ 100 ਗ੍ਰਾਮ ਭਾਰ ਵੱਧ ਹੋਣ ਕਰਕੇ ਮਹਿਲਾਵਾਂ ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਦੇ ਫਾਈਨਲ ਲਈ ਅਯੋਗ ਐਲਾਨ ਦਿੱਤਾ ਗਿਆ ਸੀ। ਭਾਰਤੀ ਓਲੰਪਿਕ ਐਸੋਸੀਏਸ਼ਨ ਨੇ ਇਕ ਬਿਆਨ ਵਿਚ ਕਿਹਾ, ‘‘ਸੀਏਐੱਸ ਐਡਹਾਕ ਡਿਵੀਜ਼ਨ ਦੇ ਪ੍ਰਧਾਨ ਨੇ ਵਿਨੇਸ਼ ਫੋਗਾਟ ਬਨਾਮ ਯੂਨਾਈਟਿਡ ਵਰਲਡ ਰੈਸਲਿੰਗ ਤੇ ਕੌਮਾਂਤਰੀ ਓਲੰਪਿਕ ਕਮੇਟੀ ਕੇਸ ਵਿਚ ਸਾਲਸ ਡਾ. ਅਨਾਬੇਲ ਬੈਨੇਟ ਨੂੰ ਸੁਣਵਾਈ 16 ਅਗਸਤ 2024 ਸ਼ਾਮੀਂ 6 ਵਜੇ (ਪੈਰਿਸ ਦਾ ਸਥਾਨਕ ਸਮਾਂ) ਤੱਕ ਮੁਲਤਵੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।’’ ਵਿਨੇਸ਼ ਨੇ ਆਪਣੀ ਅਪੀਲ ਵਿਚ ਮੰਗ ਕੀਤੀ ਸੀ ਕਿ ਉਸ ਨੂੰ ਕਿਊਬਾ ਦੀ ਪਹਿਲਵਾਨ ਵਾਈ. ਗੂਜ਼ਮੈਨ ਲੋਪੇਜ਼ ਨਾਲ ਸਾਂਝੇ ਤੌਰ ’ਤੇ ਚਾਂਦੀ ਦਾ ਤਗ਼ਮਾ ਦਿੱਤਾ ਜਾਵੇ। ਵਿਨੇਸ਼ ਨੂੰ ਅਯੋਗ ਐਲਾਨੇ ਜਾਣ ਮਗਰੋਂ ਗੂਜ਼ਮੈਨ ਨੇ ਉਸ ਦੀ ਥਾਂ ਫਾਈਨਲ ਮੁਕਾਬਲਾ ਖੇਡਿਆ ਸੀ।
 

More in ਖੇਡਾਂ

ਤਲਾਕਸਕਾਲਾ (ਮੈਕਸੀਕੋ)-ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਤੀਰਅੰਦਾਜ਼ੀ ਵਿਸ਼ਵ ਕੱਪ...
ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ...
ਹੁਲੁਨਬੂਈਰ (ਚੀਨ)- ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ...
ਚੈਟੋਰੌਕਸ- ਨਿਸ਼ਾਨੇਬਾਜ਼ ਅਵਨੀ ਲੇਖਰਾ ਪੈਰਾਲੰਪਿਕ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ...
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ...
ਪੈਰਿਸ- ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ।...
ਪੈਰਿਸ- ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗ਼ਮੇ ਦੀ ਆਸ ਲਾਈ ਬੈਠੇ 140 ਕਰੋੜ ਭਾਰਤੀਆਂ...
ਪੈਰਿਸ-ਭਾਰਤ ਦੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਅੱਜ ਗ੍ਰੇਟ ਬ੍ਰਿਟੇਨ...
ਚੈਟੋਰੌਕਸ- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅੱਜ ਇੱਥੇ ਮਹਿਲਾ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ...
ਚੈਟੋਰੌਕਸ - ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ...
ਹਰਾਰੇ-ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨੀਮ ਸੈਂਕੜੇ (58 ਦੌੜਾਂ) ਅਤੇ ਫਿਰ ਮੁਕੇਸ਼ ਕੁਮਾਰ...
Home  |  About Us  |  Contact Us  |  
Follow Us:         web counter