21 Dec 2024

ਸਿੱਧਾਰਮੱਈਆ ਖ਼ਿਲਾਫ਼ 29 ਤੱਕ ਕਾਰਵਾਈ ਨਾ ਕਰਨ ਦੇ ਹੁਕਮ

ਬੰਗਲੂਰੂ- ਕਰਨਾਟਕ ਹਾਈ ਕੋਰਟ ਨੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੈਸੂਰੂ ਸ਼ਹਿਰੀ ਵਿਕਾਸ ਅਥਾਰਿਟੀ (ਐੱਮਯੂਡੀਏ) ਜ਼ਮੀਨ ਘੁਟਾਲੇ ਦੇ ਸਬੰਧ ’ਚ ਲੋਕ ਪ੍ਰਤੀਨਿਧਾਂ ਬਾਰੇ ਵਿਸ਼ੇਸ਼ ਅਦਾਲਤ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਮਾਮਲੇ ’ਤੇ ਸੁਣਵਾਈ 29 ਅਗਸਤ ਤੱਕ ਮੁਲਤਵੀ ਕਰ ਦੇਵੇ। ਮੁੱਖ ਮੰਤਰੀ ਵੱਲੋਂ ਰਾਜਪਾਲ ਦੇ 16 ਅਗਸਤ ਨੂੰ ਜਾਰੀ ਹੁਕਮਾਂ ਦੀ ਵਾਜਬੀਅਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਐੱਮ. ਨਾਗਪ੍ਰਸੰਨਾ ਨੇ ਕਿਹਾ ਕਿ ਇਸ ਬਾਰੇ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਵੱਲੋਂ ਮਾਮਲੇ ’ਤੇ ਸੁਣਵਾਈ ਕੀਤੀ ਜਾ ਰਹੀ ਹੈ ਅਤੇ ਅਜੇ ਦਲੀਲਾਂ ਮੁਕੰਮਲ ਨਹੀਂ ਹੋਈਆਂ ਹਨ ਤਾਂ ਸੁਣਵਾਈ ਦੀ ਅਗਲੀ ਤਰੀਕ ਤੱਕ ਸਬੰਧਤ ਅਦਾਲਤ ਨੂੰ ਆਪਣੀ ਕਾਰਵਾਈ ਮੁਲਤਵੀ ਕਰ ਦੇਣੀ ਚਾਹੀਦੀ ਹੈ। ਹਾਈ ਕੋਰਟ ’ਚ ਸਿੱਧਾਰਮੱਈਆ ਵੱਲੋਂ ਸੀਨੀਅਰ ਵਕੀਲ ਅਤੇ ਕਾਂਗਰਸ ਤਰਜਮਾਨ ਅਭਿਸ਼ੇਕ ਮਨੂ ਸਿੰਘਵੀ ਨੇ ਪੱਖ ਰੱਖਿਆ ਜਦਕਿ ਰਾਜਪਾਲ ਵੱਲੋਂ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ।
ਰਾਜਪਾਲ ਨੇ ਭ੍ਰਿਸ਼ਟਾਚਾਰ ਰੋਕੂ ਐਕਟ, 1988 ਦੀ ਧਾਰਾ 17ਏ ਅਤੇ ਭਾਰਤੀ ਨਿਆਏ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 218 ਤਹਿਤ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਇਸ ਮਾਮਲੇ ’ਚ ਪ੍ਰਦੀਪ ਕੁਮਾਰ ਐੱਸਪੀ, ਟੀਜੇ ਅਬਰਾਹਮ ਅਤੇ ਸਨੇਹਮਈ ਕ੍ਰਿਸ਼ਨਾ ਨੇ ਰਾਜਪਾਲ ਨੂੰ ਸ਼ਿਕਾਇਤ ਕੀਤੀ ਸੀ। ਅਬਰਾਹਮ ਅਤੇ ਕ੍ਰਿਸ਼ਨਾ ਨੇ ਵਿਸ਼ੇਸ਼ ਅਦਾਲਤ ਦਾ ਰੁਖ਼ ਕੀਤਾ ਸੀ ਜਿਸ ’ਤੇ ਮੰਗਲਵਾਰ ਅਤੇ ਬੁੱਧਵਾਰ ਨੂੰ ਸੁਣਵਾਈ ਹੋਣੀ ਹੈ।
ਪਟੀਸ਼ਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇਣ ਦਾ ਹੁਕਮ ਬਿਨਾਂ ਸੋਚੇ-ਸਮਝੇ ਜਾਰੀ ਕੀਤਾ ਗਿਆ ਜੋ ਵਿਧਾਨਕ ਹੁਕਮਾਂ ਦੀ ਉਲੰਘਣਾ ਹੈ ਅਤੇ ਮੰਤਰੀ ਮੰਡਲ ਦੀ ਸਲਾਹ ਸਮੇਤ ਸੰਵਿਧਾਨਕ ਸਿਧਾਂਤਾਂ ਦੇ ਉਲਟ ਹੈ ਜੋ ਸੰਵਿਧਾਨ ਦੀ ਧਾਰਾ 163 ਤਹਿਤ ਬੱਝੇ ਹੋਏ ਹਨ। ਸਿੱਧਾਰਮੱਈਆ ਨੇ ਮੰਗ ਕੀਤੀ ਹੈ ਕਿ ਹੋਰ ਰਾਹਤਾਂ ਸਮੇਤ ਰਾਜਪਾਲ ਦੇ ਹੁਕਮਾਂ ਨੂੰ ਖਾਰਜ ਕੀਤਾ ਜਾਵੇੇ।

More in ਰਾਜਨੀਤੀ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ...
ਪੇਈਚਿੰਗ-ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ...
ਨਵੀਂ ਦਿੱਲੀ- ਲੋਕ ਸਭਾ ਅਤੇ ਅਸੈਂਬਲੀ ਚੋਣਾਂ ਇਕੋ ਵੇਲੇ ਕਰਵਾਉਣ ਸਬੰਧੀ ਦੋ ਬਿੱਲ ਸੰਵਿਧਾਨਕ...
ਚੰਡੀਗੜ੍ਹ- ‘ਆਪ’ ਸਰਕਾਰ ਵੱਲੋਂ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ਬਾਰੇ ਖਰੜੇ...
ਨਵੀਂ ਦਿੱਲੀ- ਖੇਤੀ ਨਾਲ ਸਬੰਧਤ ਸੰਸਦ ਦੀ ਸਥਾਈ ਕਮੇਟੀ ਨੇ ਸਰਕਾਰ ਨੂੰ ਸਿਫਾਰਸ਼ ਕੀਤੀ ਹੈ ਕਿ ਕਿਸਾਨਾਂ...
ਨਵੀਂ ਦਿੱਲੀ- ਬੰਗਲਾਦੇਸ਼ ’ਚ ਜ਼ੁਲਮ ਝੱਲ ਰਹੇ ਹਿੰਦੂਆਂ ਲਈ ਨਿਆਂ ਤੇ ਸੈਨਾ ਹੈੱਡਕੁਆਰਟਰ ਤੋਂ...
ਨਵੀਂ ਦਿੱਲੀ-ਉਪ ਰਾਸ਼ਟਰਪਤੀ ਤੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ ਲਈ ਰਾਜ ਸਭਾ...
ਜੈਪੁਰ-ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਦੇਸ਼-ਵਿਦੇਸ਼ ਵਿਚਲੀਆਂ ਤਾਕਤਾਂ ਨੂੰ ਭਾਰਤ ਦੀ...
ਨਵੀਂ ਦਿੱਲੀ-ਇੰਡੀਆ ਗੱਠਜੋੜ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਉੱਤੇ ਉਪਰਲੇ ਸਦਨ ਦੇ ਚੇਅਰਮੈਨ...
ਇੰਫਾਲ-ਮਨੀਪੁਰ ਦੀ ਰਾਜਧਾਨੀ ਇੰਫਾਲ ਵਿੱਚ ਅੱਜ ਸੈਂਕੜੇ ਲੋਕਾਂ ਨੇ ਅਫਸਪਾ ਮੁੜ ਲਾਗੂ ਕੀਤੇ ਜਾਣ...
ਨਵੀਂ ਦਿੱਲੀ-ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਅੱਜ ਲੋਕ ਸਭਾ ਤੇ ਰਾਜ ਸਭਾ...
ਚੰਡੀਗੜ੍ਹ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਦੇ ਪੰਜਾਬ ਇੰਜਨੀਅਰਿੰਗ ਕਾਲਜ...
Home  |  About Us  |  Contact Us  |  
Follow Us:         web counter