18 Oct 2024

ਮੁੱਖ ਮੰਤਰੀ ਵੱਲੋਂ 19 ਓਲੰਪਿਕ ਖਿਡਾਰੀਆਂ ਦਾ ਸਨਮਾਨ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ 19 ਖਿਡਾਰੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਮੁੱਖ ਮੰਤਰੀ ਵੱਲੋਂ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸਬੰਧਤ 8 ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਜਦੋਂ ਕਿ ਹਾਕੀ ਦੇ ਦੋ ਰਾਖਵੇਂ ਖਿਡਾਰੀਆਂ ਸਣੇ ਸ਼ੂਟਿੰਗ, ਅਥਲੈਟਿਕਸ ਤੇ ਗੋਲਫ਼ ਦੇ 11 ਹੋਰਨਾਂ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ’ਚੋਂ ਨਸ਼ਿਆਂ ਦਾ ਖਾਤਮਾ ਕਰਨ ਲਈ ਖੇਡ ਸੱਭਿਆਚਾਰ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਓਲੰਪਿਕ ਜੇਤੂ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਬ੍ਰਾਂਡ ਅੰਬੈਸਡਰ ਬਣਾਇਆ ਜਾਵੇਗਾ, ਜਿਸ ਨਾਲ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਤਰ੍ਹਾਂ ਪੰਜਾਬ ਦੇ ਵੱਡੀ ਗਿਣਤੀ ਨੌਜਵਾਨ ਪੰਜਾਬ ਤੇ ਦੇਸ਼ ਦਾ ਨਾਮ ਕੁੱਲ ਆਲਮ ਵਿਚ ਰੌਸ਼ਨ ਕਰਨਗੇ ।
ਮੁੱਖ ਮੰਤਰੀ ਨੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਨੂੰ ਇਕ-ਇਕ ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸੇ ਤਰ੍ਹਾਂ ਹਾਕੀ ਦੇ ਰਿਜ਼ਰਵ ਖਿਡਾਰੀ ਜੁਗਰਾਜ ਸਿੰਘ ਤੇ ਕ੍ਰਿਸ਼ਨ ਬਹਾਦੁਰ ਪਾਠਕ, ਸ਼ੂਟਿੰਗ ਦੀ ਅੰਜੁਮ ਮੌਦਗਿਲ, ਸਿਫਤ ਕੌਰ ਸਮਰਾ, ਰਾਜੇਸ਼ਵਰੀ ਕੁਮਾਰੀ, ਅਰਜੁਨ ਬਬੂਟਾ, ਅਰਜੁਨ ਸਿੰਘ ਚੀਮਾ ਤੇ ਵਿਜੈ ਸਿੰਘ ਸਿੱਧੂ ਨੂੰ 15-15 ਲੱਖ ਰੁਪਏ ਦਿੱਤੇ। ਮੁੱਖ ਮੰਤਰੀ ਨੇ ਅਥਲੀਟ ਤਜਿੰਦਰ ਪਾਲ ਸਿੰਘ ਤੂਰ ਤੇ ਅਕਾਸ਼ਦੀਪ ਸਿੰਘ ਅਤੇ ਗੋਲਫ਼ਰ ਗਗਨਦੀਪ ਸਿੰਘ ਭੁੱਲਰ ਨੂੰ 15-15 ਲੱਖ ਰੁਪਏ ਨਾਲ ਸਨਮਾਨਿਤ ਕੀਤਾ।

More in ਖੇਡਾਂ

ਹੁਲੁਨਬੂਈਰ (ਚੀਨ)-ਟੂਰਨਾਮੈਂਟ ’ਚ ਇੱਕ ਵੀ ਮੈਚ ਨਾ ਹਾਰਨ ਵਾਲੀ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ...
ਹੁਲੁਨਬੂਈਰ (ਚੀਨ)- ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ...
ਚੈਟੋਰੌਕਸ- ਨਿਸ਼ਾਨੇਬਾਜ਼ ਅਵਨੀ ਲੇਖਰਾ ਪੈਰਾਲੰਪਿਕ ਖੇਡਾਂ ਵਿੱਚ ਦੋ ਸੋਨ ਤਗ਼ਮੇ ਜਿੱਤਣ ਵਾਲੀ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਓਲੰਪਿਕ ਫਾਈਨਲ ਤੋਂ ਪਹਿਲਾਂ...
ਪੈਰਿਸ- ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਦੀ ਐਡਹਾਕ ਡਿਵੀਜ਼ਨ ਨੇ ਭਾਰਤੀ ਮਹਿਲਾ ਪਹਿਲਵਾਨ...
ਪੈਰਿਸ- ਪੈਰਿਸ ’ਚ 33ਵੀਆਂ ਓਲੰਪਿਕ ਖੇਡਾਂ ਦੀ ਅੱਜ ਰੰਗਾਰੰਗ ਅੰਦਾਜ਼ ’ਚ ਸਮਾਪਤੀ ਹੋ ਗਈ।...
ਪੈਰਿਸ- ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਤੋਂ ਸੋਨ ਤਗ਼ਮੇ ਦੀ ਆਸ ਲਾਈ ਬੈਠੇ 140 ਕਰੋੜ ਭਾਰਤੀਆਂ...
ਪੈਰਿਸ-ਭਾਰਤ ਦੀ ਪੁਰਸ਼ ਹਾਕੀ ਟੀਮ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਵਿਚ ਅੱਜ ਗ੍ਰੇਟ ਬ੍ਰਿਟੇਨ...
ਚੈਟੋਰੌਕਸ- ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਅੱਜ ਇੱਥੇ ਮਹਿਲਾ 25 ਮੀਟਰ ਸਪੋਰਟਸ ਪਿਸਟਲ ਮੁਕਾਬਲੇ...
ਚੈਟੋਰੌਕਸ - ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਆਜ਼ਾਦੀ ਤੋਂ ਬਾਅਦ ਇੱਕੋ ਓਲੰਪਿਕ ਵਿੱਚ ਦੋ...
ਹਰਾਰੇ-ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਦੇ ਨੀਮ ਸੈਂਕੜੇ (58 ਦੌੜਾਂ) ਅਤੇ ਫਿਰ ਮੁਕੇਸ਼ ਕੁਮਾਰ...
ਬੰਗਲੂਰੂ- ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਮਗਰੋਂ ਸਮ੍ਰਿਤੀ ਮੰਧਾਨਾ ਦੀ ਅਗਵਾਈ...
Home  |  About Us  |  Contact Us  |  
Follow Us:         web counter