21 Dec 2024

ਲਾਲ ਕਿਲੇ ਦੀ ਫਸੀਲ ’ਤੇ ਤਿਰੰਗਾ ਲਹਿਰਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ।

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਾਲ ਕਿਲੇ ਦੀ ਫ਼ਸੀਲ ਤੋਂ ਦੇਸ਼ ਨੂੰ ਆਪਣੇ ਲਗਾਤਾਰ 11ਵੇਂ ਸੰਬੋਧਨ ਵਿਚ ਜਿੱਥੇ ‘ਸੈਕੁਲਰ’ ਸਿਵਲ ਕੋਡ ਨੂੰ ਸਮੇਂ ਦੀ ਲੋੜ ਦੱਸਿਆ, ਉਥੇ ਇਕੋ ਵੇਲੇ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਕਰਵਾਉਣ ਦੀ ਵਕਾਲਤ ਕੀਤੀ। ਇਕਸਾਰ ਸਿਵਲ ਕੋਡ (ਯੂਸੀਸੀ) ਤੇ ‘ਇਕ ਰਾਸ਼ਟਰ ਇਕ ਚੋਣ’ ਦੋਵੇਂ ਹੀ ਸੱਤਾਧਾਰੀ ਭਾਜਪਾ ਦੇ ਚੋਣ ਮੈਨੀਫੈਸਟੋ ਵਿਚ ਸ਼ਾਮਲ ਹਨ।
ਪ੍ਰਧਾਨ ਮੰਤਰੀ ਵਜੋਂ ਆਪਣੇ ਤੀਜੇ ਕਾਰਜਕਾਲ ਦੇ ਪਹਿਲੇ ਸੰਬੋੋਧਨ ਵਿਚ ਸ੍ਰੀ ਮੋਦੀ ਨੇ ਦੇਸ਼ ਵਿਚ ਇਕਸਾਰ ਸਿਵਲ ਕੋਡ (ਯੂਸੀਸੀ) ਦੀ ਜਮ ਕੇ ਵਕਾਲਤ ਕੀਤੀ। ਉਨ੍ਹਾਂ ਆਪਣੀ ਗੱਲ ਰੱਖਣ ਲਈ ਸੁਪਰੀਮ ਕੋਰਟ ਦੇ ਫੈਸਲਿਆਂ ਦਾ ਵੀ ਹਵਾਲਾ ਦਿੱਤਾ। ਸ੍ਰੀ ਮੋਦੀ ਨੇ ਕਿਹਾ, ‘‘ਸਮਾਜ ਦਾ ਇਕ ਵੱਡਾ ਵਰਗ ਮੰਨਦਾ ਹੈ ਤੇ ਇਹ ਸੱਚ ਵੀ ਹੈ ਕਿ ਮੌਜੂਦਾ ਸਿਵਲ ਕੋਡ ਇਕ ਤਰੀਕੇ ਨਾਲ ਫਿਰਕੂ ਸਿਵਲ ਕੋਡ ਹੈ। ਅਸੀਂ 75 ਸਾਲ ਇਸ ਫਿਰਕੂ ਸਿਵਲ ਕੋਡ ਨਾਲ ਕੱਢੇ ਹਨ। ਇਹ ਸਿਵਲ ਕੋਡ ਹੈ ਜੋ ਪੱਖਪਾਤ ਨੂੰ ਹੱਲਾਸ਼ੇਰੀ ਦਿੰਦਾ ਹੈ। ਇਹ ਦੇਸ਼ ਨੂੰ ਧਾਰਮਿਕ ਲੀਹਾਂ ’ਤੇ ਵੰਡਦਾ ਹੈ ਤੇ ਨਾਬਰਾਬਰੀ ਦਾ ਪ੍ਰਚਾਰ ਪਾਸਾਰ ਕਰਦਾ ਹੈ। ਹੁਣ ਸਾਨੂੰ ਸੈਕੁਲਰ ਸਿਵਲ ਕੋਡ ਵੱਲ ਵਧਣਾ ਹੋਵੇਗਾ। ਦੇਸ਼ ਵਿਚ ਧਰਮ-ਨਿਰਪੱਖ ਸਿਵਲ ਕੋਡ ਸਮੇਂ ਦੀ ਲੋੜ ਹੈ। ਇਹ ਸੰਵਿਧਾਨ ਦੀ ਰੂਹ ਹੈ। ਸੁਪਰੀਮ ਕੋਰਟ ਕਈ ਵਾਰ ਇਸ ਦੀ ਲੋੜ ’ਤੇ ਜ਼ੋਰ ਦੇ ਚੁੱਕੀ ਹੈ। ਸੰਵਿਧਾਨ ਨਿਰਮਾਤਾਵਾਂ ਦੇ ਸੁਪਨੇ ਨੂੰ ਪੂਰਾ ਕੀਤਾ ਜਾਣਾ ਚਾਹੀਦਾ ਹੈ।’’
ਹਿੰਸਾ ਦੇ ਝੰਬੇ ਬੰਗਲਾਦੇਸ਼ ਦੀ ਗੱਲ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ 140 ਕਰੋੜ ਭਾਰਤੀ ਗੁਆਂਢੀ ਮੁਲਕ ਵਿਚ ਹਿੰਦੂਆਂ ਤੇ ਹੋਰ ਘੱਟਗਿਣਤੀਆਂ ਦੀ ਸੁਰੱਖਿਆ ਬਾਰੇ ਫ਼ਿਕਰਮੰਦ ਹਨ। ਪ੍ਰਧਾਨ ਮੰਤਰੀ ਨੇ ਆਸ ਜਤਾਈ ਕਿ ਛੇਤੀ ਹੀ ਉਥੇ ਹਾਲਾਤ ਆਮ ਵਾਂਗ ਹੋ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਨੇ ਬੰਗਲਾਦੇਸ਼ ਵਿਚ ਹਮੇਸ਼ਾ ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਹੈ।
ਸ੍ਰੀ ਮੋਦੀ, ਜਿਨ੍ਹਾਂ ਸਫੇਦ ਕੁੜਤੇ ਤੇ ਚੂੜੀਦਾਰ ਪਜਾਮੇ ਨਾਲ ਸਿਰ ’ਤੇ ਰਾਜਸਥਾਨੀ ਲਹਿਰੀਆ ਪ੍ਰਿੰਟ ਦੀ ਪੱਗੜੀ ਸਜਾਈ ਹੋਈ ਸੀ, ਨੇ ਹਰੇਕ ਖੇਤਰ ਵਿਚ ਮਹਿਲਾਵਾਂ ਦੇ ਉਭਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕੋਲਕਾਤਾ ਵਿਚ ਮਹਿਲਾ ਡਾਕਟਰ ਨਾਲ ਜਬਰ-ਜਨਾਹ ਤੇ ਹੱਤਿਆ ਕੇਸ ਦੇ ਹਵਾਲੇ ਨਾਲ ਸੂਬਾ ਸਰਕਾਰਾਂ ਨੂੰ ਕਿਹਾ ਕਿ ਉਹ ਅਜਿਹੇ ਕੇਸਾਂ ਵਿਚ ਪਹਿਲ ਦੇ ਅਧਾਰ ’ਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ। 98 ਮਿੰਟਾਂ ਦੇ ਆਪਣੇ ਹੁਣ ਤੱਕ ਦੀ ਸਭ ਤੋਂ ਲੰਮੇ ਭਾਸ਼ਣ ਦੌਰਾਨ ਸ੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦਾ ਸੁਨਹਿਰੀ ਕਾਲ ਹੈ ਤੇ ਦੇਸ਼ ਨੂੰ 2047 ਤੱਕ ‘ਵਿਕਸਤ ਭਾਰਤ’ ਦੀ ਉਡੀਕ ਹੈ। ਪ੍ਰਧਾਨ ਮੰਤਰੀ ਨੇ ਭਾਰਤੀ ਸਿਆਸਤ ਨੂੰ ਜਾਤੀਵਾਦ ਤੇ ਪਰਿਵਾਰਵਾਦ ਤੋਂ ਮੁਕਤ ਕਰਨ ਦਾ ਸੱਦਾ ਦਿੰਦਿਆਂ ਇਕ ਲੱਖ ਨੌਜਵਾਨਾਂ, ਜਿਨ੍ਹਾਂ ਦੇ ਪਰਿਵਾਰਾਂ ਦਾ ਸਿਆਸਤ ਨਾਲ ਕੋਈ ਵਾਹ-ਵਾਸਤਾ ਨਹੀਂ ਹੈ, ਨੂੰ ਜਨਤਕ ਜੀਵਨ ਵਿਚ ਆਉਣ ਦੀ ਦਾਅਵਤ ਦਿੱਤੀ। ਉਨ੍ਹਾਂ ਕਿਹਾ ਕਿ ਨਵੇਂ ਖੂਨ ਨਾਲ ਨਵੀਂ ਸੋਚ ਆਏਗੀ, ਜੋ ਜਮਹੂਰੀਅਤ ਨੂੰ ਹੋਰ ਸੰਪੰਨ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਆਪਣੀ ਮਰਜ਼ੀ ਦੀ ਕਿਸੇ ਵੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਸਰਕਾਰ ਅਗਲੇ ਪੰਜ ਸਾਲਾਂ ਵਿਚ 75000 ਨਵੀਆਂ ਮੈਡੀਕਲ ਸੀਟਾਂ ਸਿਰਜੇਗੀ। ਸ੍ਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕਿਹਾ ਕਿ ਉਹ ਅਜਿਹੇ ਲੋਕਾਂ ਤੋਂ ਚੌਕਸ ਰਹਿਣ ਜੋ ਦੇਸ਼ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਦੇਸ਼ ਦੀ ਭਲਾਈ ਬਾਰੇ ਨਹੀਂ ਸੋਚ ਸਕਦੇ ਤੇ ਦੇਸ਼ ਨੂੰ ਅਜਿਹੇ ਲੋਕਾਂ ਨੂੰ ਦਰਕਿਨਾਰ ਕਰਨਾ ਹੋਵੇਗਾ, ਜੋ ਨਿਰਾਸ਼ਾ ਵਿਚ ਡੁੱਬੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ 140 ਕਰੋੜ ਨਾਗਰਿਕ, ਜੇ ਮੋਢੇ ਨਾਲ ਮੋਢਾ ਜੋੜ ਦੇ ਤੁਰਨ ਤਾਂ ਖ਼ੁਸ਼ਹਾਲ ਤੇ ਵਿਕਸਤ ਭਾਰਤ ਦੇ ਟੀਚੇ ਨੂੰ ਪੂਰਾ ਕਰ ਸਕਦੇ ਹਨ। ਉਨ੍ਹਾਂ ਹਰੇਕ ਸੈਕਟਰ ਵਿਚ ਆਧੁਨਿਕਤਾ ਤੇ ਤਕਨਾਲੋਜੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਤਨਜ਼ ਕਸਦਿਆਂ ਕਿਹਾ ਕਿ ਕੁਝ ਲੋਕ ਭ੍ਰਿਸ਼ਟਾਚਾਰ ਨੂੰ ਵਡਿਆ ਰਹੇ ਹਨ। ਸ੍ਰੀ ਮੋਦੀ ਨੇ ਕਿਹਾ ਕਿ ਉਹ ਭ੍ਰਿਸ਼ਟਾਚਾਰੀਆਂ ਵਿਚ ‘ਭੈਅ ਦਾ ਮਾਹੌਲ’ ਪੈਦਾ ਕਰਨਾ ਚਾਹੁੰਦੇ ਹਨ।
 

More in ਦੇਸ਼

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਅਤੇ ਸੁਝਾਵਾਂ ਲਈ ਉਨ੍ਹਾਂ...
ਨਵੀਂ ਦਿੱਲੀ: ਸੰਨ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਦਿੱਲੀ ਦੀ ਇਥੋਂ ਦੀ ਅਦਾਲਤ...
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਉਸ ਅਰਜ਼ੀ ’ਤੇ ਵਿਚਾਰ ਕਰਨ ’ਤੇ ਸਹਿਮਤੀ ਦੇ ਦਿੱਤੀ...
ਨਵੀਂ ਦਿੱਲੀ-ਮਰਹੂਮ ਰਾਜ ਕਪੂਰ ਦੇ ਪਰਿਵਾਰਕ ਮੈਂਬਰਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਚੰਡੀਗੜ੍ਹ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਦੌਰਾਨ ਡਿਉਟੀ ਨਿਭਾਉਂਦੇ ਹੋਏ ਅਕਾਲੀ...
ਹਸਨ-:ਟਰੇਨਿੰਗ ਪੂਰੀ ਕਰਨ ਤੋਂ ਬਾਅਦ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ਲਈ ਜਾ ਰਹੇ...
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਵਿਧਾਨ ਨੂੰ ਦੇਸ਼ ਦਾ ਸਭ ਤੋਂ ਪਵਿੱਤਰ ਗ੍ਰੰਥ...
ਚੰਡੀਗੜ੍ਹ-ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਮਨਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਬਾਰਡਰ ’ਤੇ...
ਜੌਰਜਟਾਊਨ (ਗੁਆਨਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਤੜਕੇ ਗੁਆਨਾ ਪੁੱਜਣ ’ਤੇ ਨਿੱਘਾ...
ਨਵੀਂ ਦਿੱਲੀ-ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਦੇਸ਼ ’ਚ ਸਾਰੇ...
ਨਵੀਂ ਦਿੱਲੀ-ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖ਼ਿਤਾਬ...
ਲੰਡਨ [ਯੂਕੇ]-ਯੂਕੇ ਵਿੱਚ ਬ੍ਰਿਟਿਸ਼ ਹਿੰਦੂਆਂ ਅਤੇ ਭਾਰਤੀਆਂ ਦੀ ਇੱਕ ਸਮਾਜਿਕ ਲਹਿਰ ਇਨਸਾਈਟ...
Home  |  About Us  |  Contact Us  |  
Follow Us:         web counter