ਅਗਲੇ ਪੰਜ ਸਾਲਾਂ ਵਿੱਚ 75000 ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ: ਪ੍ਰਧਾਨ ਮੰਤਰੀ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿਚ 75000 ਹੋਰ ਮੈਡੀਕਲ ਸੀਟਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨ ਅਜਿਹੇ ਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਜਾ ਰਹੇ ਹਨ ਜਿੰਨ੍ਹਾਂ ਦੇ ਨਾਮ ਸੁਣ ਕੇ ਉਨ੍ਹਾਂ ਨੂੰ ਹੈਰਾਨੀ ਹੁੰਦੀ ਹੈ। 78ਵੇਂ ਸੁਤੰਤਰਤਾ ਦਿਵਸ ਮੌਕੇ ਪ੍ਰਧਾਨ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਵੀ ਮੱਧ ਵਰਗ ਦੇ ਬੱਚੇ ਮੈਡੀਕਲ ਸਿੱਖਿਆ ਲਈ ਵਿਦੇਸ਼ ਜਾ ਕੇ ਲੱਖਾਂ-ਕਰੋੜਾਂ ਰੁਪਏ ਖਰਚ ਕਰ ਰਹੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਮੈਡੀਕਲ ਸੀਟਾਂ ਨੂੰ ਲੱਗਭੱਗ 1 ਲੱਖ ਕਰ ਦਿੱਤਾ ਗਿਆ ਹੈ, ਪਰ ਬੱਚਿਆਂ ਦੇ ਵਿਦੇਸ਼ ਜਾ ਕੇ ਮੈਡੀਕਲ ਪੜ੍ਹਾਈ ਕਰਨ ਦੇ ਰੁਝਾਨ ਨੂੰ ਦੇਖਦਿਆਂ ਆਉਣ ਵਾਲੇ ਪੰਜ ਸਾਲਾਂ ਵਿਚ 75000 ਸੀਟਾਂ ਹੋਰ ਵਧਾਈਆਂ ਜਾਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦੇ ਨਾਲ-ਨਾਲ ਸਾਨੂੰ ਤੰਦਰੁਸਤ ਭਾਰਤ ਵੀ ਬਣਾਉਣਾ ਹੋਵੇਗਾ।
More in ਰਾਜਨੀਤੀ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...