21 Dec 2024

ਆਜ਼ਾਦੀ ਦਿਵਸ ਸਮਾਗਮਾਂ ਲਈ ਦਿੱਲੀ ਤੋਂ ਬਸਤਰ ਤੱਕ ਸਖ਼ਤ ਸੁਰੱਖਿਆ ਪ੍ਰਬੰਧ

ਨਵੀਂ ਦਿੱਲੀ- ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਗਏ ਹਨ। ਕੌਮੀ ਰਾਜਧਾਨੀ ਵਿੱਚ 10 ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਜਦਕਿ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਇਲਾਕੇ ਬਕਸਰ ਦੇ 13 ਪਿੰਡਾਂ ’ਚ ਸੁਰੱਖਿਆ ਕੈਂਪ ਸਥਾਪਤ ਕੀਤੇ ਗਏ ਹਨ ਜਿੱਥੇ 15 ਅਗਸਤ ਨੂੰ ਪਹਿਲੀ ਵਾਰ ਤਿਰੰਗਾ ਯਾਤਰਾ ਕੱਢੀ ਜਾਵੇਗੀ। ਪੰਜਾਬ ਵਿੱਚ ਪੁਲੀਸ ਨੇ ਵੱਖ ਵੱਖ ਥਾਵਾਂ ’ਤੇ ਵਾਹਨਾਂ ਦੀ ਜਾਂਚ ਕੀਤੀ ਅਤੇ ਫਲੈਗ ਮਾਰਚ ਕੀਤੇ ਜਦਕਿ ਤ੍ਰਿਪੁਰਾ ’ਚ ਕੇਂਦਰੀ ਸੁਰੱਖਿਆ ਬਲਾਂ ਨੇ ਸੁਰੱਖਿਆ ਪ੍ਰਬੰਧ ਸਖਤ ਰੱਖੇ। ਦਿੱਲੀ ਵਿੱਚ ਜਿੱਥੇ 10 ਹਜ਼ਾਰ ਪੁਲੀਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਹਨ ਉੱਥੇ ਹੀ ਤਿੰਨ ਹਜ਼ਾਰ ਪੁਲੀਸ ਮੁਲਾਜ਼ਮ ਟਰੈਫਿਕ ਪ੍ਰਬੰਧ ਸੰਭਾਲਣਗੇ। ਅਧਿਕਾਰੀਆਂ ਨੇ ਦੱਸਿਆ ਕਿ ਵੀਵੀਆਈਪੀ ਇਲਾਕਿਆਂ ’ਚ ਮੌਕ ਡਰਿੱਲਾਂ ਵੀ ਕੀਤੀਆਂ ਗਈਆਂ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਤੇ ਹੋਰ ਵੀਵੀਆਈਪੀ ਮਹਿਮਾਨਾਂ ਦੀ ਸੁਰੱਖਿਆ ਲਈ ਸਨਾਈਪਰ, ਸਵੈਟ ਕਮਾਂਡੋ ਤੇ ਹੋਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਇਲਾਵਾ ਚਿਹਰਿਆਂ ਦੀ ਪਛਾਣ ਕਰਨ ਵਾਲੇ ਏਆਈ ਆਧਾਰਿਤ 700 ਸੀਸੀਟੀਵੀ ਕੈਮਰੇ ਵੀ ਕੌਮੀ ਰਾਜਧਾਨੀ ’ਚ ਲਗਾਏ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਪੁਲੀਸ ਫੋਰਸ ਤਾਇਨਾਤ ਕਰਨ ਤੋਂ ਇਲਾਵਾ ਕੌਮੀ ਰਾਜਧਾਨੀ ਦੀਆਂ ਸਾਰੀਆਂ ਹੱਦਾਂ ਅੱਜ ਰਾਤ ਤੋਂ ਸੀਲ ਕਰ ਦਿੱਤੀਆਂ ਜਾਣਗੀਆਂ ਅਤੇ ਵਪਾਰਕ ਤੇ ਭਾਰੀ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਰਹੇਗੀ। ਨਵੀਂ ਦਿੱਲੀ ਪੁਲੀਸ ਦੇ ਡਿਪਟੀ ਕਮਿਸ਼ਨਰ ਦੇਵੇਸ਼ ਕੁਮਾਰ ਮਾਹਲਾ ਨੇ ਕਿਹਾ, ‘ਅਸੀਂ ਕਨਾਟ ਪਲੇਸ ਤੇ ਸੰਸਦ ਮਾਰਗ ’ਤੇ ਮੌਕ ਡਰਿੱਲ ਕੀਤੀ ਕਿਉਂਕਿ ਨਵੀਂ ਦਿੱਲੀ ਨੂੰ ਵੀਵੀਆਈਪੀ ਖੇਤਰ ਮੰਨਿਆ ਜਾਂਦਾ ਹੈ। ਅਸੀਂ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਹੈ।’

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter